ਪੰਜਾਬ ਸਰਕਾਰ ਦੇ 'ਯੁੱਧ ਨਸ਼ੇ ਵਿਰੁੱਧ' ਦੀ ਖੁੱਲ੍ਹੀ ਪੋਲ! ਪੁਲਸ ਮੁਲਾਜ਼ਮ ਦੇ ਪੁੱਤ ਦੀ ਓਵਰਡੋਜ਼ ਕਾਰਨ ਮੌਤ

Saturday, Feb 14, 2026 - 05:16 PM (IST)

ਪੰਜਾਬ ਸਰਕਾਰ ਦੇ 'ਯੁੱਧ ਨਸ਼ੇ ਵਿਰੁੱਧ' ਦੀ ਖੁੱਲ੍ਹੀ ਪੋਲ! ਪੁਲਸ ਮੁਲਾਜ਼ਮ ਦੇ ਪੁੱਤ ਦੀ ਓਵਰਡੋਜ਼ ਕਾਰਨ ਮੌਤ

ਅੰਮ੍ਰਿਤਸਰ (ਜ. ਬ)- ਪੰਜਾਬ 'ਚ ਨਸ਼ੇ ਦੀ ਗੰਭੀਰ ਸਥਿਤੀ ਲਗਾਤਾਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਸਾਹਮਣੇ ਆਏ ਤਾਜ਼ਾ ਮਾਮਲੇ ਵਿਚ ਪੰਜਾਬ ਸਰਕਾਰ ਦੇ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਪੋਲ੍ਹ ਖੁੱਲ੍ਹਦੀ ਨਜ਼ਰ ਆਈ ਹੈ। ਅੰਮ੍ਰਿਤਸਰ ਦੇ ਇਕ ਨੌਜਵਾਨ ਫੁੱਟਬਾਲ ਖਿਡਾਰੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  ਅੰਮ੍ਰਿਤਸਰ ਦੇ ਕੋਟ ਖਾਲਸਾ ਅਧੀਨ ਆਉਂਦੇ ਗੁਰੂ ਨਾਨਕਪੁਰਾ ਇਲਾਕੇ ਵਿਚ 26 ਸਾਲਾ ਆਕਾਸ਼ ਸੈਣੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਆਕਾਸ਼ ਇਕ ਫੁੱਟਬਾਲ ਖਿਡਾਰੀ ਸੀ ਅਤੇ ਉਸ ਨੇ ਬੀ. ਐੱਸ. ਸੀ. ਦੀ ਪੜ੍ਹਾਈ ਕੀਤੀ ਹੋਈ ਸੀ। ਉਸ ਦੇ ਪਿਤਾ ਅਸ਼ੋਕ ਕੁਮਾਰ ਪੰਜਾਬ ਪੁਲਸ 'ਚ ਹੈੱਡ ਕਾਂਸਟੇਬਲ ਹਨ। 

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ

ਪਿਤਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਨੂੰ ਨਸ਼ਾ ਛੁਡਾਉਣ ਲਈ ਕਈ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾ ਚੁੱਕੇ ਸਨ। ਉਹ ਵੀਰਵਾਰ ਰਾਤ ਨੂੰ ਹੀ ਉਸ ਨੂੰ ਸੈਂਟਰ ਤੋਂ ਘਰ ਲੈ ਕੇ ਆਏ ਸਨ ਪਰ ਅਗਲੀ ਸਵੇਰ ਉਹ ਸੁਰਜੀਤ ਕੌਰ ਦੇ ਪੁੱਤਰ ਨਾਲ ਚਲਾ ਗਿਆ ਅਤੇ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਸੁਰਜੀਤ ਕੌਰ ਦਾ ਪੁੱਤਰ ਨੂੰ ਉਥੇ ਹੀ ਛੱਡ ਕੇ ਚਲਾ ਗਿਆ ਸੀ। ਅਸ਼ੋਕ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਕਿਸੇ ਨੇ ਦੱਸਿਆ ਕਿ ਆਕਾਸ਼ ਨੇੜਲੇ ਖੇਤਾਂ ਵਿੱਚ ਪਿਆ ਸੀ। ਜਦੋਂ ਅਸੀਂ ਪਹੁੰਚੇ ਤਾਂ ਆਕਾਸ਼ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਸ ਨੇ ਆਪਣੇ ਆਪ ਨੂੰ ਟੀਕਾ ਲਗਾਇਆ ਸੀ। ਉਸ ਨੇ ਪਹਿਲਾਂ ਵੀ ਇਸ ਤਰ੍ਹਾਂ ਟੀਕਾ ਲਗਾਇਆ ਸੀ ਪਰ ਇਸ ਵਾਰ ਇਹ ਟੀਕਾ ਓਵਰਡੋਜ਼ ਹੋ ਗਿਆ ਸੀ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ

PunjabKesari

ਪਰਿਵਾਰ ਦਾ ਗੁੱਸਾ ਅਤੇ ਸਰਕਾਰ 'ਤੇ ਸਵਾਲ 
ਪੀੜਤ ਪਰਿਵਾਰ ਨੇ ਨੌਜਵਾਨ ਦੀ ਲਾਸ਼ ਸੜਕ 'ਤੇ ਰੱਖ ਕੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਆਕਾਸ਼ ਦੇ ਪਿਤਾ ਨੇ ਬੇਹੱਦ ਦੁਖ਼ੀ ਮਨ ਨਾਲ ਕਿਹਾ ਕਿ ਜੇਕਰ ਲੋਕਾਂ ਨੇ ਆਪਣੇ ਬੱਚੇ ਬਚਾਉਣੇ ਹਨ ਤਾਂ ਪੰਜਾਬ ਛੱਡ ਦਿਓ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਾ ਕਰਨ ਵਾਲਿਆਂ ਨੂੰ ਤਾਂ ਫੜ ਰਹੀ ਹੈ ਪਰ ਨਸ਼ਾ ਵੇਚਣ ਵਾਲਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਹੋ ਰਹੀ ਅਤੇ ਇਲਾਕੇ ਵਿੱਚ ਘਰ-ਘਰ ਨਸ਼ਾ ਵਿਕ ਰਿਹਾ ਹੈ। ਪੁਲਸ ਅਧਿਕਾਰੀ ਹਰਸੰਦੀਪ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ, ਖੁੱਲ੍ਹੇ ਵੱਡੇ ਰਾਜ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News