ਲੋਕਾਂ ਨੇ ਭਰੇ ਬਾਜ਼ਾਰ ’ਚ ਚਾੜ੍ਹਿਆ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਕੁਟਾਪਾ, ਕਰਤੂਤ ਜਾਣ ਹੋਵੋਗੇ ਹੈਰਾਨ (ਵੀਡੀਓ)

Saturday, Aug 13, 2022 - 06:32 PM (IST)

ਲੋਕਾਂ ਨੇ ਭਰੇ ਬਾਜ਼ਾਰ ’ਚ ਚਾੜ੍ਹਿਆ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਕੁਟਾਪਾ, ਕਰਤੂਤ ਜਾਣ ਹੋਵੋਗੇ ਹੈਰਾਨ (ਵੀਡੀਓ)

ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਦੇ ਥਾਣਾ ਮੋਤੀ ਨਗਰ ਅਧੀਨ ਪੈਂਦੇ ਇਲਾਕੇ ਵਿਚ ਲੁੱਟ ਕਰਨ ਵਾਲੇ ਕੁਝ ਵਿਅਕਤੀਆਂ ਨੂੰ ਲੋਕਾਂ ਨੇ ਮੌਕੇ ’ਤੇ ਹੀ ਦਬੋਚ ਲਿਆ। ਜਿਨ੍ਹਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਪ੍ਰਵਾਸੀਆਂ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ । ਹੈਰਾਨੀ ਉਦੋਂ ਹੋਈ ਜਦੋਂ ਇਨ੍ਹਾਂ ਲੁਟੇਰਿਆਂ ਵਿਚੋਂ ਇਕ ਦੀ ਪਹਿਚਾਣ ਪੁਲਸ ਕਾਂਸਟੇਬਲ ਦੇ ਰੂਪ ਵਿਚ ਹੋਈ। ਨਿਰਮਲ ਜੋ ਕਿ ਵਰਦੀ ਪਹਿਨ ਕੇ ਲੁਟੇਰਿਆਂ ਵਿਚ ਸ਼ਾਮਲ ਸੀ। ਗਿਰੋਹ ਬਣਾ ਕੇ ਵਾਰਦਾਤ ਨੂੰ ਅੰਜਾਮ ਦਿੰਦੇ ਸੀ। ਇਨ੍ਹਾਂ ਵੱਲੋਂ ਇਲਾਕੇ ਵਿਚ ਤਿੰਨ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ। ਇਲਾਕੇ ਦੇ ਲੋਕਾਂ ਨੇ ਮੌਕੇ ’ਤੇ ਫੜ ਕੇ ਪਹਿਲਾਂ ਇਨ੍ਹਾਂ ਦਾ ਕੁਟਾਪਾ ਚਾੜ੍ਹਿਆ ਅਤੇ ਫਿਰ ਇਨ੍ਹਾਂ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਦਾਲਤ ਵਿਚ ਪੇਸ਼ ਕਰਕੇ ਬਣਦੀ ਕਾਰਵਾਈ ਦੀ ਗੱਲ ਕਹੀ ਗਈ ਹੈ।

ਇਹ ਵੀ ਪੜ੍ਹੋ : ਇੰਸਟਾਗ੍ਰਾਮ ’ਤੇ ਹੋਈ ਦੋਸਤੀ ਪਹੁੰਚੀ ਹੋਟਲ ਤੱਕ, ਫਿਰ ਕੁੜੀ ਦੇ ਘਰ ਪਹੁੰਚੇ ਮੁੰਡੇ ਦੀ CCTV ਵੀਡੀਓ ਦੇਖ ਪਿਤਾ ਦੇ ਉੱਡੇ ਹੋਸ਼

 

ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਸੰਜੀਵ ਕਪੂਰ ਥਾਣਾ ਇੰਚਾਰਜ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਲੁੱਟ-ਖੋਹ ਦੀ ਵਾਰਦਾਤ ਕਰਨ ਵਾਲੇ ਕੁਝ ਵਿਅਕਤੀਆਂ ਨੂੰ ਮੌਕੇ ’ਤੇ ਫੜਿਆ ਗਿਆ ਸੀ। ਜਿਨ੍ਹਾਂ ’ਇਕ ਕਾਂਸਟੇਬਲ ਸੀ ਅਤੇ ਉਸ ਨੇ ਵਰਦੀ ਪਾਈ ਹੋਈ ਸੀ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਕ ਹੋਰ ਕਾਂਸਟੇਬਲ ਵੀ ਇਨ੍ਹਾਂ ਦਾ ਸਾਥੀ ਸੀ ਜੋ ਕਿ ਮੌਕੇ ਤੋਂ ਫਰਾਰ ਹੋ ਗਿਆ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ’ਚ ਮਿਲੀ ਬੱਚੀ ਦੀ ਲਾਸ਼, CCTV ’ਚ ਨਜ਼ਰ ਆਈ ਸ਼ੱਕੀ ਜਨਾਨੀ ਨੇ ਉਡਾਏ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


author

Gurminder Singh

Content Editor

Related News