ਦੀਵਾਲੀ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, ਫਿਰ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

Thursday, Oct 19, 2023 - 02:53 PM (IST)

ਦੀਵਾਲੀ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, ਫਿਰ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

ਚੰਡੀਗੜ੍ਹ : ਪੰਜਾਬ 'ਚ ਤਿਉਹਾਰਾਂ ਤੋਂ ਪਹਿਲਾਂ ਪੁਲਸ ਵੱਲੋਂ ਲਗਾਤਾਰ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ। ਅੱਜ ਫਿਰ ਪੰਜਾਬ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਪਰਮਿੰਦਰ ਪਿੰਦੀ ਵਲੋਂ ਚਲਾਏ ਜਾ ਰਹੇ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਪੁਲਸ ਵੱਲੋਂ ਇਸ ਗਿਰੋਹ ਦੇ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਨੂੰ ਪਾਕਿਸਤਾਨ 'ਚ ਰਹਿ ਰਹੇ ਅੱਤਵਾਦੀ ਹਰਵਿੰਦਰ ਰਿੰਦਾ ਦਾ ਸਮਰਥਨ ਪ੍ਰਾਪਤ ਸੀ।

ਇਹ ਵੀ ਪੜ੍ਹੋ : 10 ਹਜ਼ਾਰ ਮਹੀਨੇ 'ਤੇ ਰੱਖੀ ਨੌਕਰਾਣੀ ਤੋਂ ਕਮਾ ਲਏ ਕਰੋੜਾਂ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਇਸ ਮਾਡਿਊਲ ਹਥਿਆਰਾਂ ਦੇ ਜ਼ੋਰ 'ਤੇ ਸ਼ਰਾਬ ਦੇ ਠੇਕਿਆਂ ਨੂੰ ਨਿਸ਼ਾਨਾ ਬਣਾ ਕੇ ਪੰਜਾਬ ਨੂੰ ਆਰਥਿਕ ਪੱਖੋਂ ਕਮਜ਼ੋਰ ਕਰ ਰਿਹਾ ਸੀ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਐਂਟੀ ਗੈਂਗਸਟਰ ਟੈਰਰ ਫੋਰਸ ਪੰਜਾਬ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਮੈਂਬਰ ਸਚਿਨ ਉਰਫ਼ ਬੱਚੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਕੋਲੋਂ 4 ਪਿਸਤੌਲਾਂ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਹੋਏ ਸਨ।

ਇਹ ਵੀ ਪੜ੍ਹੋ : ਸਮੋਸੇ ਖਾਣ ਦੇ ਸ਼ੌਕੀਨ ਹੋ ਤਾਂ ਕਿਤੇ ਤੁਹਾਡੇ ਨਾਲ ਨਾ ਅਜਿਹਾ ਹੋ ਜਾਵੇ, ਜ਼ਰਾ ਖ਼ਬਰ 'ਤੇ ਮਾਰ ਲਓ ਝਾਤ

ਇਸੇ ਤਰ੍ਹਾਂ ਕੁੱਝ ਦਿਨ ਪਹਿਲਾਂ ਪੰਜਾਬ ਪੁਲਸ ਨੇ ਪਾਕਿਸਤਾਨ ਆਧਾਰਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਕੋਲੋਂ ਇਕ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਸਨ। ਇਨ੍ਹਾਂ ਲੋਕਾਂ ਵਲੋਂ ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਨੂੰ ਪੰਜਾਬ ਪੁਲਸ ਨੇ ਫੇਲ੍ਹ ਕਰ ਦਿੱਤਾ।
PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News