Punjab: ਕਹਿਰ ਓ ਰੱਬਾ! ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਇੰਸਪੈਕਟਰ ਦੀ ਮੌਤ

Saturday, Jan 31, 2026 - 04:04 PM (IST)

Punjab: ਕਹਿਰ ਓ ਰੱਬਾ! ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਇੰਸਪੈਕਟਰ ਦੀ ਮੌਤ

ਕਪੂਰਥਲਾ (ਵੈੱਬ ਡੈਸਕ)- ਫਗਵਾੜਾ ਵਿਖੇ ਹੁਸ਼ਿਆਰਪੁਰ ਰੋਡ ’ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਬੱਸ ਦੀ ਲਪੇਟ 'ਚ ਆਉਣ ਨਾਲ ਇਕ ਪੁਲਸ ਇੰਸਪੈਕਟਰ ਦੀ ਮੌਤ ਹੋ ਗਈ। ਹਾਦਸੇ ਮਗਰੋਂ ਇਲਾਕੇ 'ਚ ਕੁਝ ਸਮੇਂ ਲਈ ਟ੍ਰੈਫ਼ਿਕ ਵੀ ਪ੍ਰਭਾਵਿਤ ਹੋਇਆ ਅਤੇ ਮੌਕੇ ’ਤੇ ਅਫ਼ੜਾ-ਦਫ਼ੜੀ ਮਚ ਗਈ।  

ਸੜਕ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਨਿਰਮਲਜੀਤ ਵਾਸੀ ਲਖਪੁਰ ਨੇ ਦੱਸਿਆ ਕਿ ਜਦੋਂ ਉਹ ਆਪਣੇ ਘਰ ਵੱਲ ਵਾਪਸ ਜਾ ਰਹੇ ਸਨ ਤਾਂ ਹੁਸ਼ਿਆਰਪੁਰ ਰੋਡ ’ਤੇ ਕਾਫ਼ੀ ਜ਼ਿਆਦਾ ਟ੍ਰੈਫ਼ਿਕ ਜਾਮ ਲੱਗਿਆ ਹੋਇਆ ਸੀ। ਇਸ ਦੌਰਾਨ ਉਨ੍ਹਾਂ ਨੇ ਇਕ ਵਿਅਕਤੀ ਨੂੰ ਸੜਕ ’ਤੇ ਗੰਭੀਰ ਜ਼ਖ਼ਮੀ ਹਾਲਤ ਵਿੱਚ ਪਿਆ ਹੋਇਆ ਵੇਖਿਆ।

ਇਹ ਵੀ ਪੜ੍ਹੋ:  ਜਲੰਧਰ-ਲੁਧਿਆਣਾ ਹਾਈਵੇਅ 'ਤੇ ਜਾਣ ਵਾਲੇ ਦੇਣ ਧਿਆਨ! ਜ਼ਰੂਰੀ ਸੂਚਨਾ ਜਾਰੀ, 9 ਘੰਟੇ ਟਰੈਫਿਕ ਡਾਇਵਰਟ

ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਫਗਵਾੜਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਸਿਵਲ ਹਸਪਤਾਲ 'ਚ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਡਾਕਟਰਾਂ ਨੇ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਮੁਤਾਬਕ ਮ੍ਰਿਤਕ ਦੀ ਪਛਾਣ ਪੁਲਸ ਇੰਸਪੈਕਟਰ ਰਾਜਵਿੰਦਰ ਸਿੰਘ ਵਾਸੀ ਖ਼ੁਸ਼ਹਾਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਸਿਵਲ ਹਸਪਤਾਲ ਪ੍ਰਬੰਧਨ ਵੱਲੋਂ ਇਸ ਸਾਰੇ ਮਾਮਲੇ ਦੀ ਸੂਚਨਾ ਫਗਵਾੜਾ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: Big Breaking: PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ 'ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News