ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਚੁੱਕਿਆ ਗਿਆ ਅਹਿਮ ਕਦਮ
Tuesday, Nov 12, 2024 - 09:41 AM (IST)
ਚੰਡੀਗੜ੍ਹ (ਅੰਕੁਰ)- ਸੂਬੇ ’ਚ ਪੁਲਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੀ ਦਿਸ਼ਾ ’ਚ ਇਕ ਮਹੱਤਵਪੂਰਨ ਕਦਮ ਵਜੋਂ ਪੰਜਾਬ ਪੁਲਸ ਨੇ ਸੋਮਵਾਰ ਨੂੰ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ (ਆਰ. ਆਰ. ਯੂ.) ਗਾਂਧੀਨਗਰ, ਗੁਜਰਾਤ ਨਾਲ ਇਕ ਸਮਝੌਤੇ (ਐੱਮ. ਓ. ਯੂ.) ’ਤੇ ਹਸਤਾਖ਼ਰ ਕੀਤੇ ਹਨ। ਇਸ ਸਮਝੌਤੇ ਦਾ ਮਕਸਦ ਪੁਲਿਸਿੰਗ ’ਚ ਸਮਕਾਲੀ ਚੁਣੌਤੀਆਂ ਦੇ ਹੱਲ ਕਰਨ ਲਈ ਤਿਆਰ ਕੀਤੇ ਗਏ ਵਿਆਪਕ ਪ੍ਰੋਗਰਾਮਾਂ ਦੀ ਲੜੀ ਰਾਹੀਂ ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਦੀਆਂ ਸਮਰੱਥਾਵਾਂ ਨੂੰ ਹੋਰ ਮਜ਼ਬੂਤ ਕਰਨਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ!
ਇਹ ਸਮਝੌਤਾ ਇਥੇ ਪੰਜਾਬ ਪੁਲਸ ਹੈੱਡਕੁਆਰਟਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ’ਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ. ਡੀ. ਜੀ. ਪੀ.) ਤਕਨੀਕੀ ਸੇਵਾਵਾਂ ਰਾਮ ਸਿੰਘ ਅਤੇ ਆਰ. ਆਰ. ਯੂ. ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਲਪੇਸ਼ ਐੱਚ. ਵਾਂਦਰਾ ਦਰਮਿਆਨ ਸਹੀਬੱਧ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਸਖ਼ਤ ਹੁਕਮ
ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਜਨਤਕ ਸੁਰੱਖਿਆ, ਅਪਰਾਧ ਦੀ ਰੋਕਥਾਮ, ਕਮਿਊਨਿਟੀ ਪੁਲਿਸਿੰਗ, ਅੱਤਵਾਦ ਦੇ ਟਾਕਰੇ, ਕੌਮੀ ਸੁਰੱਖਿਆ, ਸਾਈਬਰ ਅਪਰਾਧ ਰੋਕੂ ਗਤੀਵਿਧੀਆਂ ਦੇ ਨਾਲ-ਨਾਲ ਆਪਣੇ ਕਰਮਚਾਰੀਆਂ ਨੂੰ ਨਵੀਨ ਤਕਨੀਕਾਂ ਨਾਲ ਲੈਸ ਕਰਨ ’ਤੇ ਧਿਆਨ ਕੇਂਦਰਤ ਕਰਦੀ ਹੈ ਅਤੇ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਇਹ ਭਾਈਵਾਲੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਪੁਲਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8