ਪੰਜਾਬ ਪੁਲਸ ਦੇ ਮੁਲਾਜ਼ਮ ਨੇ ਨਸ਼ੇ ਦੀ ਲੋਰ ''ਚ ਕਰ''ਤਾ ਕਾਂਡ! ਹੋ ਸਕਦੈ ਐਕਸ਼ਨ

Tuesday, Feb 11, 2025 - 12:28 PM (IST)

ਪੰਜਾਬ ਪੁਲਸ ਦੇ ਮੁਲਾਜ਼ਮ ਨੇ ਨਸ਼ੇ ਦੀ ਲੋਰ ''ਚ ਕਰ''ਤਾ ਕਾਂਡ! ਹੋ ਸਕਦੈ ਐਕਸ਼ਨ

ਲੁਧਿਆਣਾ (ਰਾਜ): ਦੇਰ ਰਾਤ ਸਿਵਲ ਹਸਪਤਾਲ ਵਿਚ ਪੁਲਸ ਮੁਲਾਜ਼ਮਾਂ ਦਾ ਹੰਗਾਮਾ ਹੋ ਗਿਆ। ਇਕ ਮੁਲਾਜ਼ਮ ਨੇ ਕਾਰ ਡਿਵਾਈਡਰ 'ਤੇ ਚੜ੍ਹਾ ਦਿੱਤੀ। ਉਸ ਨੇ ਨਸ਼ਾ ਕੀਤਾ ਹੋਇਆ ਸੀ। ਜਦੋਂ ਚੌਕੀ ਵਿਚ ਵੇਖਿਆ ਗਿਆ ਤਾਂ ਚੌਕੀ ਇੰਚਾਰਜ ਤੇ ਇਕ ਹੋਰ ਮੁਲਾਜ਼ਮ ਦੀ ਹਾਲਤ ਵੀ ਠੀਕ ਨਹੀਂ ਸੀ। ਲੋਕਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਵੀ ਨਸ਼ਾ ਕੀਤਾ ਹੋਇਆ ਸੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਜਲਦ ਮਿਲਣਗੇ 1100-1100 ਰੁਪਏ!

ਇਸ ਮਗਰੋਂ ਥਾਣਾ ਡਵੀਜ਼ਨ ਨੰਬਰ-2 ਦੇ ਐੱਸ.ਐੱਚ.ਓ. ਨੂੰ ਇਸ ਦੀ ਸੂਚਨਾ ਦਿੱਤੀ ਗਈ। ਇੰਸਪੈਕਟਰ ਗੁਰਜੀਤ ਸਿੰਘ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਨੇ ਚੌਕੀ ਇੰਚਾਰਜ ਸਮੇਤ ਇਨ੍ਹਾਂ ਤਿੰਨਾਂ ਮੁਲਾਜ਼ਮਾਂ ਦਾ ਮੈਡੀਕਲ ਕਰਵਾਇਆ। ਹਾਲਾਂਕਿ ਪੁਲਸ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਨਸ਼ਾ ਨਹੀਂ ਕੀਤਾ ਹੋਇਆ, ਪਰ ਉਨ੍ਹਾਂ ਦੇ ਬੋਲਣ ਤੋਂ ਲੱਗ ਰਿਹਾ ਸੀ ਕਿ ਉਨ੍ਹਾਂ ਨੇ ਬਹੁਤ ਨਸ਼ਾ ਕੀਤਾ ਹੋਇਆ ਹੈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਦੇਰ ਰਾਤ ਸਿਵਲ ਹਸਪਤਾਲ ਦੀ ਚੌਕੀ ਵਿਚ ਅਕਸਰ ਗਲਾਸੀ ਖੜਕਾਈ ਜਾਂਦੀ ਹੈ। ਫ਼ਿਲਹਾਲ ਪੁਲਸ ਇਸ ਦੀ ਜਾਂਚ ਕਰ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News