ਅੱਤਵਾਦੀਆਂ ਦੇ ਸਾਥੀ ਨਾਲ ਪੰਜਾਬ ਪੁਲਸ ਦਾ ਹੋ ਗਿਆ ਮੁਕਾਬਲਾ, ਵੱਜੀ ਗੋਲ਼ੀ

Thursday, May 01, 2025 - 09:23 AM (IST)

ਅੱਤਵਾਦੀਆਂ ਦੇ ਸਾਥੀ ਨਾਲ ਪੰਜਾਬ ਪੁਲਸ ਦਾ ਹੋ ਗਿਆ ਮੁਕਾਬਲਾ, ਵੱਜੀ ਗੋਲ਼ੀ

ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ/ਰਾਜ): ਲੁਧਿਆਣਾ ਵਿਚ ਸਵੇਰੇ-ਸਵੇਰੇ ਵੱਡਾ ਐਨਕਾਊਂਟਰ ਹੋ ਗਿਆ ਹੈ। ਇਸ ਵਿਚ ਅੱਤਵਾਦੀ ਲਖਬੀਰ ਲੰਡਾ ਗੈਂਗ ਦੇ ਮੁੱਖ ਮੈਂਬਰ ਵੱਲੋਂ ਪੁਲਸ 'ਤੇ ਫ਼ਾਇਰਿੰਗ ਕਰ ਦਿੱਤੀ ਗਈ। ਪੁਲਸ ਵੱਲੋਂ ਕੀਤੀ ਗਈ ਜਵਾਬੀ ਫ਼ਾਇਰਿੰਗ ਵਿਚ ਉਸ ਨੂੰ ਗੋਲ਼ੀ ਲੱਗੀ ਤੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਸਰ ਵਿਚ ਫੜੇ ਗਏ ਅੱਤਵਾਦੀ ਦੇ ਪੰਜ ਸਾਥੀ, ਹੈਂਡ ਗ੍ਰਨੇਡ ਬਰਾਮਦ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਲੁਧਿਆਣਾ ਕਮਿਸ਼ਨਰੇਟ ਪੁਲਸ ਨੇ ਪਿੰਡ ਸਾਹਿਬਾਨਾ ਨੇੜੇ ਇਕ ਸੰਖੇਪ ਮੁਕਾਬਲੇ ਤੋਂ ਬਾਅਦ ਵਿਦੇਸ਼ੀ-ਅਧਾਰਤ ਅੱਤਵਾਦੀ ਲਖਬੀਰ ਲੰਡਾ ਗੈਂਗ ਦੇ ਇਕ ਮੁੱਖ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਕਈ ਜ਼ਿੰਦਾ ਕਾਰਤੂਸਾਂ ਸਮੇਤ 1 ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕੁਝ ਹੀ ਦੇਰ 'ਚ ਹੋ ਸਕਦੈ ਵੱਡਾ ਐਲਾਨ

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪੁਲਸ ਥਾਣਾ ਡਿਵੀਜ਼ਨ ਨੰਬਰ 2 ਵਿਚ ਦਰਜ ਇਕ ਗੋਲ਼ੀਬਾਰੀ ਦੇ ਮਾਮਲੇ ਵਿਚ ਲੋੜੀਂਦਾ ਸੀ। ਪੁਲਸ ਵੱਲੋਂ ਕੀਤੀ ਗਈ ਜਵਾਬੀ ਫ਼ਾਇਰਿੰਗ ਵਿਚ, ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਸ ਤੋਂ ਪਹਿਲਾਂ, ਇਸੇ ਮਾਮਲੇ ਵਿਚ ਇਕ ਹੋਰ ਮੁਲਜ਼ਮ ਅਕਸ਼ੈ ਨੂੰ 29 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਜਨਤਕ ਸ਼ਾਂਤੀ ਅਤੇ ਸੁਰੱਖਿਆ ਦੀ ਰੱਖਿਆ ਕਰਨ ਦੇ ਆਪਣੇ ਮਿਸ਼ਨ ਵਿਚ ਦ੍ਰਿੜ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News