ਪੰਜਾਬ: ਮੁਲਾਜ਼ਮ ਨਾਲ ਲੁੱਟ! ਖੋਹ ਕੇ ਲੈ ਗਿਆ ਹਥਿਆਰ, ਪੁਲਸ ਨੇ ਕੀਤਾ ਐਨਕਾਊਂਟਰ

Saturday, Jun 06, 2026 - 04:30 PM (IST)

ਪੰਜਾਬ: ਮੁਲਾਜ਼ਮ ਨਾਲ ਲੁੱਟ! ਖੋਹ ਕੇ ਲੈ ਗਿਆ ਹਥਿਆਰ, ਪੁਲਸ ਨੇ ਕੀਤਾ ਐਨਕਾਊਂਟਰ

ਫਾਜ਼ਿਲਕਾ/ਜਲਾਲਾਬਾਦ (ਸੁਨੀਲ ਨਾਗਪਾਲ/ਬਜਾਜ): ਫਾਜ਼ਿਲਕਾ ਪੁਲਿਸ ਨੇ ਪਿਛਲੇ ਦਿਨੀਂ ਪੁਰਾਣੇ ਹਰੀਕੇ ਹੈੱਡ ਪੁਲ ’ਤੇ ਸੰਤਰੀ ਡਿਊਟੀ ਨਿਭਾ ਰਹੇ ਪੀ.ਏ.ਪੀ. ਦੇ ਜਵਾਨ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ ਵਾਰਦਾਤ ਵਿੱਚ ਸ਼ਾਮਲ ਇੱਕ ਮੁੱਖ ਦੋਸ਼ੀ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਪਾਸੋਂ ਖੋਹਿਆ ਗਿਆ ਸਰਕਾਰੀ ਹਥਿਆਰ ਐਸ.ਐਲ.ਆਰ. 7.62 ਮਿ.ਮੀ. ਵੀ ਬਰਾਮਦ ਕਰ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੁਝ ਦਿਨ ਪਹਿਲਾਂ ਪੁਰਾਣੇ ਹਰੀਕੇ ਹੈੱਡ ਪੁਲ ’ਤੇ ਸੰਤਰੀ ਡਿਊਟੀ ਨਿਭਾ ਰਹੇ ਪੀ.ਐੱਚ.ਜੀ. ਦੇ ਜਵਾਨ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦਾ ਸਰਕਾਰੀ ਹਥਿਆਰ ਖੋਹ ਲਿਆ ਗਿਆ ਸੀ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਸਨ। ਇਸ ਗੰਭੀਰ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਲਗਾਤਾਰ ਜਾਂਚ ਕੀਤੀ ਜਾ ਰਹੀ ਸੀ।

PunjabKesari

ਜਾਂਚ ਦੌਰਾਨ ਫਾਜ਼ਿਲਕਾ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਲਾਧੂਕਾ ਸੇਮ ਨਾਲੇ ਨੇੜੇ ਇੱਕ ਵਿਅਕਤੀ ਹਥਿਆਰ ਸਮੇਤ ਘੁੰਮ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਰੇਡ ਕੀਤੀ ਗਈ। ਇਸ ਦੌਰਾਨ ਸ਼ੱਕੀ ਵਿਅਕਤੀ ਨੇ ਪੁਲਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ। ਪੁਲਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ ਸ਼ਮਸ਼ੇਰ ਸਿੰਘ ਵਾਸੀ ਮੱਖੂ ਵਜੋਂ ਹੋਈ ਹੈ। ਉਸ ਦੇ ਕਬਜ਼ੇ ਵਿਚੋਂ ਪੀ.ਐੱਚ.ਜੀ. ਦੇ ਜਵਾਨ ਤੋਂ ਖੋਹਿਆ ਗਿਆ ਸਰਕਾਰੀ ਹਥਿਆਰ ਐਸ.ਐਲ.ਆਰ. 7.62 ਮਿ.ਮੀ. ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ। ਜ਼ਖ਼ਮੀ ਦੋਸ਼ੀ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।


author

Anmol Tagra

Content Editor

Related News