ਪੰਜਾਬ ਪੁਲਸ ਦੇ ਮੁਲਾਜ਼ਮ ਨੇ ਆਪਣੇ ਆਪ ਨੂੰ ਮਾਰੀ ਗੋਲੀ

Monday, Oct 28, 2024 - 06:33 PM (IST)

ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ 'ਚ ਪ੍ਰਸਿੱਧ ਗੋਲ ਬਾਗ ਵਿਖੇ ਪੁਲਸ ਮੁਲਾਜ਼ਮ ਹੋਮਗਾਰਡ ਦੇ ਜਵਾਨ ਸੰਤੋਖਪਾਲ ਸਿੰਘ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਪੁਲਸ ਮੁਲਾਜ਼ਮ ਨੇ ਆਪਣੀ ਹੀ ਪਿਸਤੌਲ ਆਪਣੇ ਨੂੰ ਗੋਲੀ ਮਾਰ ਲਈ। ਮੌਕੇ 'ਤੇ ਲੋਕਾਂ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਮੌਕੇ 'ਤੇ ਪੁਲਸ ਮੁਲਾਜ਼ਮ ਪਹੁੰਚਦੇ ਹਨ।

ਇਹ ਵੀ ਪੜ੍ਹੋ-  ਜਿੱਤ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦਾ ਵਿਰੋਧੀਆਂ 'ਤੇ ਵੱਡਾ ਬਿਆਨ

ਇਸ ਮੌਕੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੰਤੋਖਪਾਲ ਸਿੰਘ ਜੋ ਕਿ ਹੋਮਗਾਰਡ ਦਾ ਜਵਾਨ ਹੈ, ਪਿਛਲੇ ਕਾਫੀ ਸਮੇਂ ਤੋਂ ਭਾਜਪਾ ਲੀਡਰ ਬਲਵਿੰਦਰ ਬੱਬਾ ਨਾਲ ਡਿਊਟੀ ਕਰ ਰਿਹਾ ਸੀ ਅਤੇ ਅੰਮ੍ਰਿਤਸਰ ਦਾ ਹੀ ਰਹਿਣ ਵਾਲਾ ਸੀ। ਇਸ ਦੌਰਾਨ ਪੁਲਸ ਨੇ ਹੋਮਗਾਰਡ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਅਤੇ ਜਾਂਚ ਅਧਿਕਾਰੀ ਵੱਲੋਂ ਮੌਕੇ 'ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਹੋਮਗਾਰਡ ਦੀ ਉਮਰ 40 ਤੋਂ 42 ਸਾਲ ਦੱਸੀ ਜਾ ਰਹੀ ਹੈ ਅਤੇ ਪਰਿਵਾਰ ਦੇ ਮੈਂਬਰਾਂ ਤੋਂ ਆਉਣ ਤੋਂ ਬਾਅਦ ਹੀ ਕੁਝ ਜਾਣਕਾਰੀ ਪਤਾ ਲੱਗੇਗੀ।

ਇਹ ਵੀ ਪੜ੍ਹੋ- ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਪ੍ਰਧਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News