ਪੰਜਾਬ 'ਚ ਨਸ਼ੇ ਤੇ ਹਥਿਆਰਾਂ ਦੀ ਤਸਕਰੀ ਨੂੰ ਲੈ ਕੇ ਪੁਲਸ ਦਾ ਨਵਾਂ ਪਲਾਨ, ਬਾਰਡਰ ਜ਼ਿਲ੍ਹਿਆਂ ਤੋਂ ਹੋਵੇਗੀ ਨਵੀਂ ਭਰਤੀ

Thursday, Feb 16, 2023 - 02:52 PM (IST)

ਪੰਜਾਬ 'ਚ ਨਸ਼ੇ ਤੇ ਹਥਿਆਰਾਂ ਦੀ ਤਸਕਰੀ ਨੂੰ ਲੈ ਕੇ ਪੁਲਸ ਦਾ ਨਵਾਂ ਪਲਾਨ, ਬਾਰਡਰ ਜ਼ਿਲ੍ਹਿਆਂ ਤੋਂ ਹੋਵੇਗੀ ਨਵੀਂ ਭਰਤੀ

ਚੰਡੀਗੜ੍ਹ : ਪੰਜਾਬ 'ਚ ਨਸ਼ਿਆਂ ਅਤੇ ਹਥਿਆਰਾਂ ਦੀ ਲਗਾਤਾਰ ਵੱਧ ਰਹੀ ਤਸਕਰੀ ਦੇ ਮੱਦੇਨਜ਼ਰ ਪੰਜਾਬ ਪੁਲਸ ਦਾ ਇਕ ਨਵਾਂ ਕਾਡਰ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ 'ਚ ਇੰਸਪੈਕਟਰਾਂ ਤੇ ਕਾਂਸਟੇਬਲਾਂ ਤੱਕ ਨੂੰ ਸ਼ਾਮਲ ਕੀਤਾ ਜਾਵੇਗਾ। ਸਰਕਾਰ ਦੀ ਇਹ ਯੋਜਨਾ ਹੈ ਕਿ ਇਸ ਕਾਡਰ 'ਚ ਬਾਰਡਰ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਹੀ ਸ਼ਾਮਲ ਕੀਤਾ ਜਾਵੇਗਾ ਕਿਉਂਕਿ ਇਹ ਉੱਥੋਂ ਦੇ ਜਾਣਕਾਰ ਹਨ।

ਇਹ ਵੀ ਪੜ੍ਹੋ : ਮੁੜ ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਗੁਲਾਟੀ ਦਾ ਪਹਿਲਾ ਬਿਆਨ, CM ਮਾਨ ਨੂੰ ਲੈ ਕੇ ਆਖ਼ੀ ਇਹ ਗੱਲ

ਇਸ ਤੋਂ ਇਲਾਵਾ ਪੁਲਸ ਤੰਤਰ ਨੂੰ ਮਜ਼ਬੂਤ ਕਰਨ ਲਈ ਬਾਰਡਰ ਜ਼ਿਲ੍ਹਿਆਂ 'ਚ ਇੰਟੈਲੀਜੈਂਸ ਦਾ ਇਕ ਮੁੱਖ ਦਫ਼ਤਰ ਵੱਖਰੇ ਤੌਰ 'ਤੇ ਬਣਾਇਆ ਜਾਵੇਗਾ। ਇਸ ਬਾਰੇ ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਸਰਕਾਰ ਦੀ ਇਸ ਕੋਸ਼ਿਸ਼ ਨਾਲ ਪੁਲਸ ਤੰਤਰ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਹ ਵੀ ਪੜ੍ਹੋ : ਪੰਜਾਬ ਦਾ ਬਜਟ ਸੈਸ਼ਨ ਇਸ ਤਾਰੀਖ਼ ਤੋਂ ਸ਼ੁਰੂ ਹੋਣ ਦੇ ਆਸਾਰ, ਤਿਆਰੀਆਂ 'ਚ ਰੁੱਝੇ ਵਿੱਤ ਮੰਤਰੀ ਚੀਮਾ

ਇਸ ਤੋਂ ਇਲਾਵਾ ਨਵੇਂ ਪੁਲਸ ਕਾਡਰ ਦੀ ਟੀਮ ਨੂੰ ਆਧੁਨਿਕ ਹਥਿਆਰ ਦਿੱਤੇ ਜਾਣਗੇ ਅਤੇ ਡਰੋਨ ਸਬੰਧੀ ਵੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਨਵੇਂ ਪੁਲਸ ਕਾਡਰ 'ਚ ਸ਼ਾਮਲ ਕੀਤੇ ਜਾਣ ਵਾਲੇ ਮੁਲਾਜ਼ਮ ਜਾਂ ਅਧਿਕਾਰੀਆਂ ਦੀ 5 ਸਾਲ ਤੱਕ ਕਿਸੇ ਵੀ ਦੂਜੀ ਥਾਂ 'ਤੇ ਟਰਾਂਸਫਰ ਨਹੀਂ ਹੋ ਸਕੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News