ਕੁੜੀ-ਮੁੰਡੇ ਦੇ ਚੱਕਰ ''ਚ ਫਸਿਆ ਪੰਜਾਬ ਪੁਲਸ ਦਾ ਮੁਲਾਜ਼ਮ! ਪੜ੍ਹੋ ਹੈਰਾਨ ਕਰਦਾ ਮਾਮਲਾ
Monday, Jul 27, 2026 - 01:01 PM (IST)
ਫਾਜ਼ਿਲਕਾ (ਵੈੱਬ ਡੈਸਕ, ਸੁਨੀਲ ਨਾਗਪਾਲ) : ਫਾਜ਼ਿਲਕਾ 'ਚ ਪੁਲਸ ਵਿਭਾਗ 'ਚ ਤਾਇਨਾਤ ਪੁਲਸ ਮੁਲਾਜ਼ਮ ਕਰਨੈਲ ਸਿੰਘ 'ਤੇ ਮਾਮਲਾ ਦਰਜ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਮੁਲਾਜ਼ਮ 'ਤੇ ਕਿਸੇ ਮੁੰਡੇ ਦੀ ਗੱਡੀ 'ਚ ਨਸ਼ੀਲੀਆਂ ਗੋਲੀਆਂ ਰੱਖਣ ਦੇ ਇਲਜ਼ਾਮ ਲੱਗੇ ਹਨ। ਇਸ ਮਾਮਲੇ ਬਾਰੇ ਪਤਾ ਲੱਗਣ ਤੋਂ ਬਾਅਦ ਫਾਜ਼ਿਲਕਾ ਦੇ ਐੱਸ. ਐੱਸ. ਪੀ. ਗਗਨ ਅਜੀਤ ਸਿੰਘ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਰਨੈਲ ਸਿੰਘ ਨੂੰ ਮੁਕੱਦਮੇ 'ਚ ਨਾਮਜ਼ਦ ਕੀਤਾ ਅਤੇ ਗ੍ਰਿਫ਼ਤਾਰ ਕਰ ਲਿਆ।
ਜਾਣਕਾਰੀ ਮੁਤਾਬਕ ਫਾਜ਼ਿਲਕਾ ਦੀ ਥਾਣਾ ਖੂਈਖੇੜਾ ਪੁਲਸ ਕੋਲ ਕੁੜੀ-ਮੁੰਡੇ ਦੇ ਝਗੜੇ ਦਾ ਮਾਮਲਾ ਆਇਆ ਸੀ। ਇਸ 'ਤੇ ਪੁਲਸ ਮੁਲਾਜ਼ਮ ਕਰਨੈਲ ਸਿੰਘ ਵਲੋਂ ਮੁੰਡੇ ਦੀ ਗੱਡੀ 'ਚ ਨਸ਼ੀਲੀਆਂ ਗੋਲੀਆਂ ਰਖਵਾ ਦਿੱਤੀਆਂ ਗਈਆਂ। ਜਦੋਂ ਇਹ ਮਾਮਲਾ ਐੱਸ. ਐੱਸ. ਪੀ. ਕੋਲ ਪੁੱਜਾ ਤਾਂ ਉਨ੍ਹਾਂ ਨੇ ਜਾਂਚ ਦੇ ਹੁਕਮ ਦਿੱਤੇ ਅਤੇ ਕਰਨੈਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕਰਨੈਲ ਸਿੰਘ ਥਾਣਾ ਖੂਈਖੇੜਾ 'ਚ ਤਾਇਨਾਤ ਸੀ। ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸ਼ਾਇਦ ਪੁਲਸ ਮੁਲਾਜ਼ਮ ਨੇ ਮੁੰਡੇ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਹੈ।
ਫਿਲਹਾਲ ਅੱਗੇ ਦੀ ਕਾਰਵਾਈ ਕਰਦੇ ਹੋਏ ਪੁਲਸ ਵਲੋਂ ਮਾਮਲੇ ਦੀ ਤਫ਼ਤੀਸ਼ ਜਾਰੀ ਹੈ। ਐੱਸ. ਐੱਸ. ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਮੁੰਡੇ-ਕੁੜੀ ਦੇ ਇਕ ਮਾਮਲੇ 'ਚ ਪੁਲਸ ਮੁਲਾਜ਼ਮ ਵਲੋਂ ਮੁੰਡੇ ਦੀ ਗੱਡੀ 'ਚ ਨਸ਼ੀਲੀਆਂ ਗੋਲੀਆਂ ਰਖਵਾਈਆਂ ਗਈਆਂ ਸਨ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
