ਪੰਜਾਬ ਵਿਚ ਫਿਰ ਸ਼ਰਮਨਾਕ ਘਟਨਾ ! ਇਕ ਹੋਰ ਬੱਚੀ ਨਾਲ...
Thursday, Nov 27, 2025 - 06:20 PM (IST)
ਗੜ੍ਹਸ਼ੰਕਰ (ਰਾਮਪਾਲ ਭਾਰਦਵਾਜ) : ਮਾਹਿਲਪੁਰ ਪੁਲਸ ਨੇ 12 ਸਾਲ ਦੀ ਬੱਚੀ ਨਾਲ਼ ਦੁਸ਼ਕਰਮ ਕਰਨ ਦੇ ਦੋਸ਼ ਹੇਠ ਧਾਰਾ 137(2),87,65 ਬੀ. ਐੱਨ. ਐੱਸ. ਐਕਟ ਅਤੇ ਪੋਸਕੋ ਐਕਟ ਅਧੀਨ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੀੜਤ ਬੱਚੀ ਦੀ ਮਾਂ ਨੇ ਪੁਲਸ ਨੂੰ ਦੱਸਿਆ ਸੀ ਕਿ ਲਖਵੀਰ ਸਿੰਘ ਉਸਦੀ 12 ਸਾਲ ਦੀ ਬੱਚੀ ਨੂੰ 18 ਨਵੰਬਰ ਨੂੰ ਆਪਣੇ ਪਿੰਡ ਲੈ ਗਿਆ ਜਿੱਥੇ ਉਸਨੇ ਬੱਚੀ ਨਾਲ ਜ਼ਬਰਦਸਤੀ ਦੁਸ਼ਕਰਮ ਕੀਤਾ। ਇਸ ਸੰਬੰਧੀ ਥਾਣਾ ਮਾਹਿਲਪੁਰ ਵਿਖੇ ਉਕਤ ਮੁਲਜ਼ਮ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ
ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਬੱਚੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਗਈ ਹੈ ਅਤੇ ਜੇ ਮੁਲਜ਼ਮ ਕਸੂਰਵਾਰ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
