ਰੂਪਨਗਰ: ਨਸ਼ੇ ਦੀ ਭੇਟ ਚੜ੍ਹਿਆ ਮਾਪਿਆਂ ਦਾ ਇਕਲੌਤਾ ਪੁੱਤ, ਬੱਸ ਸਟੈਂਡ ਨੇੜੇ ਪਈ ਲਾਸ਼ ਕੋਲੋਂ ਮਿਲੀ ਸਰਿੰਜ

Saturday, Jul 22, 2023 - 06:56 PM (IST)

ਰੂਪਨਗਰ: ਨਸ਼ੇ ਦੀ ਭੇਟ ਚੜ੍ਹਿਆ ਮਾਪਿਆਂ ਦਾ ਇਕਲੌਤਾ ਪੁੱਤ, ਬੱਸ ਸਟੈਂਡ ਨੇੜੇ ਪਈ ਲਾਸ਼ ਕੋਲੋਂ ਮਿਲੀ ਸਰਿੰਜ

ਰੂਪਨਗਰ (ਵਿਜੇ)-ਰੂਪਨਗਰ ਜ਼ਿਲ੍ਹੇ ਦੇ ਪਿੰਡ ਭੰਗਾਲਾ ਦਾ 27 ਸਾਲਾ ਨੌਜਵਾਨ ਵਰਿੰਦਰਪਾਲ ਸਿੰਘ ਨਸ਼ੇ ਦੀ ਭੇਟ ਚੜ੍ਹ ਗਿਆ। ਵਰਿੰਦਰਪਾਲ ਸਿੰਘ ਪੁੱਤਰ ਸਵ. ਹਰਮੇਸ਼ ਸਿੰਘ ਰੂਪਨਗਰ ਦੇ ਟਰਾਂਸਪੋਰਟ ਨਗਰ ਨੇੜੇ ਬੱਸ ਅੱਡੇ ਕੋਲ ਡਿੱਗਿਆ ਪਿਆ ਸੀ, ਜਿਸ ਦੇ ਹੱਥ ਕੋਲ ਨਸ਼ੇ ਦੀ ਸਰਿੰਜ ਵੀ ਦੱਸੀ ਜਾ ਰਹੀ ਹੈ। ਇਸ ਨੌਜਵਾਨ ਬਾਰੇ ਟਰਾਂਸਪੋਰਟ ਨਗਰ ਯੂਨੀਅਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਗੋਗੀ ਵੱਲੋਂ ਐੱਸ. ਐੱਚ. ਓ. ਸਿਟੀ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਸ ਘਟਨਾ ਸਥਾਨ ’ਤੇ ਪਹੁੰਚੀ ਅਤੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੌਰਚਰੀ ’ਚ ਰਖਵਾਇਆ ਗਿਆ। 

ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਮੇਲੇ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਸ਼ਿਆਰਪੁਰ ਡੀ. ਸੀ. ਨੇ ਜਾਰੀ ਕੀਤੇ ਸਖ਼ਤ ਹੁਕਮ

PunjabKesari

ਇਸ ਸਬੰਧੀ ਥਾਣਾ ਸਿਟੀ ਦੇ ਐੱਸ. ਐੱਚ. ਓ. ਪਵਨ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੌਰਚਰੀ ’ਚ ਰੱਖਵਾ ਦਿੱਤਾ ਗਿਆ ਹੈ। ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਜਾਵੇਗੀ ਅਤੇ ਪੁਲਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਮਾਂ ਦਾ ਇਕਲੌਤਾ ਪੁੱਤਰ ਅਤੇ 5 ਭੈਣਾਂ ਦਾ ਭਰਾ ਸੀ, ਜੋ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਅਤੇ ਇਕ ਮੁੰਡੇ ਨੂੰ ਛੱਡ ਗਿਆ। ਵਰਿੰਦਰਪਾਲ ਸਿੰਘ ਨੂੰ ਕੁਝ ਸਮਾਂ ਪਹਿਲਾਂ ਹੀ ਪੁਲਸ ਮਹਿਕਮੇ ਵਿਚ ਨੌਕਰੀ ਮਿਲੀ ਸੀ। ਉਸ ਦੇ ਪਿਤਾ ਹਰਮੇਸ਼ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਉਨ੍ਹਾਂ ਦੀ ਜਗ੍ਹਾ ਹੀ ਵਰਿੰਦਰ ਪਾਲ ਨੂੰ ਨੌਕਰੀ ਮਿਲੀ ਸੀ। ਉਹ ਜ਼ਿਲ੍ਹਾ ਜੇਲ੍ਹ ਰੋਪੜ ਵਿਚ ਤਾਇਨਾਤ ਸੀ ਪਰ ਇਨ੍ਹੀਂ ਦਿਨੀਂ ਡਿਊਟੀ ਤੋਂ ਸਸਪੈਂਡ ਚੱਲ ਰਿਹਾ ਸੀ। 

ਇਹ ਵੀ ਪੜ੍ਹੋ-ਉਜੜਿਆ ਪਰਿਵਾਰ: ਸੰਗੀਤ ਅਧਿਆਪਕ ਨੇ ਚੁੱਕਿਆ ਖ਼ੌਫ਼ਨਾਕ ਕਦਮ, ਇਸ ਹਾਲ 'ਚ ਪੁੱਤ ਨੂੰ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News