ਪੰਜਾਬ ਪੁਲਸ ਨੇ ਛੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਇਕ ਵੱਡੇ ਕਤਲ ਨੂੰ ਕੀਤਾ ਨਾਕਾਮ

Monday, Jan 27, 2025 - 12:41 PM (IST)

ਪੰਜਾਬ ਪੁਲਸ ਨੇ ਛੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਇਕ ਵੱਡੇ ਕਤਲ ਨੂੰ ਕੀਤਾ ਨਾਕਾਮ

ਅੰਮ੍ਰਿਤਸਰ- ਅੰਮ੍ਰਿਤਸਰ ਪੁਲਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ, ਜਿਸ 'ਚ ਕਾਊਂਟਰ ਇੰਟੈਲੀਜੈਂਸ ਇੱਕ ਅਪਰੇਸ਼ਨ ਦੌਰਾਨ ਪੰਜਾਬ ਵਿੱਚ ਛੇ ਲੋਕਾਂ ਨੂੰ ਗ੍ਰਿਫਤਾਰ ਕਰਕੇ ਇੱਕ ਵੱਡੇ ਕਤਲ ਨੂੰ ਨਾਕਾਮ ਕਰ ਦਿੱਤਾ। ਇਸ ਬਾਰੇ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਆਵਾਰਾ ਕੁਤਿਆਂ ਨੇ ਬੱਚੇ ਨੂੰ ਨੋਚ-ਨੋਚ ਦਿੱਤੀ ਦਰਦਨਾਕ ਮੌਤ

ਡੀ. ਜੀ. ਪੀ. ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਖੁਫੀਆ ਜਾਣਕਾਰੀ ਦੇ ਅਧਾਰ 'ਤੇ ਇੱਕ ਅਪਰੇਸ਼ਨ ਦੌਰਾਨ ਪੰਜਾਬ ਵਿੱਚ ਛੇ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੇ ਕਤਲ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਸਤੰਬਰ 2024 'ਚ ਰਾਜਸਥਾਨ ਵਿੱਚ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ (2022), ਸੁਖਮੀਤ ਸਿੰਘ ਡਿਪਟੀ (2021) ਅਤੇ ਹਾਈਵੇ ਕਿੰਗ ਹੋਟਲ ਗੋਲੀਬਾਰੀ ਵਿੱਚ ਸ਼ਾਮਲ ਸਨ। ਇਨ੍ਹਾਂ ਮੁਲਜ਼ਮਾਂ ਕੋਲੋਂ 6 ਆਧੁਨਿਕ ਹਥਿਆਰ ਤੇ 40 ਲਾਈਵ ਰਾਊਂਡ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੀ. ਐੱਸ. ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਇਕ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

PunjabKesari

ਇਹ ਵੀ ਪੜ੍ਹੋ-ਫਿਰੋਜ਼ਪੁਰ 'ਚ ਵੱਡੀ ਵਾਰਦਾਤ, ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਰਾਜ ਭਰ 'ਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਵਿੱਚ ਦ੍ਰਿੜ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਰੂਹ ਕੰਬਾਊ ਹਾਦਸਾ, ਤਾਸ਼ ਦੇ ਪੱਤਿਆਂ ਵਾਂਗ ਉੱਡਾ ਕੇ ਮਾਰੀ ਸਕੂਟਰੀ ਸਵਾਰ ਕੁੜੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News