ਆਪਣੇ ਪੁੱਤ ਬਚਾਉਣੇ ਹਨ ਤਾਂ ਛੱਡ ਦਿਓ ਪੰਜਾਬ...ਨਸ਼ੇ ਕਾਰਨ ਹੋਈ ਪੁੱਤਰ ਦੀ ਮੌਤ ਪਿੱਛੋਂ ਬੋਲਿਆ ਪੁਲਸ ਅਧਿਕਾਰੀ

Saturday, Feb 14, 2026 - 06:20 PM (IST)

ਆਪਣੇ ਪੁੱਤ ਬਚਾਉਣੇ ਹਨ ਤਾਂ ਛੱਡ ਦਿਓ ਪੰਜਾਬ...ਨਸ਼ੇ ਕਾਰਨ ਹੋਈ ਪੁੱਤਰ ਦੀ ਮੌਤ ਪਿੱਛੋਂ ਬੋਲਿਆ ਪੁਲਸ ਅਧਿਕਾਰੀ

ਅੰਮ੍ਰਿਤਸਰ (ਵੈੱਬ ਡੈਸਕ)- ਅੰਮ੍ਰਿਤਸਰ ਵਿਖੇ ਉਸ ਸਮੇਂ ਪੰਜਾਬ ਸਰਕਾਰ ਦੇ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਪੋਲ੍ਹ ਖੁੱਲ੍ਹੀ ਜਦੋਂ ਇਕ ਨੌਜਵਾਨ ਫੁੱਟਬਾਲ ਖਿਡਾਰੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਅੰਮ੍ਰਿਤਸਰ ਦੇ ਕੋਟ ਖਾਲਸਾ ਅਧੀਨ ਆਉਂਦੇ ਗੁਰੂ ਨਾਨਕਪੁਰਾ ਇਲਾਕੇ ਵਿਚ 26 ਸਾਲਾ ਆਕਾਸ਼ ਸੈਣੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਆਕਾਸ਼ ਇਕ ਫੁੱਟਬਾਲ ਖਿਡਾਰੀ ਸੀ ਅਤੇ ਉਸ ਨੇ ਬੀ. ਐੱਸ. ਸੀ. ਦੀ ਪੜ੍ਹਾਈ ਕੀਤੀ ਹੋਈ ਸੀ। ਉਸ ਦੇ ਪਿਤਾ ਅਸ਼ੋਕ ਕੁਮਾਰ ਪੰਜਾਬ ਪੁਲਸ 'ਚ ਹੈੱਡ ਕਾਂਸਟੇਬਲ ਹਨ। ਨਸ਼ੇ ਦੀ ਓਵਰਡੋਜ਼ ਕਾਰਨ ਆਕਾਸ਼ ਨੂੰ ਖੋਹਣ ਵਾਲੇ ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ

PunjabKesari

ਨਸ਼ੇ ਕਾਰਨ ਗਈ ਪੁੱਤਰ ਦੀ ਜਾਨ
ਪਿਤਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਆਕਾਸ਼ ਨੂੰ ਨਸ਼ਾ ਛੁਡਾਉਣ ਲਈ ਕਈ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾ ਚੁੱਕੇ ਸਨ। ਉਹ ਵੀਰਵਾਰ ਰਾਤ ਨੂੰ ਹੀ ਉਸ ਨੂੰ ਸੈਂਟਰ ਤੋਂ ਘਰ ਲੈ ਕੇ ਆਏ ਸਨ ਪਰ ਅਗਲੀ ਸਵੇਰ ਉਹ ਸੁਰਜੀਤ ਕੌਰ ਦੇ ਪੁੱਤਰ ਨਾਲ ਕਿਤੇ ਚਲਾ ਗਿਆ ਸੀ ਅਤੇ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਆਕਾਸ਼ ਦੀ ਮੌਤ ਹੋ ਗਈ। ਸੁਰਜੀਤ ਕੌਰ ਦਾ ਪੁੱਤਰ ਉਸ ਨੂੰ ਖੇਤਾਂ ਵਾਲੇ ਪਾਸੇ ਛੱਡ ਕੇ ਚਲਾ ਗਿਆ ਸੀ। ਅਸ਼ੋਕ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਕਿਸੇ ਨੇ ਦੱਸਿਆ ਕਿ ਆਕਾਸ਼ ਨੇੜਲੇ ਖੇਤਾਂ ਵਿੱਚ ਪਿਆ ਸੀ। ਜਦੋਂ ਅਸੀਂ ਪਹੁੰਚੇ ਤਾਂ ਆਕਾਸ਼ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਸ ਨੇ ਆਪਣੇ ਆਪ ਨੂੰ ਟੀਕਾ ਲਗਾਇਆ ਸੀ। ਉਸ ਨੇ ਪਹਿਲਾਂ ਵੀ ਇਸ ਤਰ੍ਹਾਂ ਟੀਕਾ ਲਗਾਇਆ ਸੀ ਪਰ ਇਸ ਵਾਰ ਇਹ ਟੀਕਾ ਓਵਰਡੋਜ਼ ਹੋ ਗਿਆ ਸੀ। 

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ

PunjabKesari

ਘਰ-ਘਰ ਵਿਕ ਰਿਹਾ ਨਸ਼ਾ, ਪਰਿਵਾਰ ਦਾ ਫੁੱਟਿਆ ਗੁੱਸਾ ਤੇ ਸਰਕਾਰ 'ਤੇ ਚੁੱਕੇ ਸਵਾਲ 
ਪੀੜਤ ਪਰਿਵਾਰ ਨੇ ਨੌਜਵਾਨ ਦੀ ਲਾਸ਼ ਸੜਕ 'ਤੇ ਰੱਖ ਕੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਆਕਾਸ਼ ਦੇ ਪਿਤਾ ਨੇ ਬੇਹੱਦ ਦੁਖ਼ੀ ਮਨ ਨਾਲ ਕਿਹਾ ਕਿ ਜੇਕਰ ਲੋਕਾਂ ਨੇ ਆਪਣੇ ਬੱਚੇ ਬਚਾਉਣੇ ਹਨ ਤਾਂ ਪੰਜਾਬ ਛੱਡ ਦਿਓ ਅਤੇ ਯੂ. ਪੀ. ਬਿਹਾਰ ਚਲੇ ਜਾਓ। ਉਨ੍ਹਾਂ ਸਰਕਾਰ ਖ਼ਿਲਾਫ਼ ਭੜਾਸ ਕੱਢਦੇ ਕਿਹਾ ਕਿ ਅੰਮ੍ਰਿਤਸਰ ਦੇ ਗੁਰੂਨਾਨਕ ਪੁਰਾ, ਕੋਟ ਖਾਲਸਾ ਇਲਾਕੇ ਵਿਚ ਨਸ਼ਾ ਆਮ ਵਿਕ ਰਿਹਾ ਹੈ। ਘਰ-ਘਰ ਨਸ਼ਾ ਵਿਕ ਰਿਹਾ ਹੈ। ਜੇਕਰ ਬੱਚਿਆਂ ਨੂੰ ਬਚਾਉਣਾ ਚਾਹੁੰਦੇ ਹੋ ਤਾਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਰਾਜ ਲੈ ਕੇ ਆਓ ਜਾਂ ਯੂ. ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਇਥੇ ਮੁੱਖ ਮੰਤਰੀ ਬਣਾਓ। 
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਾ ਕਰਨ ਵਾਲਿਆਂ ਨੂੰ ਤਾਂ ਫੜ ਰਹੀ ਹੈ ਪਰ ਨਸ਼ਾ ਵੇਚਣ ਵਾਲਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਹੋ ਰਹੀ ਅਤੇ ਇਲਾਕੇ ਵਿੱਚ ਘਰ-ਘਰ ਨਸ਼ਾ ਵਿਕ ਰਿਹਾ ਹੈ। 

PunjabKesari

ਇਹ ਵੀ ਪੜ੍ਹੋ: ਹੋਲਾ-ਮਹੱਲਾ ਨੂੰ ਲੈ ਕੇ ਜਾਰੀ ਹੋਈਆਂ ਨਵੀਆਂ ਹਦਾਇਤਾਂ! ਸ਼ਰਧਾਲੂਆਂ ਲਈ ਹੋਣਗੇ ਇਹ ਖ਼ਾਸ ਪ੍ਰਬੰਧ

ਉੱਥੇ ਹੀ ਥਾਣਾ ਇਸਲਾਮਾਬਾਦ ਦੇ ਪੁਲਸ ਅਧਿਕਾਰੀ ਹਰ ਸੰਦੀਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਨੂੰ ਸੂਚਨਾ ਮਿਲੀ ਸੀ ਕਿ ਗੁਰੂ ਨਾਨਕ ਪੂਰਾ ਇਲਾਕੇ ਦੇ ਵਿੱਚ ਆਕਾਸ਼ ਨਾਮ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਅਸੀਂ ਮੌਕੇ 'ਤੇ ਪੁੱਜੇ ਹਾਂ ਹਾਲਾਤ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਪਰਿਵਾਰਕ ਮੈਂਬਰ ਜੋ ਵੀ ਬਿਆਨ ਲਿਖਾਣਗੇ ਉਸ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੇ 'ਯੁੱਧ ਨਸ਼ੇ ਵਿਰੁੱਧ' ਦੀ ਖੁੱਲ੍ਹੀ ਪੋਲ! ਪੁਲਸ ਮੁਲਾਜ਼ਮ ਦੇ ਪੁੱਤ ਦੀ ਓਵਰਡੋਜ਼ ਕਾਰਨ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News