ਪੰਜਾਬ ਦੇ ਇਕ ਹੋਰ ਥਾਣੇ ''ਤੇ ਬੰਬ ਧਮਾਕੇ ਦੀ ਸਾਜ਼ਿਸ਼! ਪੁਲਸ ਨੇ ਕੀਤੀ ਨਾਕਾਮ
Thursday, Jan 16, 2025 - 10:55 AM (IST)
ਫਾਜ਼ਿਲਕਾ (ਨਾਗਪਾਲ): ਪੰਜਾਬ ਪੁਲਸ ਦੀ ਕਾਊਂਟਰ ਇੰਟੈਲੀਜੈਂਸ ਤੇ ਸਟੇਟ ਸਪੈਸ਼ਲ ਸੈੱਲ ਫਾਜ਼ਿਲਕਾ ਨੇ ਇਕ ਵੱਡੀ ਕਾਰਵਾਈ ਵਿਚ ਅੰਮ੍ਰਿਤਸਰ ਵਿਚ ਪੁਲਸ ਸਟੇਸ਼ਨ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਟੀਮ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਇਕ ਹੈਂਡ ਗ੍ਰੇਨੇਡ, 32 ਬੋਰ ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਹੋ ਜਾਵੇਗਾ Internet!
ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਲਖਬੀਰ ਸਿੰਘ ਮੁਤਾਬਕ ਇਹ ਮਾਡੀਊਲ ਯੂ.ਕੇ. ਵਿਚ ਬੈਠੇ ਨਿਸ਼ਾਨ ਸਿੰਘ ਵੱਲੋਂ ਚਲਾਇਆ ਜਾ ਰਿਹਾ ਸੀ। ਗੁਪਤ ਸੂਚਨਾ ਦੇ ਅਧਾਰ 'ਤੇ ਪੁਲਸ ਨੇ ਪਿੰਡ ਬਹਾਦੁਰਵਾਲਾ, ਥਾਣਾ ਸਦਰ ਫਿਰੋਜ਼ਪੁਰ ਖੇਤਰ ਵਿਚ ਵਿਸ਼ੇਸ਼ ਮੁਹਿੰਮ ਚਲਾਈ। ਇਸ ਦੌਰਾਨ ਜਗਤਾਰ ਸਿੰਘ ਉਰਫ਼ ਜੱਗਾ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਕੋਲੋਂ ਪਿਸਤੌਲ ਤੇ ਕਾਰਤੂਸ ਬਰਾਮਦ ਹੋਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਏ ਗ੍ਰੇਨੇਡ ਹਮਲੇ ਦੀ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਪੁਲਸ ਅਫ਼ਸਰ ਜਾਂ ਥਾਣੇ ਨੂੰ ਬਣਾਉਣਾ ਸੀ ਨਿਸ਼ਾਨਾ
ਜਾਂਚ ਵਿਚ ਖ਼ੁਲਾਸਾ ਹੋਇਆ ਕਿ ਜਗਤਾਰ ਦਾ ਸਾਥੀ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਮਹਾਰਾਸ਼ਟਰ ਭੱਜ ਗਿਆ ਸੀ, ਜਿਸ ਨੂੰ ਬਾਅਦ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਰਿਮਾਂਡ ਦੌਰਾਨ ਜਸ਼ਨਪ੍ਰੀਤ ਦੀ ਨਿਸ਼ਾਨਦੇਹੀ 'ਤੇ ਹਰੀਕੇ-ਖਾਲਰਾ ਜੀ.ਟੀ. ਰੋਡ, ਪੱਟੀ ਮੌਰ, ਤਰਨਤਾਰਨ ਨੇੜੇ ਹੈਂਡ ਗ੍ਰੇਨੇਡ ਬਰਾਮਦ ਕੀਤਾ ਗਿਆ। ਪੁੱਛਗਿੱਛ ਵਿਚ ਪਤਾ ਲੱਗਿਆ ਕਿ ਯੂ.ਕੇ. ਸਥਿਤ ਹੈਂਡਲਰ ਨਿਸ਼ਾਨ ਸਿੰਘ ਪੁੱਤਰ ਅਵਾਤਰ ਸਿੰਘ ਵਾਸੀ ਗੁਰਦਾਸਪੁਰ ਨੇ ਅੰਮ੍ਰਿਤਸਰ ਦੇ ਕਿਸੇ ਪੁਲਸ ਅਫ਼ਸਰ ਜਾਂ ਪੁਲਸ ਥਾਣੇ ਨੂੰ ਨਿਸ਼ਾਨਾ ਬਣਾਉਣ ਦਾ ਨਿਰਦੇਸ਼ ਦਿੱਤਾ ਸੀ। ਮੁਲਜ਼ਮ ਜਗਤਾਰ ਕੋਲੋਂ ਬਰਾਮਦ ਮੋਟਰਸਾਈਕਲ ਦਾ ਰਜਿਸਟ੍ਰੇਸ਼ਨ ਨੰਬਰ ਵੀ ਜਾਅਲੀ ਪਾਇਆ ਗਿਆ। ਪੁਲਸ ਹੋਰ ਸ਼ੱਕੀ ਮੁਲਜ਼ਮਾਂ ਦੀ ਭਾਲ ਵਿਚ ਛਾਪੇਮਾਰੀ ਕਰ ਰਹੀ ਹੈ ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8