ਮੁਹਾਲੀ ’ਚ ਪੁਲਸ ਵੱਲੋਂ ਸਰਚ ਆਪ੍ਰੇਸ਼ਨ, ਔਰਤ ਸਣੇ ਦੋ ਨੂੰ ਕੀਤਾ ਗ੍ਰਿਫ਼ਤਾਰ

Tuesday, Apr 18, 2023 - 02:29 AM (IST)

ਮੁਹਾਲੀ ’ਚ ਪੁਲਸ ਵੱਲੋਂ ਸਰਚ ਆਪ੍ਰੇਸ਼ਨ, ਔਰਤ ਸਣੇ ਦੋ ਨੂੰ ਕੀਤਾ ਗ੍ਰਿਫ਼ਤਾਰ

ਮੋਹਾਲੀ (ਪਰਦੀਪ)-ਅੰਮ੍ਰਿਤਪਾਲ ਸਿੰਘ ਨਾਲ ਸਬੰਧਾਂ ਦੇ ਸ਼ੱਕ ’ਚ ਅੱਜ ਮੋਹਾਲੀ ਦੇ ਸੈਕਟਰ-89 ਸਥਿਤ ਇਕ ਕੋਠੀ ’ਚੋਂ ਗੁਰਜੰਟ ਸਿੰਘ ਨਾਂ ਦੇ ਵਿਅਕਤੀ ਅਤੇ ਇਕ ਔਰਤ ਨੂੰ ਗ੍ਰਿਫ਼ਤਾਰ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ। ਇਸ ਮੌਕੇ ਅੱਜ ਮੋਹਾਲੀ ਦੇ ਐੱਸ. ਐੱਸ. ਪੀ.-ਡਾਕਟਰ ਸੰਦੀਪ ਗਰਗ ਅਤੇ 2 ਹਜ਼ਾਰ ਪੁਲਸ ਕਰਮਚਾਰੀ ਵੀ ਮੌਜੂਦ ਰਹੇ।

ਇਹ ਖ਼ਬਰ ਵੀ ਪੜ੍ਹੋ : ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਲਈ ਅਹਿਮ ਖ਼ਬਰ, ਮਈ ’ਚ ਮਿਲ ਸਕਦੇ ਨੇ ਸਥਾਈ ਨਿਯੁਕਤੀ ਦੇ ਆਰਡਰ

ਜਾਣਕਾਰੀ ਅਨੁਸਾਰ ਰਾਤ 9 ਤੋਂ 10 ਵਜੇ ਤਕ ਸਰਚ ਆਪ੍ਰੇਸ਼ਨ ਚੱਲਿਆ, ਦੇਰ ਰਾਤ 11.30 ਵਜੇ ਤਕ ਵੀ ਇਕ ਕੋਠੀ ਦੇ ਨੇੜੇ ਪੁਲਸ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਰਹੇ, ਜਿਥੋਂ ਗੁਰਜੰਟ ਸਿੰਘ ਨਾਂ ਦੇ ਵਿਅਕਤੀ ਅਤੇ ਇਕ ਔਰਤ ਨੂੰ ਗ੍ਰਿਫ਼ਤਾਰ ਕਰਨ ਦੀ ਸੂਚਨਾ ਮਿਲੀ ਪਰ ਇਸ ਸਬੰਧੀ ਕਿਸੇ ਵੀ ਪੁਲਸ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ।

ਇਹ ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਉਧਰ ਦੂਸਰੇ ਪਾਸੇ ਮੋਹਾਲੀ ਜ਼ਿਲ੍ਹੇ ’ਚ ਅੱਜ ਸਵੇਰ ਤੋਂ ਹੀ ਚੱਲ ਰਹੇ ਸਰਚ ਮੁਹਿੰਮ ਸਬੰਧੀ ਗੱਲਬਾਤ ਕਰਦੇ ਹੋਏ ਐੱਸ. ਪੀ. ਰੈਂਕ ਦੇ ਪੁਲਸ ਅਧਿਕਾਰੀ ਨਵਰੀਤ ਸਿੰਘ ਵਿਰਕ ਨੇ ਕਿਹਾ ਕਿ ਸਮੇਂ-ਸਮੇਂ ’ਤੇ ਡੀ. ਜੀ. ਪੀ. ਪੰਜਾਬ ਦੀਆ ਹਦਾਇਤਾਂ ਤਹਿਤ ਸ਼ਰਾਰਤੀ ਅਨਸਰਾਂ ਖਿਲਾਫ਼ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅਜਿਹੀਆਂ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। 
 

 

 

 


author

Manoj

Content Editor

Related News