ਪੰਜਾਬ ਪੁਲਸ ਤੇ ਗੈਂਗਸਟਰ ਵਿਚਾਲੇ ਹੋ ਗਿਆ ਐਨਕਾਊਂਟਰ, ਤਾੜ-ਤਾੜ ਚੱਲੀਆਂ ਗੋਲ਼ੀਆਂ
Saturday, Nov 02, 2024 - 10:19 AM (IST)
ਤਰਨਤਾਰਨ (ਰਮਨ ਚਾਵਲਾ): ਬੀਤੀ ਰਾਤ ਗੋਇੰਦਵਾਲ ਅਧੀਨ ਆਉਂਦੇ ਇਲਾਕੇ ਵਿਚ ਗੈਂਗਸਟਰ ਤੇ ਪੁਲਸ ਵਿਚਾਲੇ ਮੁਕਾਬਲਾ ਹੋ ਗਿਆ। ਜੇਲ੍ਹ ਵਿਚੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ ਗੈਂਗਸਟਰ ਵਿਕਰਮਜੀਤ ਸਿੰਘ ਵਿੱਕੀ ਦੀ ਨਿਸ਼ਾਨਦੇਹੀ ਉੱਪਰ ਹਥਿਆਰ ਬਰਾਮਦ ਕਰਨ ਗਈ ਪੁਲਸ ਪਾਰਟੀ ਉੱਪਰ ਮੁਲਜ਼ਮ ਨੇ ਗੋਲ਼ੀਆਂ ਚਲਾ ਦਿੱਤੀਆਂ। ਇਸ 'ਤੇ ਪੁਲਸ ਵੱਲੋਂ ਵੀ ਜਵਾਬੀ ਫ਼ਾਇਰਿੰਗ ਕੀਤੀ ਗਈ। ਇਸ ਦੌਰਾਨ ਵਿੱਕੀ ਦੀ ਲੱਤ ਵਿਚ ਗੋਲ਼ੀ ਲੱਗੀ।
ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਦੀਵਾਲੀ ਮੌਕੇ ਲਿਆ ਗਿਆ ਅਹਿਮ ਫ਼ੈਸਲਾ
ਜਾਣਕਾਰੀ ਮੁਤਾਬਕ ਬੀਤੀ 1 ਮਾਰਚ ਨੂੰ ਫ਼ਤਿਹਾਬਾਦ ਰੇਲਵੇ ਫਾਟਕ ਉੱਪਰ ਗੁਰਪ੍ਰੀਤ ਸਿੰਘ ਉਰਫ ਗੋਪੀ ਨਿਵਾਸੀ ਕਸਬਾ ਚੋਹਲਾ ਸਾਹਿਬ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ AGTF ਪੁਲਸ ਵੱਲੋਂ ਵਿਕਰਮਜੀਤ ਸਿੰਘ ਵਿੱਕੀ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਤਰਨਤਾਰਨ ਪੁਲਸ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਸੀ ਤੇ ਹਥਿਆਰ ਦੀ ਬਰਾਮਦਗੀ ਲਈ ਲੈ ਕੇ ਗਈ ਸੀ। ਇਸ ਦੌਰਾਨ ਵਿੱਕੀ ਨੇ ਮੌਕਾ ਵੇਖ ਕੇ ਪੁਲਸ 'ਤੇ ਫ਼ਾਇਰਿੰਗ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਦੀਵਾਲੀ 'ਤੇ ਮਹਿੰਗਾਈ ਦੀ ਮਾਰ! 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਐਨਕਾਊਂਟਰ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ SSP ਅਭਿਮਨਿਊ ਰਾਣਾ ਨੇ ਦੱਸਿਆ ਕਿ ਪੁਲਸ ਪਾਰਟੀ ਮੁਲਜ਼ਮ ਵਿਕਰਮਜੀਤ ਸਿੰਘ ਵਿੱਕੀ ਨੂੰ ਹਥਿਆਰ ਦੀ ਬਰਾਮਦਗੀ ਲਈ ਲੈ ਕੇ ਜਾ ਰਹੀ ਸੀ। ਇਸ ਦੌਰਾਨ ਉਸ ਨੇ ਮੌਕਾ ਵੇਖ ਕੇ ਪੁਲਸ 'ਤੇ ਗੋਲ਼ੀਆਂ ਚਲਾ ਦਿੱਤੀਆਂ। ਪੁਲਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ, ਜਿਸ ਵਿਚ ਵਿੱਕੀ ਦੀ ਲੱਤ ਵਿਚ ਗੋਲ਼ੀ ਲੱਗੀ ਹੈ। ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8