ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਖ਼ਾਲਿਸਤਾਨ ਟਾਈਗਰ ਫੋਰਸ ਦੇ ਦੋ ਮੈਂਬਰ ਕੀਤੇ ਗ੍ਰਿਫ਼ਤਾਰ

Sunday, May 23, 2021 - 07:38 PM (IST)

ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਖ਼ਾਲਿਸਤਾਨ ਟਾਈਗਰ ਫੋਰਸ ਦੇ ਦੋ ਮੈਂਬਰ ਕੀਤੇ ਗ੍ਰਿਫ਼ਤਾਰ

ਜਲੰਧਰ/ਮੋਗਾ— ਪੰਜਾਬ ਪੁਲਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਖ਼ਾਲਿਸਤਾਨ ਟਾਈਗਰ ਫੋਰਸ (ਕੇ. ਟੀ. ਐੱਫ.) ਨਾਲ ਜੁੜੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ।  ਦੋਵੇਂ ਮੁਲਜ਼ਮਾ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਰਵੀ ਅਤੇ ਰਾਮ ਸਿੰਘ ਉਰਫ਼ ਸੋਨੂੰ ਦੇ ਰੂੁਪ ’ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਮੁਲਜ਼ਮ ਮੋਗਾ ਜ਼ਿਲ੍ਹੇ ਤੋਂ ਗਿ੍ਰਫ਼ਤਾਰ ਹੋਏ ਹਨ। ਕਿਹਾ ਜਾ ਰਿਹਾ ਹੈ ਕਿ ਉਕਤ ਦੋਵੇਂ ਮੁਲਜ਼ਮ ਕੇ. ਟੀ. ਐੱਫ. ਦੇ ਕੈਨੇਡਾ ਸਥਿਤ ਮੁਖੀ ਹਰਦੀਪ ਸਿੰਘ ਨਿੱਝਰ ਦੇ ਨਿਰਦੇਸ਼ ’ਤੇ ਕੰਮ ਕਰ ਰਹੇ ਸਨ।

ਇਹ ਵੀ ਪੜ੍ਹੋ:  'ਕੋਰੋਨਾ' ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, ਫਗਵਾੜਾ 'ਚ 11 ਦਿਨਾਂ 'ਚ ਹੋਈ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਫਿਲਹਾਲ ਪੁਲਸ ਵੱਲੋਂ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਮੁਲਜ਼ਮਾਂ ’ਤੇ ਕਈ ਗੰਭੀਰ ਦੋਸ਼ ਹਨ, ਅਜਿਹੇ ’ਚ ਪੰਜਾਬ ਪੁਲਸ ਜਾਂਚ ਦੌਰਾਨ ਇਨ੍ਹਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਸਕਦੀ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਦੀ ਇਸ ਸਫ਼ਲਤਾ ਤੋਂ ਬਾਅਦ ਹੁਣ ਜਾਂਚ ਦੌਰਾਨ ਕਈ ਹੋਰ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। 

ਇਹ ਵੀ ਪੜ੍ਹੋ: ਗੋਦ ਲੈਣ ਵਾਲਿਆਂ ਦੀ ਟੁੱਟੀ ਆਸ, ਬਾਥਰੂਮ ਦੀ ਛੱਤ ’ਤੇ ਲਿਫ਼ਾਫ਼ੇ ’ਚੋਂ ਮਿਲੀ ਨਵਜਨਮੀ ਬੱਚੀ ਨੇ ਤੋੜਿਆ ਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News