ਪੰਜਾਬ ਵਿਚ ਹੋਣ ਜਾ ਰਹੀ ਵੱਡੀ ਕਾਰਵਾਈ, ਤਿਆਰ ਕੀਤੀ ਗਈ ਸੂਚੀ
Monday, Feb 03, 2025 - 06:05 PM (IST)
ਚੰਡੀਗੜ੍ਹ : ਪੰਜਾਬ ਪੁਲਸ ਉਨ੍ਹਾਂ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ ਜਿਨ੍ਹਾਂ ਨੂੰ ਦੂਜੇ ਸੂਬਿਆਂ ਦੀ ਪੁਲਸ ਨੇ ਰਿਮਾਂਡ 'ਤੇ ਲਿਆ ਸੀ ਪਰ ਉਸ ਤੋਂ ਬਾਅਦ ਉਹ ਪੰਜਾਬ ਵਾਪਸ ਨਹੀਂ ਆਏ। ਸੂਤਰਾਂ ਮੁਤਾਬਕ ਪੰਜਾਬ ਪੁਲਸ ਨੇ ਲਗਭਗ 46 ਅਜਿਹੇ ਗੈਂਗਸਟਰਾਂ ਮੁਲਜ਼ਮਾਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਨੂੰ ਪੰਜਾਬ ਲਿਆਂਦਾ ਜਾਵੇਗਾ। ਮੁਲਜ਼ਮਾਂ ਨੂੰ ਪੰਜਾਬ ਲੈ ਕੇ ਆਉਣ ਲਈ ਬਕਾਇਦਾ ਪ੍ਰਕਿਰਿਆ ਵੀ ਜਲਦੀ ਹੀ ਸ਼ੁਰੂ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਗੈਂਗਸਟਰਾਂ ਵਿਚ 22 ਲਾਰੈਂਸ-ਗੋਲਡੀ ਬਰਾੜ ਗੈਂਗ ਨਾਲ, 10 ਦਵਿੰਦਰ ਬੰਬੀਹਾ ਲੱਕੀ ਪਟਿਆਲਾ ਗੈਂਗ ਨਾਲ, 8 ਹਰਵਿੰਦਰ ਰਿੰਦਾ-ਲਖਵੀਰ ਲੰਡਾ ਗੈਂਗ ਨਾਲ, 4 ਜੱਗੂ ਭਗਵਾਨਪੁਰੀਆ ਨਾਲ ਅਤੇ 4 ਹੈਰੀ ਚੱਠਾ ਗੈਂਗ ਨਾਲ ਜੁੜੇ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਮਸ਼ਹੂਰ ਪੈਲੇਸ 'ਚ ਚੱਲ ਰਹੇ ਵਿਆਹ ਪੈ ਗਿਆ ਭੜਥੂ, ਲਾੜੀ ਦੇ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
ਸੀਨੀਅਰ ਪੁਲਸ ਅਧਿਕਾਰੀਆਂ ਅਨੁਸਾਰ ਇਹ ਸਾਰੇ ਦੋਸ਼ੀ ਕਤਲ ਅਤੇ ਜ਼ਬਰਨ ਵਸੂਲੀ ਵਰਗੇ ਮਾਮਲਿਆਂ ਵਿਚ ਸ਼ਾਮਲ ਹਨ। ਉਨ੍ਹਾਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਨੂੰ ਦੂਜੇ ਸੂਬਿਆਂ ਦੀਆਂ ਜੇਲ੍ਹਾਂ ਤੋਂ ਰਿਮਾਂਡ 'ਤੇ ਲਿਆ ਗਿਆ ਸੀ। ਅਜਿਹੀ ਸਥਿਤੀ ਵਿਚ ਉਹ ਪੰਜਾਬ ਪੁਲਸ ਤੋਂ ਬਚ ਗਏ ਹਨ ਪਰ ਉਹ ਜੇਲ੍ਹਾਂ ਤੋਂ ਹੀ ਆਪਣਾ ਸਿੰਡੀਕੇਟ ਚਲਾ ਰਹੇ ਹਨ। ਇਸ ਦੇ ਨਾਲ ਹੀ ਹੁਣ ਪੁਲਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਆਪਣੀਆਂ ਜੇਲ੍ਹਾਂ ਵਿਚ ਲਿਆਉਣ ਦੀਆਂ ਤਿਆਰੀਆਂ ਕਰ ਲਈਆਂ ਹਨ। ਪੁਲਸ ਕੋਲ ਜੇਲ੍ਹਾਂ ਤੋਂ ਅਪਰਾਧ ਵਿਚ ਉਨ੍ਹਾਂ ਦੀ ਸ਼ਮੂਲੀਅਤ ਦੇ ਸਬੂਤ ਹਨ। ਇਸ ਲਈ ਸਾਰੇ ਸੂਬਿਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਜਲਦੀ ਹੀ ਇਸ ਪ੍ਰਕਿਰਿਆ ਨੂੰ ਅਮਲੀ ਜਾਮਾ ਪਹਿਨਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਦਿੱਤੀਆਂ ਤਰੱਕੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e