ਪੰਜਾਬ ਪੁਲਸ ਨੇ ਖ਼ਤਰਨਾਕ ਸ਼ੂਟਰਾਂ ਦਾ ਕੀਤਾ ਐਨਕਾਊਂਟਰ, ਫਿਲਮੀ ਸੀਨ ਵਾਂਗ ਹੋਈ ਮੁੱਠਭੇੜ
Wednesday, May 13, 2026 - 05:01 PM (IST)
ਤਰਨਤਾਰਨ (ਰਮਨ) : ਥਾਣਾ ਵਲਟੋਹਾ ਅਧੀਨ ਆਉਂਦੇ ਪਿੰਡ ਆਸਲ ਉਤਾੜ ਵਿਖੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਤਿੰਨ ਸ਼ੂਟਰਾਂ ਅਤੇ ਪੁਲਸ ਦਰਮਿਆਨ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪੁਲਸ ਦੀ ਜਵਾਬੀ ਫਾਇਰਿੰਗ ਵਿਚ 4 ਮੁਲਜ਼ਮ ਜ਼ਖਮੀ ਹੋ ਗਏ ਹਨ। ਪੁਲਸ ਨੇ ਮੁਲਜ਼ਮਾਂ ਪਾਸੋਂ ਇਕ ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕਰਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਥਾਣਾ ਵਲਟੋਹਾ ਦੀ ਪੁਲਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਇਲਾਕੇ ਵਿਚ ਪ੍ਰਭ ਦਾਸੂਵਾਲ ਗੈਂਗਸਟਰ ਦੇ ਗੁਰਗੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਹਨ। ਜਿਸ ਦੇ ਚੱਲਦਿਆਂ ਪਿੰਡ ਆਸਲ ਉਤਾੜ ਪਟੜੀ ਦੇ ਨਜ਼ਦੀਕ ਕੀਤੀ ਗਈ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਇਸ ਤੋਂ ਬਾਅਦ ਮੁਲਜ਼ਮਾਂ ਵੱਲੋਂ ਪੁਲਸ ਪਾਰਟੀ ਉੱਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਹਰਕਤ ਵਿਚ ਆਉਂਦੇ ਹੋਏ ਪੁਲਸ ਵੱਲੋਂ ਮੁਲਜ਼ਮਾਂ ਦਾ ਪਿੱਛਾ ਕੀਤਾ ਗਿਆ, ਪ੍ਰੰਤੂ ਮੁਲਜ਼ਮਾਂ ਨੇ ਪੁਲਸ ਉੱਪਰ ਫਾਇਰਿੰਗ ਜਾਰੀ ਰੱਖੀ।
ਇਹ ਵੀ ਪੜ੍ਹੋ : ਪੰਜਾਬ ਵਾਸੀ ਦੇਣ ਧਿਆਨ, ਸਰਕਾਰੀ ਬੱਸ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
ਇਸ ਸਬੰਧੀ ਪੁਲਸ ਨੇ ਮੁਲਜ਼ਮਾਂ ਉੱਪਰ ਜਵਾਬੀ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਜਿਸ ਦੇ ਚਲਦਿਆਂ ਦੋ ਮੁਲਜ਼ਮ ਲੱਤਾਂ ਵਿਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਜਿਨ੍ਹਾਂ ਦੀ ਪਛਾਣ ਆਕਾਸ਼ਦੀਪ ਸਿੰਘ ਅਤੇ ਸੰਨੀ ਵਜੋਂ ਹੋਈ ਹੈ ਜਿਨ੍ਹਾਂ ਪਾਸੋਂ ਇਕ ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕਰਦੇ ਹੋਏ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵਲਟੋਹਾ ਦੀ ਪੁਲਸ ਨੂੰ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਵਿਚ ਨਾਕਾਬੰਦੀ ਕੀਤੀ ਗਈ ਸੀ ਜਿਸ ਦੇ ਚੱਲਦਿਆਂ ਇਕ ਮੋਟਰਸਾਈਕਲ ਉੱਪਰ ਸਵਾਰ ਦੋ ਮੁਲਜ਼ਮਾਂ ਵੱਲੋਂ ਪੁਲਸ ਵੱਲੋਂ ਰੁਕਣ ਦਾ ਇਸ਼ਾਰਾ ਕਾਰਨ ਉਪਰੰਤ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਜਿਸ ਦੇ ਜਵਾਬ ਵਿਚ ਪੁਲਸ ਨੇ ਜਦੋਂ ਫਾਇਰ ਕੀਤੇ ਤਾਂ ਉਹ ਦੋਵੇਂ ਜ਼ਖਮੀ ਹੋ ਗਏ ਜਿਨ੍ਹਾਂ ਦੀ ਪਛਾਣ ਆਕਾਸ਼ ਦੀਪ ਸਿੰਘ ਅਤੇ ਸੰਨੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ : 12ਵੀਂ ਦੇ ਨਤੀਜਿਆਂ 'ਚ ਰਚਿਆ ਗਿਆ ਇਤਿਹਾਸ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ, ਤਿੰਨਾਂ ਦੇ 500 'ਚੋਂ 500 ਅੰਕ
ਐੱਸਐੱਸਪੀ ਨੇ ਦੱਸਿਆ ਕਿ ਇਸ ਦੌਰਾਨ ਵਾਰਦਾਤ ਵਾਲੀ ਜਗ੍ਹਾ ਉੱਪਰ ਮੌਜੂਦ ਪੁਲਸ ਪਾਰਟੀ ਜਦੋਂ ਕਰਾਈਮ ਸੀਨ ਟੀਮ ਦਾ ਇੰਤਜ਼ਾਰ ਕਰ ਰਹੀ ਸੀ ਤਾਂ ਇਕ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਦੋ ਮੁਲਜ਼ਮ ਮੌਕੇ 'ਤੇ ਆਏ ਜਿੰਨਾਂ ਵੱਲੋਂ ਆਪਣੇ ਸਾਥੀਆਂ ਨੂੰ ਛਡਾਊਣ ਦੀ ਕੋਸ਼ਿਸ਼ ਦੇ ਮਕਸਦ ਨਾਲ ਪੁਲਸ ਉੱਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਜਿਸ ਦੇ ਜਵਾਬ ਵਿੱਚ ਪੁਲਸ ਵੱਲੋਂ ਕੀਤੀ ਗਈ ਫਾਇਰਿੰਗ ਦੇ ਚਲਦਿਆਂ ਉਹ ਦੋਵੇਂ ਮੁਲਜ਼ਮ ਵੀ ਜ਼ਖਮੀ ਹੋ ਗਏ। ਜਿਨ੍ਹਾਂ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਸੰਨੀ ਵਜੋਂ ਹੋਈ ਹੈ। ਐੱਸਐੱਸਪੀ ਨੇ ਦੱਸਿਆ ਕਿ ਇਸ ਐਨਕਾਊਂਟਰ ਵਿਚ ਕੁੱਲ ਚਾਰ ਮੁਲਜ਼ਮ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਖਾਣਾ ਵਲਟੋਹਾ ਵਿਖੇ ਮੁਲਜ਼ਮਾਂ ਖ਼ਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਡਿਫਾਲਟਰਾਂ ਨੂੰ ਲੈ ਕੇ ਪਾਵਰਕਾਮ ਦਾ ਸਖ਼ਤ ਕਦਮ, ਪੰਜਾਬ ਦੇ ਇਨ੍ਹਾਂ ਬਿਜਲੀ ਕੁਨੈਕਸ਼ਨਾਂ ਨੂੰ ਦਿੱਤਾ ਇਕ ਹਫਤੇ ਦਾ ਸਮਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
