ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਪਰਮਿੰਦਰ ਚਿੜੀ ਸਣੇ ਦੋ ਦਾ ਐਨਕਾਊਂਟਰ

Wednesday, Jun 19, 2024 - 06:30 PM (IST)

ਫਰੀਦਕੋਟ (ਜਗਤਾਰ) : ਲੁੱਟ-ਖੋਹ ਅਤੇ ਫਿਰੌਤੀ ਦੇ ਮਾਮਲੇ ਵਿਚ ਲੋੜੀਂਦੇ ਮੁਲਜ਼ਮਾਂ ਦਾ ਪੁਲਸ ਵਲੋਂ ਐਨਕਾਊਂਟਰ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮਾਂ ਬਾਰੇ ਸੂਚਨਾ ਮਿਲਣ ਤੋਂ ਬਾਅਦ ਪੁਲਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪਹੁੰਚੀ ਹੋਈ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲਸ 'ਤੇ ਫਾਇਰਿੰਗ ਕਰ ਦਿੱਤੀ। ਇਸ 'ਤੇ ਪੁਲਸ ਵੱਲੋਂ  ਵੀ ਜਵਾਬੀ ਕਾਰਵਾਈ ਕੀਤੀ ਗਈ। ਇਸ ਮੁਕਾਬਲੇ ਦੌਰਾਨ ਦੋ ਮੁਲਜ਼ਮਾਂ ਦੀਆਂ ਲੱਤਾਂ ਵਿਚ ਗੋਲੀਆਂ ਲੱਗਣ ਕਾਰਣ ਉਹ ਜ਼ਖਮੀ ਹੋ ਗਏ। 

ਇਹ ਵੀ ਪੜ੍ਹੋ : ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, NSA ਵਿਚ ਵਾਧਾ

ਦੂਜੇ ਪਾਸੇ ਡੀ. ਐੱਸ. ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ ਅਨੁਸਾਰ ਸ਼ੱਕੀ ਵਿਅਕਤੀਆਂ ਦੀ ਸੂਚਨਾ ਮਿਲਣ ’ਤੇ ਪੁਲਸ ਉਨ੍ਹਾਂ ਨੂੰ ਕਾਬੂ ਕਰਨ ਲਈ ਪੁੱਜੀ ਸੀ। ਇਸ ਦੌਰਾਨ ਦੋਵਾਂ ਮੁਲਜ਼ਮਾਂ ਨੇ ਪੁਲਸ ਨੂੰ ਦੇਖ ਕੇ ਭੱਜਣ ਲਈ ਗੋਲੀਆਂ ਚਲਾ ਦਿੱਤੀਆਂ। ਮੁਲਜ਼ਮਾਂ ਦੀ ਪਛਾਣ ਪਰਮਿੰਦਰ ਸਿੰਘ ਚਿੜੀ ਅਤੇ ਹੈਪੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਭਰ ਵਿਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News