ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਜਲਦੀ ਮਿਲੇਗੀ ਖੁਸ਼ਖਬਰੀ!

Friday, Dec 27, 2019 - 11:27 AM (IST)

ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਜਲਦੀ ਮਿਲੇਗੀ ਖੁਸ਼ਖਬਰੀ!

ਚੰਡੀਗੜ੍ਹ : ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਜਲਦੀ ਹੀ ਖੁਸ਼ਖਬਰੀ ਮਿਲਣ ਵਾਲੀ ਹੈ ਕਿਉਂਕਿ ਪੁਲਸ ਦੇ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਤੱਕ ਦੇ ਮੁਲਾਜ਼ਮਾਂ ਲਈ ਵਿਭਾਗ ਨੇ ਨਵੀਂ ਪਾਲਿਸੀ ਤਿਆਰ ਕੀਤੀ ਹੈ। ਜਿਹੜੇ ਕਾਂਸਟੇਬਲ, ਹੈੱਡ ਕਾਂਸਟੇਬਲ, ਏ. ਐੱਸ. ਆਈ., ਸਬ ਇੰਸਪੈਕਟਰ, ਇੰਸਪੈਕਟਰ ਕਈ ਸਾਲਾਂ ਤੋਂ ਤਰੱਕੀ ਦੀ ਉਡੀਕ ਕਰ ਰਹੇ ਹਨ, ਉਨ੍ਹਾਂ ਨੂੰ ਜਲਦ ਹੀ ਪ੍ਰਮੋਸ਼ਨ ਮਿਲਣ ਵਾਲੀ ਹੈ।

ਨਵੀਂ ਪਾਲਿਸੀ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਨੂੰ ਜਲਦੀ ਹੀ ਲਾਗੂ ਕੀਤਾ ਜਾਵੇਗਾ। ਇਸ ਬਾਰੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਵਧੀਆ ਕੰਮ ਕਰਨ ਵਾਲਿਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਪੁਲਸ ਮੁਲਾਜ਼ਮ ਨਿਯਮਾਂ ਮੁਤਾਬਕ ਤਰੱਕੀ ਨਾ ਦਿੱਤੇ ਜਾਣ 'ਤੇ ਅਦਾਲਤ ਜਾ ਚੁੱਕੇ ਹਨ। ਇਸ ਨਾਲ ਵਿਭਾਗ ਨੂੰ ਵੀ ਵਾਰ-ਵਾਰ ਅਦਾਲਤ ਵਲੋਂ ਦਿੱਤੇ ਜਾ ਰਹੇ ਨੋਟਿਸ ਦਾ ਜਵਾਬ ਦੇਣਾ ਪੈ ਰਿਹਾ ਹੈ। ਇਸ ਲਈ ਵਿਭਾਗ ਨੇ ਹੁਣ ਨਵੀਂ ਪਾਲਿਸੀ ਦੇ ਤਹਿਤ ਅਜਿਹੇ ਸਾਰੇ ਕੇਸਾਂ ਨੂੰ ਨਜਿੱਠ ਕੇ ਤਰੱਕੀ ਦੇਣ ਦਾ ਫੈਸਲਾ ਕੀਤਾ ਹੈ।


author

Babita

Content Editor

Related News