ਇਕ ਵਾਰ ਫਿਰ ਵਿਵਾਦਾਂ 'ਚ ਪੰਜਾਬ ਪੁਲਸ, ਹੁਣ ਇਸ ਸੂਬੇ 'ਚ ਹੋਇਆ ਅਗਵਾ ਦਾ ਮਾਮਲਾ ਦਰਜ

Monday, May 09, 2022 - 10:23 PM (IST)

ਇਕ ਵਾਰ ਫਿਰ ਵਿਵਾਦਾਂ 'ਚ ਪੰਜਾਬ ਪੁਲਸ, ਹੁਣ ਇਸ ਸੂਬੇ 'ਚ ਹੋਇਆ ਅਗਵਾ ਦਾ ਮਾਮਲਾ ਦਰਜ

ਚੰਡੀਗੜ੍ਹ : ਪੰਜਾਬ ਪੁਲਸ ਦੇ ਖ਼ਿਲਾਫ਼ ਰਾਜਸਥਾਨ 'ਚ ਅਗਵਾ ਕਰਨ ਦਾ ਮਾਮਲਾ ਦਰਜ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਮਾਰਚ ਮਹੀਨੇ ਦਾ ਹੈ। ਇਸ ਮਾਮਲੇ 'ਚ ਹੁਸ਼ਿਆਰਪੁਰ ਦੇ ਇਕ ਡੀ.ਐੱਸ.ਪੀ. ਤੇ ਐੱਸ.ਐੱਚ.ਓ. ਸਮੇਤ 14 ਪੁਲਸ ਅਧਿਕਾਰੀ ਨਾਮਜ਼ਦ ਕੀਤੇ ਗਏ ਹਨ। ਇਹ ਮਾਮਲਾ ਦਰਜ ਕਰਦਿਆਂ ਰਾਜਸਥਾਨ ਪੁਲਸ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਪੁਲਸ ਨੇ ਕੋਟਾ ਤੋਂ ਇਕ ਨੌਜਵਾਨ ਨੂੰ ਅਗਵਾ ਕੀਤਾ ਹੈ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਇਸ ਮਾਮਲੇ 'ਚ ਹਰਨੂਰ ਨਾਂ ਦੇ ਨੌਜਵਾਨ ਦੇ ਪਰਿਵਾਰ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਰਾਜਸਥਾਨ ਤੋਂ ਚੁੱਕਿਆ ਗਿਆ ਸੀ। ਦੱਸ ਦੇਈਏ ਕਿ ਇਹ ਕਾਰਵਾਈ ਉਸ ਸਮੇਂ ਹੋਈ ਹੈ, ਜਦੋਂ ਦਿੱਲੀ 'ਚ ਤਜਿੰਦਰਪਾਲ ਸਿੰਘ ਬੱਗਾ ਦੇ ਮਾਮਲੇ 'ਚ ਪੰਜਾਬ ਪੁਲਸ ਖ਼ਿਲਾਫ਼ ਕੇਸ ਦਰਜ ਹੋਇਆ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਨੇ ਪੰਜਾਬ ਦੇ ਭਖਦੇ ਮਸਲਿਆਂ ’ਤੇ ਡੀ. ਸੀਜ਼ ਰਾਹੀਂ ਰਾਜਪਾਲ ਦੇ ਨਾਂ ਦਿੱਤੇ ਮੰਗ ਪੱਤਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Mukesh

Content Editor

Related News