ਪੰਜਾਬ ''ਚ ਹੋ ਗਿਆ ਐਨਕਾਊਂਟਰ, ਲੰਡਾ ਗਰੁੱਪ ਨਾਲ ਜੁੜੇ ਤਾਰ
Wednesday, Dec 25, 2024 - 08:58 AM (IST)
ਤਰਨਤਾਰਨ (ਮਨਦੀਪ): ਤਰਨਤਾਰਨ ਪੁਲਸ ਅਤੇ ਅੱਤਵਾਦੀ ਲਖਬੀਰ ਲੰਡਾ ਗਿਰੋਹ ਦੇ ਤਿੰਨ ਬਦਮਾਸ਼ਾਂ ਵਿਚਾਲੇ ਐਨਕਾਊਂਟਰ ਹੋ ਗਿਆ। ਲੰਡਾ ਗਿਰੋਹ ਦੇ 3 ਮੈਂਬਰਾਂ ਵੱਲੋਂ ਪੁਲਸ ਪਾਰਟੀ 'ਤੇ ਫ਼ਾਇਰਿੰਗ ਕਰ ਦਿੱਤੀ ਗਈ। ਇਸ ਦੇ ਜਵਾਬ ਵਿਚ ਪੁਲਸ ਵੱਲੋਂ ਵੀ ਗੋਲ਼ੀਆਂ ਚਲਾਈਆਂ ਗਈਆਂ। ਇਸ ਕਾਰਨ 2 ਮੁਲਜ਼ਮ ਜ਼ਖ਼ਮੀ ਹੋ ਗਏ। ਪੁਲਸ ਵੱਲੋਂ ਤਿਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋਈਆਂ ਛੁੱਟੀਆਂ! ਖੁੱਲ੍ਹੇ ਰਹਿਣਗੇ ਇਹ ਦਫ਼ਤਰ
ਗ੍ਰਿਫ਼ਤਾਰ ਕੀਤੇ ਗਏ ਬਦਮਾਸ਼ਾਂ ਦੀ ਪਛਾਣ ਕੁਲਦੀਪ ਸਿੰਘ ਲੱਡੂ, ਯਾਦਵਿੰਦਰ ਸਿੰਘ ਯਾਦਾ ਅਤੇ ਪ੍ਰਭਜੀਤ ਸਿੰਘ ਜੱਜ ਵੱਜੋਂ ਹੋਈ ਹੈ। ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਫਾਇਰਿੰਗ ਦੌਰਾਨ ਕੁਲਦੀਪ ਸਿੰਘ ਲੱਡੂ ਅਤੇ ਯਾਦਵਿੰਦਰ ਸਿੰਘ ਯਾਦਾ ਦੇ ਪੈਰਾਂ ਵਿਚ ਗੋਲ਼ੀਆਂ ਲੱਗਣ ਕਾਰਨ ਦੋਵੇਂ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਪੁਲਸ ਵੱਲੋਂ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਤਰਨਤਾਰਨ ਦੇ ਐੱਸ.ਐੱਸ.ਪੀ. ਅਭੀਮੰਨੀਊ ਰਾਣਾ ਵੀ ਮੌਕੇ 'ਤੇ ਪਹੁੰਚ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਣਗੇ ਗੜ੍ਹੇ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਅਤੁੱਲ ਸੋਨੀ ਨੇ ਦੱਸਿਆ ਕਿ ਉਕਤ ਲੋਕਾਂ ਵੱਲੋਂ ਬੀਤੇ ਦਿਨੀਂ ਚੋਹਲਾ ਸਾਹਿਬ ਥਾਣੇ ਦੇ ਪਿੰਡ ਦੇ ਇਕ ਡਾਕਟਰ ਕੋਲੋਂ ਇਕ ਕਰੋੜ ਰੁਪਏ ਦੀ ਰੰਗਦਾਰੀ ਮੰਗੀ ਗਈ ਸੀ। ਰੰਗਦਾਰੀ ਨਾ ਦੇਣ 'ਤੇ ਉਕਤ ਲੋਕਾਂ ਵੱਲੋਂ ਵਾਰ-ਵਾਰ ਫੋਨ ਕਰਕੇ ਬਾਅਦ ਵਿਚ 50 ਲੱਖ ਰੁਪਏ ਮੰਗੇ ਜਾ ਰਹੇ ਸਨ। ਪੁਲਸ ਨੂੰ ਉਕਤ ਲੋਕਾਂ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੀ. ਆਈ. ਏ. ਸਟਾਫ ਅਤੇ ਥਾਣਾ ਚੋਹਲਾ ਸਾਹਿਬ ਦੀ ਪੁਲਸ ਵੱਲੋਂ ਜਦ ਇਨ੍ਹਾਂ ਨੂੰ ਰਾਉਂਡ-ਅੱਪ ਕੀਤਾ ਗਿਆਂ ਤਾਂ ਉਨ੍ਹਾਂ ਵੱਲੋਂ ਪੁਲਸ 'ਤੇ ਗੋਲ਼ੀਆਂ ਚਲਾਈਆਂ ਗਈਆਂ। ਜਵਾਬੀ ਫਾਇਰਿੰਗ ਦੌਰਾਨ ਕੁਲਦੀਪ ਸਿੰਘ ਲੱਡੂ ਅਤੇ ਯਾਦਵਿੰਦਰ ਸਿੰਘ ਯਾਦਾ ਜ਼ਖ਼ਮੀ ਹੋ ਗਏ ਅਤੇ ਪ੍ਰਭਜੀਤ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਡੀ. ਐੱਸ. ਪੀ. ਨੇ ਦੱਸਿਆ ਕਿ ਪੁਲਸ ਵੱਲੋਂ ਹੁਣ ਇਨ੍ਹਾਂ ਪਾਸੋਂ ਅਗਲੀ ਪੁੱਛਗਿੱਛ ਕੀਤੀ ਜਾਵੇਗੀ ਕਿ ਕਿੰਨਾਂ ਲੋਕਾਂ ਨੇ ਉਨ੍ਹਾਂ ਨੂੰ ਡਾਕਟਰ ਦਾ ਫੋਨ ਨੰਬਰ ਦਿੱਤਾ ਸੀ ਅਤੇ ਕਿਸ ਨੇ ਅੱਗੇ ਫ਼ਿਰੌਤੀ ਲਈ ਫ਼ੋਨ ਕੀਤਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8