ਪੰਜਾਬ ਪੁਲਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ਨ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

Sunday, Feb 09, 2025 - 12:37 PM (IST)

ਪੰਜਾਬ ਪੁਲਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ਨ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਗੁਰਦਾਸਪੁਰ (ਹਰਮਨ)- ਸੂਬੇ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ਨ ਲਈ ਇੱਕ ਸੁਚੱਜੀ ਤੇ ਆਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਨਾਗਰਿਕਾਂ ਨੂੰ ਪ੍ਰੀ-ਵੈਰੀਫ਼ੀਕੇਸ਼ਨ ਐੱਸ.ਐੱਮ.ਐੱਸ. ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਪੋਸਟ- ਵੈਰੀਫ਼ੀਕੇਸ਼ਨ ਐੱਸ.ਐੱਮ.ਐੱਸ. ਰਾਹੀਂ ਬਿਨੈਕਾਰ ਆਪਣੇ ਫੀਡਬੈਕ ਵੀ ਦੇ ਸਕਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਨੇ ਦੱਸਿਆ ਕਿ ਪੰਜਾਬ ਪੁਲਸ ਲੋਕਾਂ ਨੂੰ ਨਿਰਵਿਘਨ ਅਤੇ ਸੁਚੱਜੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਪੁਲਸ ਵੱਲੋਂ ਬਿਨੈਕਾਰ ਨੂੰ ‘ਪੀਬੀਸਾਂਝ’ ਤੋਂ ਐੱਸ.ਐੱਮ.ਐੱਸ. ਰਾਹੀਂ ਸੂਚਨਾ ਭੇਜੀ ਜਾ ਰਹੀ ਹੈ, ਜਿਸ ਵਿੱਚ ਤਸਦੀਕ ਕਰਨ ਵਾਲੇ ਅਧਿਕਾਰੀ ਦਾ ਨਾਮ ਅਤੇ ਮੁਲਾਕਾਤ ਦੀ ਮਿਤੀ ਅਤੇ ਸਮੇਂ ਸਬੰਧੀ ਜਾਣਕਾਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੁਧਾਰ ਦਾ ਉਦੇਸ਼ ਬੇਲੋੜੀ ਅਨਿਸ਼ਚਿਤਤਾ ਨੂੰ ਘਟਾਉਣਾ ਅਤੇ ਬਿਨੈਕਾਰ ਨੂੰ ਉਸਦੀ ਵੈਰੀਫ਼ੀਕੇਸ਼ਨ ਪ੍ਰਕਿਰਿਆ ਬਾਰੇ ਪੂਰੀ ਤਰ੍ਹਾਂ ਜਾਣੂ ਕਰਵਾਉਣਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ

ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਨਾਗਰਿਕ ਪੋਸਟ-ਵੈਰੀਫਿਕੇਸ਼ਨ ਐੱਸ.ਐੱਮ.ਐੱਸ. ਰਾਹੀਂ ਆਪਣੇ ਫੀਡਬੈਕ ਵਿੱਚ ਸਬੰਧਤ ਅਧਿਕਾਰੀ ਦੇ ਵਿਵਹਾਰ ਸਬੰਧੀ ਰਿਪੋਰਟ ਵੀ ਭੇਜ ਸਕਣਗੇ। ਉਨ੍ਹਾਂ ਕਿਹਾ ਕਿ ਫੀਡਬੈਕ ਦੇਣ ਲਈ, ਬਿਨੈਕਾਰਾਂ ਨੂੰ ‘ਪੀਬੀਸਾਂਝ’ ਤੋਂ ਇੱਕ ਪੋਸਟ-ਵੈਰੀਫਿਕੇਸ਼ਨ ਐੱਸ.ਐੱਮ.ਐੱਸ. ਪ੍ਰਾਪਤ ਹੋਵੇਗਾ, ਜਿਸ ਵਿੱਚ ਫੀਡਬੈਕ ਫਾਰਮ ਨਾਲ ਇੱਕ ਹਾਈਪਰਲਿੰਕ ਹੋਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਫੀਡਬੈਕ ਫਾਰਮ ਰਾਹੀਂ ਆਪਣਾ ਕੋਈ ਵੀ ਸੁਝਾਅ, ਟਿੱਪਣੀ ਜਾਂ ਸਮੱਸਿਆ ਸਾਂਝੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਫੀਡਬੈਕ ਵਿਧੀ ਪੰਜਾਬ ਪੁਲਸ ਨੂੰ ਸੇਵਾਵਾਂ ਦੇ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਨਾਗਰਿਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਵਿੱਚ ਮਦਦ ਕਰੇਗੀ।

ਇਹ ਵੀ ਪੜ੍ਹੋ- ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News