ਡਰੱਗਜ਼ ਦੇ ਕਾਰੋਬਾਰ ’ਚ ਸ਼ਾਮਲ ਵੱਡੀਆਂ ਮੱਛੀਆਂ ਫੜਨ ਲਈ ਪੰਜਾਬ DGP ਸਖ਼ਤ, ਬਣਾਈ ਰਣਨੀਤੀ

Friday, Jul 11, 2025 - 11:51 AM (IST)

ਡਰੱਗਜ਼ ਦੇ ਕਾਰੋਬਾਰ ’ਚ ਸ਼ਾਮਲ ਵੱਡੀਆਂ ਮੱਛੀਆਂ ਫੜਨ ਲਈ ਪੰਜਾਬ DGP ਸਖ਼ਤ, ਬਣਾਈ ਰਣਨੀਤੀ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਡੀ. ਜੀ. ਪੀ. ਗੌਰਵ ਯਾਦਵ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਮਜ਼ਬੂਤੀ ਲਈ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਡਾਇਰੈਕਟਰ ਜਨਰਲ ਅਨੁਰਾਗ ਗਰਗ ਨਾਲ ਤਾਲਮੇਲ ਮੀਟਿੰਗ ਕੀਤੀ। ਇਸ ਮੌਕੇ ਪੰਜਾਬ ’ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਰਲ-ਮਿਲ ਕੇ ਚੱਲਣ ਲਈ ਵਿਉਂਤਬੰਦੀ ਕੀਤੀ ਗਈ। ਇਸ ਦੇ ਤਹਿਤ ਰੀਅਲ ਟਾਈਮ ਖ਼ੁਫ਼ੀਆ ਜਾਣਕਾਰੀ ਸਾਂਝੀ ਕਰਨ, ਨਾਰਕੋ ਅਤੇ ਵਿੱਤੀ ਅੱਤਵਾਦ ਦੇ ਗੱਠਜੋੜ ਨੂੰ ਤੋੜਨ ਅਤੇ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ਸਬੰਧੀ ਪੰਜਾਬ ਪੁਲਸ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਆਪਸੀ ਤਾਲਮੇਲ ਨਾਲ ਕੰਮ ਕਰਨਗੇ। 

ਇਹ ਵੀ ਪੜ੍ਹੋ: CISF ਦੀ ਤਾਇਨਾਤੀ ਵਿਰੁੱਧ ਵਿਧਾਨ ਸਭਾ 'ਚ ਮੰਤਰੀ ਬਰਿੰਦਰ ਗੋਇਲ ਨੇ ਮਤਾ ਕੀਤਾ ਗਿਆ ਪੇਸ਼

ਹੁਣ ਪੰਜਾਬ ’ਚ ਨਸ਼ਾ ਸਮੱਗਲਿੰਗ ਦੇ ਨਾਪਾਕ ਕੰਮ ’ਚ ਸ਼ਾਮਲ ਵਿਦੇਸ਼ ਬੈਠੀਆਂ ਵੱਡੀਆਂ ਮੱਛੀਆਂ ਨੂੰ ਕਾਬੂ ਕਰਨ ’ਤੇ ਵਿਸ਼ੇਸ਼ ਫੋਕਸ ਰਹੇਗਾ। ਨਾਰਕੋਟਿਕਸ ਕੰਟਰੋਲ ਬਿਊਰੋ ਦੇ ਡਾਇਰੈਕਟਰ ਜਨਰਲ ਨੇ ਇਨ੍ਹਾਂ ਮਾਸਟਰਮਾਈਂਡ ਲੋਕਾਂ ਨੂੰ ਕਾਬੂ ਕਰਨ ’ਚ ਪੂਰੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਡੀ. ਜੀ. ਪੀ. ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਸਾਡੇ ਨੌਜਵਾਨਾਂ ਨੂੰ ਇਨ੍ਹਾਂ ਦੇ ਚੁੰਗਲ ’ਚੋਂ ਬਚਾਉਣ ਲਈ ਪੰਜਾਬ ਪੁਲਸ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 'ਲਵ ਮੈਰਿਜ' ਦਾ ਦਰਦਨਾਕ ਅੰਤ! ਮਾਂ ਨੇ ਮਾਸੂਮ ਧੀ ਸਣੇ ਚੁੱਕਿਆ ਖ਼ੌਫ਼ਨਾਕ ਕਦਮ, ਵਜ੍ਹਾ ਕਰੇਗੀ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News