ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

Friday, Jul 24, 2026 - 11:58 AM (IST)

ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

ਨਕੋਦਰ (ਪਾਲੀ)- ਪੰਜਾਬ ਪੁਲਸ ਦੇ ਇਕ ਨੌਜਵਾਨ ਮੁਲਾਜ਼ਮ ਦੀ ਸਰਕਾਰੀ ਡਿਊਟੀ 'ਤੇ ਜਾਂਦੇ ਸਮੇਂ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ। ਹਾਦਸੇ ਤੋਂ ਬਾਅਦ ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3 ਘੰਟੇ ਬੇਹੱਦ ਅਹਿਮ

ਜਾਣਕਾਰੀ ਮੁਤਾਬਕ ਦਮਨਜੀਤ ਮਾਨ (24) ਪੁੱਤਰ ਸਵਰਗੀ ਮਨਦੀਪ ਸਿੰਘ ਵਾਸੀ ਪਿੰਡ ਸੰਗੋਵਾਲ (ਮਹਿਤਪੁਰ) ਪੰਜਾਬ ਪੁਲਸ ਵਿਚ ਤਾਇਨਾਤ ਸੀ ਅਤੇ ਜ਼ਿਲ੍ਹਾ ਜਲੰਧਰ ਦਿਹਾਤੀ 'ਚ ਇਕ ਅਧਿਕਾਰੀ ਨਾਲ ਗੰਨਮੈਨ ਵਜੋਂ ਡਿਊਟੀ ਕਰ ਰਿਹਾ ਸੀ। ਬੀਤੀ 21 ਜੁਲਾਈ ਦੀ ਰਾਤ ਕਰੀਬ 12.20 ਵਜੇ ਉਹ ਆਪਣੀ ਐਕਟਿਵਾ ਸਕੂਟਰੀ 'ਤੇ ਡਿਊਟੀ ਲਈ ਜਾ ਰਿਹਾ ਸੀ। ਜਦੋਂ ਸਿਮਰਨ ਢਾਬੇ ਨੇੜੇ ਪੁੱਜਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਹਾਦਸੇ ਵਿਚ ਦਮਨਜੀਤ ਮਾਨ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਐਕਟਿਵਾ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਰਾਹਗੀਰਾਂ ਨੇ ਤੁਰੰਤ 108 ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਨਕੋਦਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਿਟੀ ਥਾਣਾ ਨਕੋਦਰ ਦੇ ਮੁੱਖੀ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਸੰਦੀਪ ਕੌਰ ਪਤਨੀ ਸਵਰਗੀ ਮਨਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਹਾਦਸੇ ਵਾਲੇ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਅਤੇ ਹੋਰ ਸਬੂਤਾਂ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ ਮੁਸੀਬਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News