ਪੰਜਾਬ ਪੁਲਸ ਨੇ Filmy Scene ਵਾਂਗ ਲਿਆ ਵੱਡਾ ਐਕਸ਼ਨ! ਵੇਖੋ ਮੌਕੇ ਦੀ ਵੀਡੀਓ
Sunday, May 04, 2025 - 09:41 AM (IST)

ਬਟਾਲਾ (ਸਾਹਿਲ/ਗੁਰਪ੍ਰੀਤ)- ਪੁਲਸ ਨੇ ਬਟਾਲਾ ਅਤੇ ਆਸ ਪਾਸ ਦੇ ਇਲਾਕਿਆਂ ’ਚ ਗੋਲੀਬਾਰੀ ਕਰਨ ਵਾਲੇ ਹਮਲਾਵਰਾਂ ’ਚੋਂ 5 ਮੁਲਜ਼ਮਾਂ ਨੂੰ Filmy Scene ਵਾਂਗ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਇਕ ਬੰਦ ਘਰ ’ਚ ਲੁਕੇ ਹੋਏ ਸਨ। ਪੁਲਸ ਮੁਲਾਜ਼ਮਾਂ ਨੇ ਲੋਕਾਂ ਦੀਆਂ ਛੱਤਾਂ ਤੋਂ ਪੌੜੀਆਂ ਲਗਾ ਕੇ ਬਦਮਾਸ਼ਾਂ ਨੂੰ ਕਾਬੂ ਕੀਤਾ। ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਬਟਾਲਾ ਦੇ ਨਹਿਰੂ ਗੇਟ ਨੇੜੇ ਠਠਿਆਰਾਂ ਮੁਹੱਲੇ ਦੇ ਇਕ ਘਰ ’ਚ ਕੁਝ ਅਪਰਾਧੀ ਲੁਕੇ ਹੋਏ ਹਨ, ਜਿਸ ’ਤੇ ਸੀ. ਆਈ. ਏ. ਸਟਾਫ ਅਤੇ ਸਿਟੀ ਥਾਣੇ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਘਰ ਨੂੰ ਘੇਰਾ ਪਾ ਲਿਆ ਤਾਂ ਜੋ ਅਪਰਾਧੀ ਕਿਧਰੇ ਵੀ ਭੱਜ ਨਾ ਸਕਣ।
ਇਹ ਖ਼ਬਰ ਵੀ ਪੜ੍ਹੋ - ਭਾਰਤ-ਪਾਕਿ ਸਰਹੱਦ 'ਤੇ ਵਧਿਆ ਤਣਾਅ! ਫ਼ੌਜ ਨੇ ਦਿੱਤੀ Warning
ਡੀ. ਐੱਸ. ਪੀ. ਸਿਟੀ ਨੇ ਦੱਸਿਆ ਕਿ ਗ੍ਰਿਫ਼ਤਾਰ ਅਪਰਾਧੀਆਂ ਨੇ ਕੁਝ ਸਮਾਂ ਪਹਿਲਾਂ ਬਟਾਲਾ ਅਤੇ ਆਸ ਪਾਸ ਦੇ ਇਲਾਕਿਆਂ ’ਚ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ, ਜਿਸ ਲਈ ਪੁਲਸ ਅਪਰਾਧੀਆਂ ਦੀ ਲਗਾਤਾਰ ਭਾਲ ਕਰ ਰਹੀ ਸੀ। ਜਿਸ ’ਤੇ ਪੁਲਸ ਨੇ ਸ਼ਨੀਵਾਰ ਦੇਰ ਸ਼ਾਮ ਉਕਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਫੜੇ ਮੁਲਜ਼ਮਾਂ ਤੋਂ ਇਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਪਿੰਡ 'ਚ ਅੱਧੀ ਰਾਤ ਨੂੰ ਮਚਿਆ ਚੀਕ-ਚਿਹਾੜਾ! ਲੋਕਾਂ ਨੇ ਘਰਾਂ 'ਚੋਂ ਭੱਜ ਕੇ ਬਚਾਈ ਜਾਨ
ਇਸ ਦੌਰਾਨ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਸੁਖਰਾਜ ਸਿੰਘ ਨੇ ਕਿਹਾ ਕਿ ਬਟਾਲਾ ਅਤੇ ਆਸਪਾਸ ਦੇ ਇਲਾਕਿਆਂ ’ਚ ਗੋਲੀਬਾਰੀ ਕਰਨ ਵਾਲੇ ਹਮਲਾਵਰਾਂ ਨੂੰ ਫੜਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਸ਼ਨੀਵਾਰ ਨੂੰ ਸੂਚਨਾ ਮਿਲਣ ’ਤੇ ਜਦੋਂ ਪੁਲਸ ਫੋਰਸ ਨੇ ਠਠਿਆਰਾਂ ਮੁਹੱਲਾ ਦੇ ਇਕ ਘਰ ’ਤੇ ਛਾਪਾ ਮਾਰਿਆ ਤਾਂ ਪੁਲਸ ਨੂੰ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਸ਼ਰਾਰਤੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਹਰ ਸੰਭਵ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਪਰਾਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8