ਆਪ੍ਰੇਸ਼ਨ ਈਗਲ: 424 ਥਾਵਾਂ 'ਤੇ ਨਾਕਾਬੰਦੀ, 300 ਪੈਟਰੋਲਿੰਗ ਟੀਮਾਂ ਤਾਇਨਾਤ; ਗੈਂਗਸਟਰ ਦਿਲਪ੍ਰੀਤ ਬਾਬਾ ਦਾ ਸਾਥੀ ਕਾਬੂ

Saturday, Jan 21, 2023 - 08:10 PM (IST)

ਆਪ੍ਰੇਸ਼ਨ ਈਗਲ: 424 ਥਾਵਾਂ 'ਤੇ ਨਾਕਾਬੰਦੀ, 300 ਪੈਟਰੋਲਿੰਗ ਟੀਮਾਂ ਤਾਇਨਾਤ; ਗੈਂਗਸਟਰ ਦਿਲਪ੍ਰੀਤ ਬਾਬਾ ਦਾ ਸਾਥੀ ਕਾਬੂ

ਰੂਪਨਗਰ (ਵਿਜੇ)- ਅੱਜ ਪੰਜਾਬ 'ਚ ਪੁਲਸ ਵੱਲੋਂ ਆਪ੍ਰੇਸ਼ਨ ਈਗਲ ਤਹਿਤ 424 ਦੇ ਕਰੀਬ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਨਾਲ ਹੀ 300 ਦੇ ਕਰੀਬ ਪੈਟਰੋਲਿੰਗ ਟੀਮਾਂ ਵੀ ਤਾਇਨਾਤ ਹਨ। ਇਸ ਦੌਰਾਨ ਪੁਲਸ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਦੇ ਸਹਿਯੋਗੀ ਓਂਕਾਰ ਸਿੰਘ ਨੂੰ ਹੈਰੋਇਨ, ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਣੇ ਗ੍ਰਿਫ਼ਤਾਰ ਕਰਨ ਵਿਚ ਵੀ ਸਫ਼ਲਤਾ ਹਾਸਲ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਅਹਿਮ ਖ਼ਬਰ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਤਬੀਅਤ ਵਿਗੜੀ, PGI 'ਚ ਦਾਖ਼ਲ

ਏ.ਡੀ.ਜੀ.ਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੱਲੋਂ ‘ਆਪ੍ਰੇਸ਼ਨ ਈਗਲ’ ਦੇ ਮੱਦੇਨਜ਼ਰ ਰੂਪਨਗਰ ਜ਼ਿਲ੍ਹੇ ਵਿਖੇ ਮੋਰਿੰਡਾ ਬੱਸ ਸਟੈਂਡ ਅਤੇ ਬੇਲਾ ਚੌਕ ਰੂਪਨਗਰ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਐੱਸ.ਐੱਸ.ਪੀ. ਰੂਪਨਗਰ ਵਿਵੇਕ ਐੱਸ. ਸੋਨੀ ਦੀ ਅਗਵਾਈ ’ਚ ਲੱਗੇ ਵੱਖ-ਵੱਖ ਥਾਵਾਂ ’ਤੇ ਲਗਾਏ ਗਏ ਨਾਕਿਆਂ ਦਾ ਮੁਆਇਨਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਅਰਪਿਤ ਸ਼ੁਕਲਾ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਪੂਰੇ ਪੰਜਾਬ ਭਰ ’ਚ ਆਪ੍ਰੇਸ਼ਨ ਈਗਲ ਤਹਿਤ 424 ਦੇ ਕਰੀਬ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ 300 ਦੇ ਕਰੀਬ ਪੈਟਰੋਲਿੰਗ ਟੀਮਾਂ ਤੱਤਪਰ ਹਨ।

PunjabKesari

ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਵਿਚ ਸਾਰੇ ਉੱਚ ਪੱਧਰੀ ਪੁਲਸ ਅਧਿਕਾਰੀ ਤੇ ਆਈ.ਜੀ ਰੈਂਕ ਦੇ ਅਫ਼ਸਰ ਵੀ ਵੱਖ-ਵੱਖ ਨਾਕਿਆਂ ’ਤੇ ਜਾ ਕੇ ਇਸ ਦਾ ਨਿਰੀਖਣ ਕਰ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਇਸ ਮੁਹਿੰਮ ਤਹਿਤ ਕੀਤੀ ਗਈ ਨਾਕਾਬੰਦੀ ’ਤੇ ਨੂਰਪੁਰਬੇਦੀ ਤੋਂ ਗੈਂਗਸਟਰ ਦਿਲਪ੍ਰੀਤ ਬਾਬਾ ਦੇ ਸਹਿਯੋਗੀ ਓਂਕਾਰ ਸਿੰਘ ਤੋਂ 50 ਗ੍ਰਾਮ ਹੈਰੋਇਨ/ਚਿੱਟਾ ਅਤੇ ਇਕ 315 ਬੋਰ ਦਾ ਗੈਰ ਕਾਨੂੰਨੀ ਪਿਸਤੌਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤਾ ਗਿਆ ਹੈ। ਉਪਰੰਤ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਜ਼ਮੀਨ ਦਾ ਇੰਤਕਾਲ ਕਰਨ ਲਈ ਪਟਵਾਰੀ ਨੇ ਮੰਗੇ 20 ਹਜ਼ਾਰ, ਹੈਲਪਲਾਈਨ ਰਾਹੀਂ ਸ਼ਿਕਾਇਤ ਮਿਲਣ 'ਤੇ ਮਾਮਲਾ ਦਰਜ

ਏ.ਡੀ.ਜੀ.ਪੀ ਨੇ ਦੱਸਿਆ ਕਿ ਇਸ ਦਾ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ, ਲੋਕਾਂ ’ਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ’ਤੇ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ। ਉਨ੍ਹਾਂ ਕਿਹਾ ਕਿ 26 ਜਨਵਰੀ ਦੇ ਸਬੰਧ ’ਚ ਵੀ ਪੁਲਸ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੀ ਹੈ ਤਾਂ ਕਿ ਇਸ ਮਹਾਨ ਦਿਵਸ ਨੂੰ ਪੂਰੀ ਧੂਮਧਾਮ ਨਾਲ ਮਨਾਇਆ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ - ਨਾਬਾਲਗਾ ਨਾਲ ਜਬਰ-ਜ਼ਿਨਾਹ ਅਤੇ ਜਬਰੀ ਧਰਮ ਪਰਿਵਰਤਨ ਦੀ ਕੋਸ਼ਿਸ਼ ਦੇ ਮਾਮਲੇ 'ਚ 50 ਸਾਲਾ ਔਰਤ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਖਰੀਦ-ਵੇਚ ਕਰਨ ਵਾਲਿਆਂ ’ਤੇ ਪੂਰੀ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ। ਵਿਵੇਕ ਐੱਸ. ਸੋਨੀ ਨੇ ਦੱਸਿਆ ਕਿ ਇਸ ਚੈਕਿੰਗ ਅਤੇ ਨਾਕਾਬੰਦੀ ਦੌਰਾਨ ਅੱਜ ਖੁਦ ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਰੂਪਨਗਰ ’ਚ ਆਏ ਅਤੇ ਉਨ੍ਹਾਂ ਬੇਲਾ ਚੌਂਕ ਕੋਲ ਲੱਗੇ ਪੁਲਸ ਨਾਕੇ ਦਾ ਦੌਰਾ ਕੀਤਾ ਅਤੇ ਰੂਪਨਗਰ ਪੁਲਸ ਵੱਲੋਂ ਲਗਾਏ ਨਾਕਿਆਂ ਅਤੇ ਪੁਲਸ ਦੀ ਸਰਗਰਮੀ ਦਾ ਮੁਆਇਨਾ ਵੀ ਕੀਤਾ। ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਦੇ ਤਿਉਹਾਰ ਨੂੰ ਮੁੱਖ ਰੱਖ ਕੇ ਸ਼ਹਿਰ ਦੀਆਂ ਵੱਖ-ਵੱਖ ਪਤੰਗਾਂ ਦੀਆਂ ਦੁਕਾਨਾਂ ਦੀ ਸਰਚ ਕੀਤੀ ਜਾ ਰਹੀ ਹੈ ਅਤੇ ਡੋਰ ਵੇਚਣ ਵਾਲਿਆਂ ਦੇ ਹੋਰ ਸ਼ੱਕੀ ਟਿਕਾਣਿਆਂ ਅਤੇ ਪਤੰਗ ਵਾਲੇ ਗੋਦਾਮਾਂ ’ਤੇ ਵੀ ਰੇਡਾਂ ਕੀਤੀ ਜਾ ਰਹੀਆਂ ਹਨ। ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਤੋਂ ਪਹਿਲਾਂ ਏ.ਡੀ.ਜੀ. ਵਲੋਂ ਮੋਰਿੰਡਾ ਹਲਕੇ ’ਚ ਲਗਾਏ ਗਏ ਨਾਕਿਆਂ ਦਾ ਦੌਰਾ ਕਰ ਕੇ ਸੰਤੁਸ਼ਟੀ ਪ੍ਰਗਟਾਈ ਗਈ। ਇਸ ਮੌਕੇ ਡੀ.ਐੱਸ.ਪੀ. ਤ੍ਰਿਲੋਚਨ ਸਿੰਘ ਅਤੇ ਹੋਰ ਪੁਲਸ ਅਧਿਕਾਰੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News