ਪੰਜਾਬ ''ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

Wednesday, Jul 15, 2026 - 01:08 PM (IST)

ਪੰਜਾਬ ''ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਅੰਮ੍ਰਿਤਸਰ (ਵੈੱਬ ਡੈਸਕ): ਪੰਜਾਬ ਪੁਲਸ ਨੇ ਸੂਬੇ ਅੰਦਰ ਸਰਹੱਦ ਪਾਰ ਤੋਂ ਰਚੀ ਗਈ ਇਕ ਵੱਡੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਅੰਮ੍ਰਿਤਸਰ ਤੋਂ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਉਸ ਦੇ ਕਬਜ਼ੇ ਵਿਚੋਂ ਹੈਂਡ ਗ੍ਰਨੇਡ ਅਤੇ ਗਲੌਕ ਪਿਸਤੌਲ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੁਲਜ਼ਮ ਪਾਕਿਸਤਾਨੀ ਏਜੰਸੀ ISI ਦੇ ਸੰਪਰਕ ਵਿਚ ਸੀ। 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਸਰਹੱਦ ਪਾਰ ਦੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਦੇ ਕੋਲੋਂ ਇਕ ਹੈਂਡ ਗ੍ਰਨੇਡ, 9mm ਗਲੌਕ ਪਿਸਤੌਲ ਸਮੇਤ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਉਕਤ ਮੁਲਜ਼ਮ ਸਰਹੱਦ ਪਾਰ ISI ਹੈਂਡਲਰਾਂ ਦੇ ਸੰਪਰਕ ਵਿਚ ਸੀ।

ਡੀ. ਜੀ. ਪੀ. ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਪੰਜਾਬ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਲਈ ਪੁਲਸ ਅਦਾਰਿਆਂ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਨਿਰਦੇਸ਼ ਦਿੱਤੇ ਜਾ ਰਹੇ ਸਨ। ਉਹ ਇੰਸਟਾਗ੍ਰਾਮ ਰਾਹੀਂ ਲਗਾਤਾਰ ISI ਹੈਂਡਲਰਾਂ ਦੇ ਸੰਪਰਕ ਵਿਚ ਸੀ। ਇਸ ਮਾਮਲੇ ਵਿਚ ਅੰਮ੍ਰਿਤਸਰ ਛਾਉਣੀ ਪੁਲਸ ਸਟੇਸ਼ਨ 'ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਵਿਚ ਸ਼ਾਮਲ ਹੋਰ ਮੁਲਜ਼ਮਾਂ ਅਤੇ ਹੈਂਡਲਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।


author

Anmol Tagra

Content Editor

Related News