ਪੰਜਾਬ ਪੁਲਸ ਨੇ ਸੜਕਾਂ ’ਤੇ ਸਟੰਟ ਕਰਨ ਵਾਲਿਆਂ ਵਿਰੁੱਧ ਕੱਸਿਆ ਸ਼ਿਕੰਜਾ, ਜਾਰੀ ਕੀਤੀਆਂ ਹਦਾਇਤਾਂ

Sunday, Jan 21, 2024 - 04:10 PM (IST)

ਪੰਜਾਬ ਪੁਲਸ ਨੇ ਸੜਕਾਂ ’ਤੇ ਸਟੰਟ ਕਰਨ ਵਾਲਿਆਂ ਵਿਰੁੱਧ ਕੱਸਿਆ ਸ਼ਿਕੰਜਾ, ਜਾਰੀ ਕੀਤੀਆਂ ਹਦਾਇਤਾਂ

ਜਲੰਧਰ (ਧਵਨ) - ਪੰਜਾਬ ਪੁਲਸ ਨੇ ਸੂਬੇ ਦੀਆਂ ਸੜਕਾਂ ’ਤੇ ਸਟੰਟ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਇਸ ਸਬੰਧ ’ਚ ਸੂਬੇ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਟੰਟ ਕਰਨ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਇਹ ਵੀ ਪੜ੍ਹੋ :   ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਪੈਟਰਨ ਬਦਲਿਆ ; ਵਿਦਿਆਰਥੀ ਤੇ ਅਧਿਆਪਕ ਪ੍ਰੇਸ਼ਾਨ

ਡੀ. ਜੀ. ਪੀ. ਵੱਲੋਂ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਜਾਰੀ ਕੀਤੇ ਗਏ ਹੁਕਮਾਂ ’ਚ ਕਿਹਾ ਿਗਆ ਹੈ ਕਿ ਸੜਕਾਂ ਸਟੰਟ ਕਰਨ ਦਾ ਅਖਾੜਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਇਕ ਜ਼ਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਅਤੇ ਪੰਜਾਬ ਪੁਲਸ ਸੂਬੇ ਦੇ ਸਾਰੇ ਸ਼ਹਿਰਾਂ ’ਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਏਗੀ।

ਉਨ੍ਹਾਂ ਕਿਹਾ ਕਿ ਸੜਕਾਂ ’ਤੇ ਸਟੰਟ ਕਰਨ ਨਾਲ ਸੜਕ ਹਾਦਸੇ ਵਧ ਜਾਂਦੇ ਹਨ ਅਤੇ ਇਸ ਨਾਲ ਸਟੰਟਮੈਨ ਆਪਣੀ ਜਾਨ ਨੂੰ ਤਾਂ ਖਤਰੇ ’ਚ ਪਾਉਂਦੇ ਹੀ ਹਨ ਪਰ ਨਾਲ ਹੀ ਉਹ ਸੜਕ ’ਤੇ ਸਫਰ ਕਰਨ ਵਾਲੇ ਹੋਰ ਲੋਕਾਂ ਦੀਆਂ ਜਾਨਾਂ ਨੂੰ ਵੀ ਖਤਰੇ ’ਚ ਪਾ ਦਿੰਦੇ ਹਨ।

ਇਹ ਵੀ ਪੜ੍ਹੋ :    ਅਡਾਨੀ-ਅੰਬਾਨੀ ਨਹੀਂ ਇਸ 'ਰਾਮ ਭਗਤ' ਨੇ ਦਿੱਤੀ ਮੰਦਿਰ ਲਈ ਹੁਣ ਤੱਕ ਦੀ ਸਭ ਤੋਂ ਵੱਡੀ ਦਾਨ ਭੇਟਾ

ਸੜਕ ਸੁਰੱਖਿਆ ਮਹੀਨੇ ਨੂੰ ਦੇਖਦੇ ਹੋਏ ਹੀ ਡੀ. ਜੀ. ਪੀ. ਗੌਰਵ ਯਾਦਵ ਨੇ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਸਖਤੀ ਕਰਨ ਦੇ ਸੰਕੇਤ ਦਿੰਦੇ ਹੋਏ ਕਿਹਾ ਕਿ ਸਾਰੇ ਲੋਕਾਂ ਲਈ ਸੁਰੱਖਿਅਤ ਸਫਰ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਹਰ ਸੰਭਵ ਯਤਨ ਕਰੇਗੀ।

ਇਸੇ ਤਰ੍ਹਾਂ ਡੀ. ਜੀ. ਪੀ. ਦਫਤਰ ਨੇ ਸਾਰੇ ਪੁਲਸ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਆਪਣੇ-ਆਪਣੇ ਇਲਾਕੇ ’ਚ ਤੇਜ਼ ਆਵਾਜ਼ ਵਾਲੇ ਹਾਰਨਾਂ ਦੀ ਵਰਤੋਂ ਕਰਨ ਤੋਂ ਲੋਕਾਂ ਨੂੰ ਰੋਕਣ।

ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦੀ ਜਾਨ ਅਨਮੋਲ ਹੈ ਅਤੇ ਕੋਈ ਵੀ ਨੌਜਵਾਨ ਮੋਟਰਸਾਈਕਲ ’ਤੇ ਸਟੰਟ ਕਰਦੇ ਹੋਏ ਆਪਣੀ ਤੇ ਹੋਰ ਲੋਕਾਂ ਦੀ ਜਾਨ ਨੂੰ ਖਤਰੇ ’ਚ ਨਾ ਪਾਵੇ।

ਇਹ ਵੀ ਪੜ੍ਹੋ :    ਖਾਲਿਸਤਾਨੀ ਅੱਤਵਾਦੀ ਪੰਨੂ ਦੇ 3 ਸਾਥੀ ਗ੍ਰਿਫਤਾਰ, ਪੰਜਾਬ ਦੇ CM ਨੂੰ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Harinder Kaur

Content Editor

Related News