ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਮਹਿਲਾ ਸਮੇਤ ਕੀਤਾ ਗ੍ਰਿਫ਼ਤਾਰ, ਹੈਰਾਨ ਕਰਨ ਵਾਲਾ ਹੈ ਮਾਮਲਾ

Thursday, Jul 18, 2024 - 06:30 PM (IST)

ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਮਹਿਲਾ ਸਮੇਤ ਕੀਤਾ ਗ੍ਰਿਫ਼ਤਾਰ, ਹੈਰਾਨ ਕਰਨ ਵਾਲਾ ਹੈ ਮਾਮਲਾ

ਮੋਹਾਲੀ : ਮੋਹਾਲੀ ਐੱਸ. ਟੀ. ਐੱਫ. ਨੇ ਇਕ ਪੁਲਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਪੁਲਸ ਮੁਲਾਜ਼ਮ ਫ਼ਰੀਦਕੋਟ ਜ਼ਿਲ੍ਹੇ ਦੀ ਪੁਲਸ ਲਾਈਨ ਵਿਚ ਤਾਇਨਾਤ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਪੁਲਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਹੀ ਬਹਾਲ ਹੋ ਕੇ ਫਰੀਦਕੋਟ ਪੁਲਸ ਲਾਈਨ ਵਿਚ ਤਾਇਨਾਤ ਕੀਤਾ ਗਿਆ ਸੀ। ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਦੱਸਿਆ ਜਾ ਰਿਹਾ ਹੈ। ਇਹ ਵੀ ਆਖਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਇਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਸ ਕਾਨਫਰੰਸ ਦੌਰਾਨ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਹੈਪੀ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਚ ਆਇਆ ਨਵਾਂ ਮੋੜ

ਦੱਸਣਯੋਗ ਹੈ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਸ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ। ਇਸ ਸਭ ਦੇ ਚੱਲਦੇ ਪੁਲਸ ਵਿਭਾਗ ਦੇ ਆਧੁਨਿਕੀਕਰਨ ਦੇ ਨਾਲ-ਨਾਲ ਲੰਬੇ ਸਮੇਂ ਤੋਂ ਇਕੋ ਥਾਣੇ ਜਾਂ ਜ਼ਿਲ੍ਹੇ ਵਿਚ ਤਾਇਨਾਤ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਜਾ ਚੁੱਕੇ ਹਨ। ਪੁਲਸ ਨੇ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਹੈ ਅਤੇ ਇਸ ਲਈ ਜਨਤਾ ਦਾ ਸਹਿਯੋਗ ਵੀ ਮੰਗਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਗ੍ਰੰਥੀ ਸਿੰਘ ਦੀ ਕਰੰਟ ਲੱਗਣ ਕਾਰਣ ਸ਼ੱਕੀ ਹਾਲਾਤ 'ਚ ਮੌਤ, ਮੂੰਹ 'ਚ ਟੁੱਟੀ ਮਿਲੀ ਬਿਜਲੀ ਦੀ ਤਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News