ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਪੁਲਸ ਪੂਰੀ ਚੌਕਸ, ਪਟਿਆਲਾ 'ਚ ਕੱਢਿਆ ਗਿਆ ਫਲੈਗ ਮਾਰਚ

Sunday, Mar 19, 2023 - 02:51 PM (IST)

ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਪੁਲਸ ਪੂਰੀ ਚੌਕਸ, ਪਟਿਆਲਾ 'ਚ ਕੱਢਿਆ ਗਿਆ ਫਲੈਗ ਮਾਰਚ

ਪਟਿਆਲਾ (ਪਰਮੀਤ)- ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਵਿਚ ਹਾਈ ਅਲਰਟ ਜਾਰੀ ਹੈ। ਇਸੇ ਤਹਿਤ ਪਟਿਆਲਾ ਵਿਚ ਪੁਲਸ ਵੱਲੋਂ ਐੱਸ. ਪੀ. ਸਿਟੀ ਸਰਫਰਾਜ਼ ਆਲਮ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਪੁਲਸ ਲਾਈਨ ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਘੁੰਮਿਆ। ਰਸਤੇ ਵਿਚ ਆਈ. ਜੀ. ਮੁਖਵਿੰਦਰ ਸਿੰਘ ਛੀਨਾ ਅਤੇ ਐੱਸ. ਐੱਸ. ਪੀ. ਵਰੁਣ ਸ਼ਰਮਾ ਵੀ ਇਸ ਮੌਕੇ ਸ਼ਾਮਲ ਹੋਏ ਅਤੇ ਸ਼ਹਿਰ ਵਿਚ ਅਮਨ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ।  ਪਟਿਆਲਾ ਵਿਚ ਅਮਨ ਸ਼ਾਂਤੀ ਬਣੀ ਹੋਈ ਹੈ। ਸ਼ਹਿਰ ਵਿਚ ਵੱਖ-ਵੱਖ ਚੌਂਕਾਂ ’ਤੇ ਪੁਲਸ ਦਾ ਪਹਿਰਾ ਹੈ। ਕੁਝ ਥਾਵਾਂ ’ਤੇ ਨੀਮ ਫ਼ੌਜੀ ਦਸਤੇ ਤਾਇਨਾਤ ਹਨ। ਸ਼ਾਂਤੀ ਬਣੀ ਹੋਈ ਹੈ ਤੇ ਲੋਕ ਆਪੋ ਆਪਣੇ ਕੰਮਕਾਜਕਰ ਰਹੇ ਹਨ।

ਇਹ ਵੀ ਪੜ੍ਹੋ : ਗੈਂਗਸਟਰ ਲਾਰੈਂਸ ਦੀ ਇੰਟਰਵਿਊ 'ਤੇ CM ਮਾਨ ਦਾ ਵੱਡਾ ਬਿਆਨ, ਪੰਜਾਬ ’ਚ ਨਹੀਂ ਰਾਜਸਥਾਨ ’ਚ ਹੋਈ ਇੰਟਰਵਿਊ

ਕਈ ਜ਼ਿਲ੍ਹਿਆਂ ਵਿਚ ਲੱਗ ਚੁੱਕੀ ਹੈ ਧਾਰਾ 144

ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ ਕਾਰਵਾਈ ਕਰਨ ਲਈ 8 ਜ਼ਿਲ੍ਹਿਆਂ ਦੇ ਪੁਲਸ ਅਧਿਕਾਰੀ, ਬੁਲਟ ਪਰੂਫ ਗੱਡੀਆਂ ਤੇ ਦੰਗਾ ਵਿਰੋਧੀ ਟੀਮਾਂ ਆਧੁਨਿਕ ਹਥਿਆਰਾਂ ਸਮੇਤ ਪਹੁੰਚੀਆਂ। ਪੁਲਸ ਅਧਿਕਾਰੀਆਂ ਨੇ ਗੁਪਤ ਤਰੀਕੇ ਨਾਲ ਕਾਰਵਾਈ ਚਲਾਉਂਦੇ ਹੋਏ ਗ੍ਰਿਫਤਾਰੀਆਂ ਕੀਤੀਆਂ। ਸੁਰੱਖਿਆ ਦੇ ਮੱਦੇਨਜ਼ਰ ਸ਼ਾਹਕੋਟ ਥਾਣੇ ਦੇ ਗੇਟਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ। ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਗਿਆ। ਇਸ ਆਪਰੇਸ਼ਨ ਦੌਰਾਨ ਪੂਰੇ ਪੰਜਾਬ ਵਿਚ ਮੋਬਾਈਲ ਇੰਟਰਨੈਟ ਤੋਂ ਬਾਅਦ ਐੱਸ. ਐੱਮ. ਐੱਸ. ਸੇਵਾ ਅਤੇ ਡੋਂਗਲ ਸੇਵਾ ਬੰਦ ਕਰ ਦਿੱਤੀ ਗਈ। ਇਨ੍ਹਾਂ ਸੇਵਾਵਾਂ ਨੂੰ ਪਹਿਲਾਂ 19 ਮਾਰਚ ਦੁਪਹਿਰ 12 ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਬਾਅਦ ਇਨ੍ਹਾਂ ਦੀ ਮਿਆਦ 20 ਮਾਰਚ ਦੁਪਹਿਰ 12 ਵਜੇ ਤਕ ਵਧਾ ਦਿੱਤੀ ਗਈ। ਇਸ ਤੋਂ ਇਲਾਵਾ ਸ਼੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ।

PunjabKesari

ਇਹ ਵੀ ਪੜ੍ਹੋ : ਅੰਮ੍ਰਿਤਪਾਲ ਤੇ ਗੈਂਗਸਟਰਾਂ ਦੇ ਮੁੱਦੇ ’ਤੇ ਖੁੱਲ੍ਹ ਕੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਹੀਆਂ ਵੱਡੀਆਂ ਗੱਲਾਂ

ਪਹਿਲਾਂ ਗ੍ਰਿਫ਼ਤਾਰੀ ਦੀ ਮਿਲੀ ਸੀ ਸੂਚਨਾ

ਨੀਵਾਰ ਨੂੰ ਜਦੋਂ ਪੁਲਸ ਨੇ ਅੰਮ੍ਰਿਤਪਾਲ ਸਿੰਘ ’ਤੇ ਵੱਡੀ ਕਾਰਵਾਈ ਕੀਤੀ ਤਾਂ ਜਾਣਕਾਰੀ ਸਾਹਮਣੇ ਆਈ ਸੀ ਕਿ ਬਾਅਦ ਦੁਪਹਿਰ ਅੰਮ੍ਰਿਤਪਾਲ ਸਿੰਘ ਨੂੰ ਸ਼ਾਹਕੋਟ ਨੇੜੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਬਾਅਦ ਵਿਚ ਪਤਾ ਲੱਗਾ ਕਿ ਅੰਮ੍ਰਿਤਪਾਲ ਪੁਲਸ ਨੂੰ ਝਕਾਨੀ ਦੇ ਕੇ ਫਰਾਰ ਹੋ ਗਿਆ ਹੈ। ਜਿਸ ਦੀ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਵੱਡੇ ਪੱਧਰ ’ਤੇ ਪੰਜਾਬ ਭਰ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਵਲੋਂ ਪੰਜਾਬ ਭਰ ਵਿਚ ਨਾਕੇਬੰਦੀ ਕੀਤੀ ਗਈ ਹੈ। ਇਹ ਵੀ ਖ਼ਬਰ ਹੈ ਕਿ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਹੋਰ ਸਮਰਥਕਾਂ ਨੂੰ ਰਾਊਂਡਅਪ ਕੀਤਾ ਹੈ।  

ਇਹ ਵੀ ਪੜ੍ਹੋ : ਮੰਤਰੀ ਧਾਲੀਵਾਲ ਬੋਲੇ, ਖਾਲਿਸਤਾਨ ਦਾ ਪੰਜਾਬ ’ਚ ਕੋਈ ਰੌਲਾ ਨਹੀਂ, ਅੰਮ੍ਰਿਤਪਾਲ ਨੂੰ ਲੈ ਕੇ ਸਰਕਾਰ ਨੇ ਦੇ ਦਿੱਤਾ ਜਵਾਬ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News