ਬਟਾਲਾ ਤੋਂ ਵੱਡੀ ਖ਼ਬਰ : ਪੰਜਾਬ ਪੁਲਸ ਨੇ ਕਰ 'ਤਾ ਗੈਂਗਸਟਰਾਂ ਦਾ ਐਨਕਾਊਂਟਰ, ਚੱਲੀਆਂ ਠਾਹ-ਠਾਹ ਗੋਲੀਆਂ (ਵੀਡੀਓ)

11/04/2023 9:39:11 AM

ਚੰਡੀਗੜ੍ਹ/ਬਟਾਲਾ : ਬਟਾਲਾ 'ਚ ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ਦੌਰਾਨ ਦੋਵੇਂ ਪਾਸਿਓਂ ਠਾਹ-ਠਾਹ ਗੋਲੀਆਂ ਚੱਲੀਆਂ। ਇਸ ਦੌਰਾਨ ਪੁਲਸ ਦੀ ਗੋਲੀ ਇਕ ਗੈਂਗਸਟਰ ਦੀ ਲੱਤ 'ਚ ਜਾ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਫਿਲਹਾਲ ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ : ਖੁੱਲ੍ਹੀ ਬਹਿਸ ਨੂੰ ਲੈ ਕੇ ਲਾਈਵ ਹੋਏ ਸੁਖਬੀਰ ਬਾਦਲ, CM ਮਾਨ ਨੂੰ ਆਖ ਦਿੱਤੀ ਵੱਡੀ ਗੱਲ

ਇਸ ਦੇ ਨਾਲ ਹੀ ਪੁਲਸ ਨੇ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਮੁਤਾਬਕ ਬਟਾਲਾ 'ਚ ਪੁਲਸ ਨੇ ਹੈਰੀ ਚੱਠਾ ਵਲੋਂ ਚਲਾਏ ਜਾ ਰਹੇ ਇਕ ਫ਼ਿਰੌਤੀ ਰੈਕਟ ਦਾ ਪਰਦਾਫਾਸ਼ ਕੀਤਾ ਹੈ। 

ਇਹ ਵੀ ਪੜ੍ਹੋ : ਨੇਪਾਲ 'ਚ ਭੂਚਾਲ ਨੇ ਮਚਾਈ ਭਾਰੀ ਤਬਾਹੀ, ਹੁਣ ਤੱਕ 128 ਲੋਕਾਂ ਦੀ ਮੌਤ, ਦੇਖੋ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ

ਪੁਲਸ ਨੇ ਉਕਤ ਲੋਕਾਂ ਨੂੰ 4 ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
 

PunjabKesari
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News