257 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ

Friday, Nov 20, 2026 - 08:25 PM (IST)

257 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ

ਮਾਨਸਾ/ਸਰਦੂਲਗੜ੍ਹ (ਮਿੱਤਲ) – ਮਾਨਸਾ ਪੁਲਸ ਨੇ 257 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਮਾਨਸਾ ਦੇ ਸੀਨੀਅਰ ਕਪਤਾਨ ਪੁਲਸ ਵੈਭਵ ਚੌਧਰੀ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਪਤਾਨ ਪੁਲਸ (ਆਪਰੇਸ਼ਨ) ਜਗਵਿੰਦਰ ਸਿੰਘ ਦੀ ਨਿਗਰਾਨੀ ਹੇਠ, ਉਪ ਕਪਤਾਨ ਪੁਲਸ (ਡੀ) ਜਸਵਿੰਦਰ ਸਿੰਘ ਅਤੇ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਇੰਸਪੈਕਟਰ ਅਜੈ ਪਰੋਚਾ ਦੀ ਅਗਵਾਈ ਵਿਚ ਪੁਲਸ ਟੀਮ ਵੱਲੋਂ ਗਸ਼ਤ ਦੌਰਾਨ ਮੁਸਤੈਦੀ ਨਾਲ ਕਾਰਵਾਈ ਕੀਤੀ ਗਈ।

ਪੁਲ ਸੂਆ ਪਿੰਡ ਆਹਲੂਪੁਰ ਵਿਖੇ ਪੁਲਸ ਪਾਰਟੀ ਨੇ ਗੁਰਮੀਤ ਸਿੰਘ ਵਾਸੀ ਪੀਰਾਵਾਲੀ, ਜ਼ਿਲ੍ਹਾ ਹਿਸਾਰ (ਹਰਿਆਣਾ) ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 257 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਨੰਬਰ 256, ਮਿਤੀ 19 ਨਵੰਬਰ 2026, ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21/61/85 ਤਹਿਤ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਗ੍ਰਿਫ਼ਤਾਰ ਮੁਲਜ਼ਮ ਨੂੰ ਜਲਦ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਨਸ਼ਾ ਤਸਕਰੀ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਜਾਂਚ ਕੀਤੀ ਜਾਵੇਗੀ, ਤਾਂ ਜੋ ਨਸ਼ੇ ਦੀ ਸਪਲਾਈ ਨਾਲ ਜੁੜੀਆਂ ਕੜੀਆਂ ਨੂੰ ਜੋੜਿਆ ਜਾ ਸਕੇ। ਪੁਲਸ ਵੱਲੋਂ ਹੋਰ ਮੁਲਜ਼ਮਾਂ ਦੀ ਸ਼ਮੂਲੀਅਤ ਅਤੇ ਵਾਧੂ ਬਰਾਮਦਗੀ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਗਿਆ।


author

Anmol Tagra

Content Editor

Related News