ਵੱਡੀ ਖ਼ਬਰ : ਪੰਜਾਬ ਪੁਲਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ, ਲਿਆਂਦਾ ਜਾ ਰਿਹੈ ਪੰਜਾਬ

06/14/2022 8:17:26 PM

ਨਵੀਂ ਦਿੱਲੀ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪਟਿਆਲਾ ਹਾਊਸ ਨੇ ਪੰਜਾਬ ਪੁਲਸ ਨੂੰ ਇਕ ਦਿਨ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ। ਟਰਾਂਜ਼ਿਟ ਰਿਮਾਂਡ ਮਿਲਣ ਮਗਰੋਂ ਪੰਜਾਬ ਪੁਲਸ ਉਸ ਨੂੰ ਲੈ ਕੇ ਪੰਜਾਬ ਰਵਾਨਾ ਹੋ ਗਈ ਹੈ। ਲਾਰੈਂਸ ਬਿਸ਼ਨੋਈ ਨੂੰ ਪੰਜਾਬ ਦੇ ਜ਼ਿਲ੍ਹੇ ਮਾਨਸਾ ’ਚ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਪੰਜਾਬ ਪੁਲਸ ਉਸ ਦਾ ਰਿਮਾਂਡ ਹਾਸਲ ਕਰੇਗੀ। ਦੱਸ ਦੇਈੲ ਕਿ ਅੱਜ ਯਾਨੀ ਮੰਗਲਵਾਰ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਪਟਿਆਲਾ ਹਾਊਸ ਕੋਰਟ ’ਚ ਪੇਸ਼ ਕੀਤਾ। ਕੋਰਟ ਨੇ ਪੰਜਾਬ ਪੁਲਸ ਨੂੰ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਸੀ। ਪੰਜਾਬ ਪੁਲਸ ਨੇ ਉਸ ਦਾ ਟਰਾਂਜ਼ਿਟ ਰਿਮਾਂਡ ਮੰਗਿਆ ਸੀ।

ਇਹ ਵੀ ਪੜ੍ਹੋ : ਸਿੱਖਾਂ ਨੂੰ ਲੈ ਕੇ ਕੀਤੀ ਵਿਵਾਦਿਤ ਟਿੱਪਣੀ ’ਤੇ ਬੁਰੀ ਤਰ੍ਹਾਂ ਘਿਰੀ ਕਿਰਨ ਬੇਦੀ, ਰਾਜਾ ਵੜਿੰਗ ਨੇ ਚੁੱਕੇ ਸਵਾਲ

ਦੱਸ ਦੇਈਏ ਕਿ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਪੰਜਾਬ ਪੁਲਸ ਦੀ ਟਰਾਂਜ਼ਿਟ ਰਿਮਾਂਡ ਦੀ ਮੰਗ ਦਾ ਵਿਰੋਧ ਕਰਦੇ ਹੋਏ ਕਿਹਾ ਸੀ ਕਿ ਬਿਸ਼ਨੋਈ ਨੂੰ ਪੰਜਾਬ 'ਚ ਜਾਨ ਦਾ ਖ਼ਤਰਾ ਹੈ। ਜੇਕਰ ਲਾਰੈਂਸ ਨੂੰ ਪੰਜਾਬ ਲਿਆਂਦਾ ਗਿਆ ਤਾਂ ਉਸ ਦਾ ਫੇਕ ਐਨਕਾਊਂਟਰ ਵੀ ਹੋ ਸਕਦਾ ਹੈ। ਵਿਸ਼ਾਲ ਚੋਪੜਾ ਨੇ ਕੋਰਟ ਨੂੰ ਦੱਸਿਆ ਕਿ ਦਿੱਲੀ ਦੀ ਮਕੋਕਾ ਕੋਰਟ 'ਚ ਵੀ ਟ੍ਰਾਇਲ ਪੈਂਡਿੰਗ ਹੈ। ਨਾਲ ਹੀ ਸੁਪਰੀਮ ਕੋਰਟ ਵਲੋਂ ਬਿਸ਼ਨੋਈ ਨੂੰ ਪੰਜਾਬ ਲਿਜਾਣ 'ਤੇ ਲਗਾਏ ਗਏ ਸਟੇਅ ਦਾ ਹਵਾਲਾ ਵੀ ਕੋਰਟ ਨੂੰ ਦਿੰਦੇ ਹੋਏ ਟਰਾਂਜ਼ਿਟ ਰਿਮਾਂਡ ਦਾ ਵਿਰੋਧ ਕੀਤਾ ਸੀ।

 
ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲੈ ਕੇ ਆਉਣ ਦੀ ਦੇਖੋ Exclusive Video. ਵੱਡੀ ਸੰਖਿਆ 'ਚ ਪੁਲਸ ਫੋਰਸ ਤਾਇਨਾਤ।

ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲੈ ਕੇ ਆਉਣ ਦੀ ਦੇਖੋ Exclusive Video. ਵੱਡੀ ਸੰਖਿਆ 'ਚ ਪੁਲਸ ਫੋਰਸ ਤਾਇਨਾਤ।

Posted by JagBani on Tuesday, June 14, 2022

 

ਜ਼ਿਕਰਯੋਗ ਹੈ ਕਿ 29 ਮਈ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਦਿਨ ਦਿਹਾੜੇ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਗਰੋਂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਰਾਹੀਂ ਲਈ ਸੀ।  


Manoj

Content Editor

Related News