ਹੁੱਲੜਬਾਜ਼ੀ ਕਰਨ ਵਾਲਿਆਂ 'ਤੇ ਸਖ਼ਤੀ! ਪਟਿਆਲਾ ਪੁਲਸ ਨੇ ਕੱਢਵਾਈਆਂ 'ਡੱਡੂ ਬੈਠਕਾਂ'

Saturday, Dec 20, 2025 - 03:20 PM (IST)

ਹੁੱਲੜਬਾਜ਼ੀ ਕਰਨ ਵਾਲਿਆਂ 'ਤੇ ਸਖ਼ਤੀ! ਪਟਿਆਲਾ ਪੁਲਸ ਨੇ ਕੱਢਵਾਈਆਂ 'ਡੱਡੂ ਬੈਠਕਾਂ'

ਪਟਿਆਲਾ (ਵੈੱਬ ਡੈਸਕ)- ਪਟਿਆਲਾ ਪੁਲਸ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਹੁੱਲੜਬਾਜ਼ੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਹੈ। ਹੁੱਲੜਬਾਜ਼ੀ ਕਰਨ ਵਾਲਿਆਂ 'ਤੇ ਪੁਲਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਵਾਈ. ਪੀ. ਐੱਸ. ਮਾਰਕੀਟ 'ਚ ਹੰਗਾਮਾ ਕਰਨ ਵਾਲੇ ਨੌਜਵਾਨਾਂ ਨੂੰ ਸਜ਼ਾ ਦੇ ਤੌਰ 'ਤੇ ਉੱਠਕ-ਬੈਠਕ ਕਰਵਾਈ। ਜ਼ਿਕਰਯੋਗ ਹੈ ਕਿ ਸ਼ਾਮ ਦੇ ਸਮੇਂ ਕਈ ਨੌਜਵਾਨ ਇਥੇ ਗੇੜੀਆਂ ਲਗਾਉਂਦੇ ਹੋਏ ਹੁੱਲੜਬਾਜ਼ੀ ਕਰਦੇ ਹਨ। ਇਸੇ ਨੂੰ ਲੈ ਕੇ ਪਟਿਆਲਾ ਪੁਲਸ ਸ਼ਰਾਰਤੀ ਅਨਸਰਾਂ 'ਤੇ ਕਾਰਵਾਈ ਕਰ ਰਹੀ ਹੈ। 

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕੁਝ ਸ਼ਰਾਰਤੀ ਅਤੇ ਹੁੱਲੜਬਾਜ਼ ਵੀ. ਪੀ. ਐੱਸ. ਮਾਰਕੀਟ ਵਿਚ ਸ਼ਾਮ ਸਮੇਂ ਗੇੜੀਆਂ ਮਾਰਦੇ ਹਨ ਅਤੇ ਲੋਕਾਂ ਨੂੰ ਪਰੇਸ਼ਾਨ ਕਰਦੇ ਹਨ, ਜਿਸ ਤੋਂ ਬਾਅਦ ਹਾਈਟੈੱਕ ਨਾਕਾ ਕੇ ਇਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਗੇੜੀਆਂ ਮਾਰਦੇ ਹਨ, ਉਨ੍ਹਾਂ ਦੇ ਚਲਾਨ ਵੀ ਕੱਟੇ ਗਏ ਹਨ। ਹੁੱਲੜਬਾਜ਼ਾਂ ਨੂੰ ਤਾੜਨਾ ਕੀਤੀ ਹੈ ਕਿ ਜੇਕਰ ਕੋਈ ਹੁੱਲੜਬਾਜ਼ੀ ਕਰਦਾ ਫੜਿਆ ਗਿਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਟਾਂਡਾ 'ਚ ਹੋਏ ਬਿੱਲਾ ਕਤਲ ਕਾਂਡ 'ਚ ਨਵੀਂ ਅਪਡੇਟ! ਪੁਲਸ ਨੇ ਕੀਤੀ ਵੱਡੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News