Punjab: ਆਖ਼ਿਰ ਪ੍ਰਵਾਸੀਆਂ ਨੂੰ ਲੈ ਕੇ ਸ਼ੁਰੂ ਹੋਈ ਸਖ਼ਤੀ! ਕੁਆਰਟਰਾਂ-ਬਸਤੀਆਂ 'ਚ ਜਾ-ਜਾ ਕੇ...

Tuesday, Nov 18, 2025 - 01:46 PM (IST)

Punjab: ਆਖ਼ਿਰ ਪ੍ਰਵਾਸੀਆਂ ਨੂੰ ਲੈ ਕੇ ਸ਼ੁਰੂ ਹੋਈ ਸਖ਼ਤੀ! ਕੁਆਰਟਰਾਂ-ਬਸਤੀਆਂ 'ਚ ਜਾ-ਜਾ ਕੇ...

ਲੁਧਿਆਣਾ (ਰਾਜ)- ਸ਼ਹਿਰ ’ਚ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਅਤੇ ਜਨ ਸੁਰੱਖਿਆ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਪੁਲਸ ਨੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਹੈ। ਇਸ ਮੁਹਿੰਮ ਤਹਿਤ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਨਿਰਦੇਸ਼ਾਂ ’ਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਨੇ ਵੱਖ-ਵੱਖ ਥਾਣਾ ਪੁਲਸ ਦੀਆਂ ਟੀਮਾਂ ਨਾਲ ਸ਼ਹਿਰ ਦੇ ਕਈ ਇਲਾਕਿਆਂ ’ਚ ਬਾਹਰੋਂ ਆਏ ਕਿਰਾਏਦਾਰਾਂ ਦੇ ਟਿਕਾਣਿਆਂ ਅਤੇ ਅਸਥਾਈ ਬਸਤੀਆਂ ਵਿਚ ਵਿਸਥਾਰ ਨਾਲ ਚੈਕਿੰਗ ਕੀਤੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 2 IAS ਅਫ਼ਸਰਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਜਾਂਚ ਦੌਰਾਨ ਕਿਰਾਏਦਾਰਾਂ ਦੇ ਰਿਕਾਰਡ ਦੀ ਪੂਰੀ ਤਰ੍ਹਾਂ ਪੜਤਾਲ ਕੀਤੀ ਗਈ। ਪਛਾਣ ਦੀ ਪੁਸ਼ਟੀ ਕੀਤੀ ਗਈ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ’ਤੇ ਵਿਸ਼ੇਸ਼ ਨਜ਼ਰ ਰੱਖੀ ਗਈ। ਪ੍ਰਵਾਸੀ ਮਜ਼ਦੂਰਾਂ ਦੀ ਵੈਰੀਫਿਕੇਸ਼ਨ ਵੀ ਫਾਰਮ ਭਰਵਾ ਕੇ ਪੂਰੀ ਕੀਤੀ ਗਈ। ਪੁਲਸ ਦਾ ਕਹਿਣਾ ਹੈ ਕਿ ਇਸ ਕਾਰਵਾਈ ਦਾ ਮਕਸਦ ਸੰਭਾਵਿਤ ਅਪਰਾਧਾਂ ਨੂੰ ਰੋਕਣਾ ਅਤੇ ਸ਼ਹਿਰ ਵਿਚ ਸੁਰੱਖਿਆ ਤੇ ਸ਼ਾਂਤੀ ਦਾ ਵਾਤਾਵਰਣ ਬਣਾਈ ਰੱਖਣਾ ਹੈ।

ਇਹ ਖ਼ਬਰ ਵੀ ਪੜ੍ਹੋ - ਮੁਅੱਤਲ DIG ਭੁੱਲਰ ਦੇ ਪਰਿਵਾਰ ਨੂੰ ਘਰ ਦਾ ਖ਼ਰਚ ਚਲਾਉਣਾ ਹੋਇਆ ਮੁਸ਼ਕਲ! ਅਦਾਲਤ 'ਚ ਪਾਈ ਨਵੀਂ ਅਰਜ਼ੀ

ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿੰਮੇਵਾਰ, ਨਾਗਰਿਕ ਬਣਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਸ ਨੂੰ ਦੇਣ, ਤਾਂ ਕਿ ਸਾਰਿਆਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਇਆ ਜਾ ਸਕੇ। ਪੁਲਸ ਦਾ ਕਹਿਣਾ ਹੈ ਕਿ ਜਨਤਾ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੀ ਸ਼ਹਿਰ ਨੂੰ ਅਪਰਾਧ ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਸਕਦਾ ਹੈ।

 


author

Anmol Tagra

Content Editor

Related News