ਮੋਗਾ 'ਚ ਡਿਊਟੀ 'ਤੇ ਜਾ ਰਹੇ ਪੁਲਸ ਮੁਲਾਜ਼ਮ ਦੀ ਸੜਕ ਹਾਦਸੇ 'ਚ ਮੌਤ, ਦੋ ਧੀਆਂ ਦਾ ਸੀ ਪਿਤਾ

04/14/2024 4:01:18 PM

ਸਮਾਲਸਰ ( ਸੁਰਿੰਦਰ ਸਿੰਘ ਸੇਖਾ)- ਮੋਗਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਵਿਖੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੂਟਾ ਸਿੰਘ (33) ਪੁੱਤਰ ਰੇਸ਼ਮ ਸਿੰਘ ਵਾਸੀ ਠੱਠੀ ਭਾਈ ਵਜੋਂ ਹੋਈ ਹੈ। 

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਅੱਜ ਸਵੇਰੇ ਤਕਰੀਬਨ 5 ਕੁ ਵਜੇ ਡਿਊਟੀ 'ਤੇ ਜਾਣ ਲਈ ਆਪਣੀ ਵਰਨਾ ਕਾਰ ਵਿਚ ਸਵਾਰ ਹੋ ਕੇ  ਨਿਕਲਿਆ ਹੀ ਸੀ ਕਿ ਅਚਾਨਕ ਗੱਡੀ ਸੜਕ 'ਤੇ ਲੱਗੀ ਟਾਹਲੀ ਨਾਲ ਜਾ ਟਕਰਾਈ, ਜਿਸ ਨਾਲ ਬੂਟਾ ਸਿੰਘ ਦੀ ਮੌਤ ਹੋ ਗਈ। ਬੂਟਾ ਸਿੰਘ ਦੋ ਧੀਆਂ ਦਾ ਪਿਤਾ ਸੀ। ਬੂਟਾ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ- ਸੁਲਤਾਨਪੁਰ ਲੋਧੀ 'ਚ ਵੱਡੀ ਘਟਨਾ: ਪੁੱਤ ਦੀਆਂ ਅੱਖਾਂ ਸਾਹਮਣੇ ਪਿਤਾ ਨੂੰ ਦਾਤਰ ਨਾਲ ਵੱਢ ਕੇ ਉਤਾਰਿਆ ਮੌਤ ਦੇ ਘਾਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News