ਪੰਜਾਬ ਪੁਲਸ ਵੱਲੋਂ ਸ਼ੂਟਰ ਦਾ ਐਨਕਾਊਂਟਰ, ਘਰ ''ਚ ਵੜ ਕੇ ਵਰ੍ਹਾਈਆਂ ਗੋਲ਼ੀਆਂ (ਵੀਡੀਓ)
Wednesday, Mar 12, 2025 - 03:24 PM (IST)

ਮੋਗਾ (ਗੋਪੀ ਰਾਉਕੇ , ਕਸ਼ਿਸ਼ ਸਿੰਗਲਾ)- ਮੋਗਾ ਪੁਲਸ ਵੱਲੋਂ ਇਕ ਸ਼ਾਰਪ ਸ਼ੂਟਰ ਦਾ ਐਨਕਾਊਂਟਰ ਕੀਤਾ ਗਿਆ ਹੈ। ਇਹ ਸ਼ੂਟਰ ਦਵਿੰਦਰ ਬੰਬੀਹਾ ਗਰੁੱਪ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਮੰਨੂ ਵਜੋਂ ਹੋਈ ਹੈ, ਜੋ ਪੁਲਸ ਦੀਆਂ ਗੋਲ਼ੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਨੂੰ ਮਿਲੇਗੀ 54 ਦਿਨ ਦੀ ਛੁੱਟੀ! ਸੰਸਦੀ ਪੈਨਲ ਨੇ ਕੀਤੀ ਸਿਫ਼ਾਰਸ਼
ਜਾਣਕਾਰੀ ਮੁਤਾਬਕ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਹ ਲੋਕ ਮੋਗਾ ਵਿਚ ਦੋਸਾਂਝ ਰੋਡ 'ਤੇ ਸਥਿਤ ਇਕ ਕਿਰਾਏ ਦੀ ਕੋਠੀ ਵਿਚ ਰਹਿ ਰਹੇ ਹਨ। ਇਸ 'ਤੇ AGTF ਤੇ ਸੀ.ਆਈ.ਏ. ਸਟਾਫ਼ ਵੱਲੋਂ ਰੇਡ ਮਾਰੀ ਗਈ। ਜਿਵੇਂ ਹੀ ਪੁਲਸ ਟੀਮ ਕੋਠੀ ਦੇ ਅੰਦਰ ਦਾਖ਼ਲ ਹੋਈ ਤਾਂ ਮੁਲਜ਼ਮ ਨੇ ਉਨ੍ਹਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ। ਪੁਲਸ ਵੱਲੋਂ ਵੀ ਜਵਾਬੀ ਫ਼ਾਇਰਿੰਗ ਕੀਤੀ ਗਈ। ਇਸ ਦੌਰਾਨ ਮੁਲਜ਼ਮ ਮਲਕੀਤ ਸਿੰਘ ਮੰਨੂ ਗੋਲ਼ੀਆਂ ਲੱਗਣ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਸ਼ਨੀ-ਐਤਵਾਰ ਤੇ ਤਿਉਹਾਰਾਂ 'ਤੇ ਵੀ ਆਉਣਾ ਪਵੇਗਾ ਦਫ਼ਤਰ
ਦੱਸਿਆ ਜਾ ਰਿਹਾ ਹੈ ਕਿ ਇਸ ਕੋਠੀ ਵਿਚ ਮੁਲਜ਼ਮਾਂ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਜਾ ਹੀ ਸੀ। ਮੁਲਜ਼ਮ ਮਨਕੀਲ ਸਿੰਘ ਮੰਨੂ ਦਵਿੰਦਰ ਬੰਬੀਹਾ ਗਰੁੱਪ ਦਾ ਸ਼ੂਟਰ ਸੀ। ਉਸ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8