ਪੰਜਾਬ ਪੁਲਸ ਵਿਚ ਭਰਤੀ ਦੇ ਨਾਂ ''ਤੇ ਲੱਖਾਂ ਰੁਪਏ ਦੀ ਠੱਗੀ!

Sunday, Sep 27, 2026 - 12:52 PM (IST)

ਪੰਜਾਬ ਪੁਲਸ ਵਿਚ ਭਰਤੀ ਦੇ ਨਾਂ ''ਤੇ ਲੱਖਾਂ ਰੁਪਏ ਦੀ ਠੱਗੀ!

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) — ਪੰਜਾਬ ਪੁਲਸ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਕਰੀਬ 18 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸ਼ਾਲਾ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਸ ਦੇ ਜਾਂਚ ਅਧਿਕਾਰੀ ਚੈਚਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਦਲਵਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਗਾਜੀਕੋਟ ਨੇ ਦੱਸਿਆ ਕਿ ਉਸ ਦੇ ਲੜਕੇ ਸਮੇਤ ਗੁਰਮੀਤ ਸਿੰਘ ਵਾਸੀ ਢੇਸੀਆ, ਕੁਲਬੀਰ ਸਿੰਘ ਵਾਸੀ ਵਰਸੋਲਾ ਅਤੇ ਸਤਨਾਮ ਸਿੰਘ ਵਾਸੀ ਗਾਦੜੀਆ (ਨੌਸ਼ਹਿਰਾ ਮੱਝਾ ਸਿੰਘ) ਦੇ ਲੜਕਿਆਂ ਨੂੰ ਪੰਜਾਬ ਪੁਲਸ ਵਿਚ ਭਰਤੀ ਕਰਵਾਉਣ ਦਾ ਭਰੋਸਾ ਦਿੱਤਾ।

ਦਰਖਾਸਤਕਰਤਾ ਅਨੁਸਾਰ ਮੁਲਜ਼ਮਾਂ ਨੇ ਨੌਜਵਾਨਾਂ ਨੂੰ ਪੁਲਸ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਕੁੱਲ 18 ਲੱਖ ਰੁਪਏ ਹਾਸਲ ਕਰ ਲਏ, ਪਰ ਬਾਅਦ ਵਿਚ ਨਾ ਤਾਂ ਭਰਤੀ ਕਰਵਾਈ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਤੋਂ ਬਾਅਦ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ।

ਪੁਲਸ ਦੇ ਕਪਤਾਨ ਪੁਲਿਸ, ਡਿਟੈਕਟਿਵ ਗੁਰਦਾਸਪੁਰ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਮੁਲਜ਼ਮ ਮਨਜੀਤ ਸਿੰਘ  ਵਾਸੀ ਟਿੱਬਾ ਕਲੋਨੀ, ਲੁਧਿਆਣਾ ਅਤੇ ਹਰਜਿੰਦਰ ਸਿੰਘ, ਵਾਸੀ ਅਣਪਛਾਤਾ, ਇਨਾ ਦੋਨਾ ਮਾਮਲਾ ਦਰਜ ਕੀਤਾ ਗਿਆ ਹੈ।
 


author

Anmol Tagra

Content Editor

Related News