ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ

Wednesday, Jul 08, 2026 - 11:22 AM (IST)

ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ

ਬਠਿੰਡਾ (ਸੁਖਵਿੰਦਰ) : ਬਠਿੰਡਾ ਦੇ ਥਾਣਾ ਕੈਂਟ ਖੇਤਰ ’ਚ ਇਕ ਪੁਲਸ ਮੁਲਾਜ਼ਮ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਅਤੇ 2 ਲੱਖ ਰੁਪਏ ਦੀ ਫਿਰੌਤੀ ਮੰਗਣ ਸਣੇ ਏ. ਟੀ. ਐੱਮ. ਤੇ ਕਾਰ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਬਦਮਾਸ਼ਾਂ ਨੇ ਪਹਿਲਾਂ ਪੁਲਸ ਮੁਲਾਜ਼ਮ ਦੀ ਵੀਡੀਓ ਬਣਾਈ, ਫਿਰ ਉਸ ਦੀ ਕੁੱਟਮਾਰ ਕੀਤੀ, ਜ਼ਬਰਦਸਤੀ ਕਾਰ ’ਚ ਬਿਠਾਇਆ ਅਤੇ ਉਸਨੂੰ ਬੰਧਕ ਬਣਾ ਕੇ ਸੇਮਾ ਕਲਾਂ ਪਿੰਡ ਲੈ ਗਏ। ਇਸ ਦੌਰਾਨ ਉਸ ਕੋਲੋਂ 2 ਲੱਖ ਰੁਪਏ ਦੀ ਫਿਰੌਤੀ ਮੰਗੀ, ਉਸਦਾ ਏ. ਟੀ. ਐੱਮ. ਕਾਰਡ ਖੋਹ ਲਿਆ ਅਤੇ ਉਸਦੀ ਸਵਿਫਟ ਕਾਰ ਜ਼ਬਤ ਕਰ ਲਈ। ਥਾਣਾ ਕੈਂਟ ਪੁਲਸ ਨੂੰ ਦਿੱਤੇ ਬਿਆਨ ’ਚ ਕਾਂਸਟੇਬਲ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਉਰਫ ਪੋਪਾ ਅਤੇ ਤਿੰਨ ਅਣਪਛਾਤੇ ਸਾਥੀਆਂ ਨੇ ਪਹਿਲਾਂ ਉਸ ’ਤੇ ਹਮਲਾ ਕੀਤਾ ਅਤੇ ਫਿਰ ਉਸਨੂੰ ਜ਼ਬਰਦਸਤੀ ਆਪਣੀ ਕਾਰ ’ਚ ਸੇਮਾ ਕਲਾਂ ਪਿੰਡ ਲੈ ਗਏ। ਉੱਥੇ, ਮੁਲਜ਼ਮਾਂ ਨੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ 2 ਲੱਖ ਰੁਪਏ ਦੀ ਮੰਗ ਕੀਤੀ। ਸ਼ਿਕਾਇਤ ਅਨੁਸਾਰ ਮੁਲਜ਼ਮ ਉਸਦਾ ਏ. ਟੀ. ਐੱਮ. ਕਾਰਡ ਅਤੇ ਉਸਦੀ ਸਵਿਫਟ ਕਾਰ (P2-03-17-5030) ਵੀ ਲੈ ਗਏ।

ਇਹ ਵੀ ਪੜ੍ਹੋ : ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ

ਪੁਲਸ ਦਾ ਕਹਿਣਾ ਹੈ ਕਿ ਸ਼ਿਕਾਇਤ ਅਤੇ ਮੁੱਢਲੀ ਜਾਂਚ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ ਅਗਵਾ, ਫਿਰੌਤੀ ਮੰਗਣ, ਕੁੱਟਮਾਰ ਕਰਨ, ਗੈਰ-ਕਾਨੂੰਨੀ ਤੌਰ ’ਤੇ ਬੰਦੀ ਬਣਾਉਣ, ਸਰਕਾਰੀ ਕੰਮ ’ਚ ਰੁਕਾਵਟ ਪਾਉਣ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਸੰਭਾਵਿਤ ਠਿਕਾਣਿਆਂ ’ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਤੇਜ਼ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News