DGP ਗੌਰਵ ਯਾਦਵ ਦੀ ਸਖ਼ਤੀ, ਪੰਜਾਬ ਪੁਲਸ ਲਈ ਦਫ਼ਤਰਾਂ ''ਚ ਬੈਠਣ ਸਬੰਧੀ ਜਾਰੀ ਕੀਤੇ ਨਵੇਂ ਹੁਕਮ

06/09/2024 7:08:01 PM

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਪੁਲਸ ਨੇ ਲੋਕਾਂ ਦੀ ਸਹੂਲਤ ਲਈ ਵੱਡਾ ਫ਼ੈਸਲਾ ਲਿਆ ਹੈ। ਹੁਣ ਰੋਜ਼ਾਨਾ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਐੱਸ. ਐੱਚ. ਓ. ਤੋਂ ਲੈ ਕੇ ਸੀਨੀਅਰ ਅਧਿਕਾਰੀ ਆਪਣੇ ਦਫ਼ਤਰਾਂ ਵਿੱਚ ਬੈਠਣਗੇ ਅਤੇ ਪਹਿਲ ਦੇ ਆਧਾਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਸਬੰਧੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

PunjabKesari

ਡੀ. ਜੀ. ਪੀ. ਗੌਰਵ ਯਾਦਨ ਨੇ ਇਹ ਫ਼ੈਸਲਾ ਲੋਕਾਂ ਵੱਲੋਂ ਆ ਰਹੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਲਿਆ ਗਿਆ ਹੈ। ਇਹ ਹੁਕਮ ਏ. ਡੀ. ਜੀ. ਪੀ/ਆਈ. ਜੀ. ਪੀ/ਡੀ. ਆਈ. ਜੀ, ਪੁਲਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐੱਸ. ਐੱਸ. ਪੀ, ਸਬ-ਡਿਵੀਜ਼ਨਲ ਡੀ. ਐੱਸ. ਪੀ. ਅਤੇ ਸਾਰੀਆਂ ਰੇਂਜਾਂ ਦੇ ਐੱਸ. ਐੱਚ. ਓ. 'ਤੇ ਲਾਗੂ ਹੋਣਗੇ। ਇਹ ਹੁਕਮ ਸਾਰੇ ਵਰਕਿੰਗ ਡੇਅ 'ਤੇ ਲਾਗੂ ਹੋਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪੁਲਸ ਦਾ ਵੀ ਫਰਜ਼ ਹੈ। ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ- ਕੁਲਵਿੰਦਰ ਵੱਲੋਂ ਕੰਗਨਾ ਨੂੰ ਥੱਪੜ ਮਾਰਨ ਦਾ ਮਾਮਲਾ ਭਖਿਆ, ਨੌਕਰੀ ’ਤੇ ਬਹਾਲ ਨਾ ਕਰਨ ’ਤੇ ਦਿੱਤੀ ਚਿਤਾਵਨੀ

ਪੁਲਸ ਦੇ ਉਪਰੋਕਤ ਹੁਕਮ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਰਟਰ 'ਤੇ ਵੀ ਲਾਗੂ ਹੋਣਗੇ। ਸਪੈਸ਼ਲ ਡੀ. ਜੀ. ਪੀ/ਐਡੀਸ਼ਨਲ ਡੀ. ਜੀ. ਪੀ. ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਪੁਲਸ ਹੈੱਡਕੁਆਰਟਰ ਵਿਖੇ ਨਿਰਧਾਰਤ ਸਮੇਂ ਅੰਦਰ ਲੋਕਾਂ ਨੂੰ ਮਿਲਣਾ ਹੋਵੇਗਾ। ਡੀ. ਜੀ. ਪੀ. ਨੇ ਸਪੱਸ਼ਟ ਕੀਤਾ ਹੈ ਕਿ ਸਾਰਿਆਂ ਨੂੰ ਉਪਰੋਕਤ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ। ਸੂਬੇ 'ਚ ਅਮਨ-ਕਾਨੂੰਨ ਬਣਾਈ ਰੱਖਣ ਲਈ ਇਹ ਯਤਨ ਜਾਰੀ ਰਹਿਣਗੇ। ਪੁਲਸ ਵੱਲੋਂ ਨਾਗਰਿਕਾਂ ਤੱਕ ਪਹੁੰਚ ਕਰਨ ਲਈ ਇਹ ਇਕ ਵੱਡਾ ਕਦਮ ਹੈ। 

ਇਹ ਵੀ ਪੜ੍ਹੋ- ਭੈਣ ਦੇ ਪਿੰਡ ਕਬੂਤਰਬਾਜ਼ੀ ਵੇਖਣ ਗਏ ਭਰਾ ਦੀ ਖੇਤਾਂ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼, ਮਚਿਆ ਚੀਕ-ਚਿਹਾੜਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News