ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲ਼ੀਬਾਰੀ ਦੀ ਘਟਨਾ ਤੋਂ ਬਾਅਦ ਅਲਰਟ ''ਤੇ ਪੰਜਾਬ ਪੁਲਸ

Monday, Apr 15, 2024 - 06:11 PM (IST)

ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲ਼ੀਬਾਰੀ ਦੀ ਘਟਨਾ ਤੋਂ ਬਾਅਦ ਅਲਰਟ ''ਤੇ ਪੰਜਾਬ ਪੁਲਸ

ਚੰਡੀਗੜ੍ਹ : ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਸ ਅਲਰਟ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਲਮਾਨ ਖਾਨ ਦੇ ਘਰ ਦੇ ਬਾਹਰ 2 ਹਮਲਾਵਰ ਬਾਈਕ 'ਤੇ ਸਵਾਰ ਹੋ ਕੇ ਆਏ ਸਨ, ਜਿਨ੍ਹਾਂ ਵਲੋਂ ਗੋਲੀਆਂ ਚਲਾਈਆਂ ਗਈਆਂ। ਪੁਲਸ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ। ਇਹ ਘਟਨਾ ਸਵੇਰੇ 4.55 ਵਜੇ ਦੀ ਹੈ। ਘਟਨਾ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਪੁਲਸ ਸੂਤਰਾਂ ਮੁਤਾਬਕ ਇਸ ਘਟਨਾ ਤੋਂ ਬਾਅਦ ਪੰਜਾਬ ਪੁਲਸ ਦਾ ਇੰਟੈਲੀਜੈਂਸ ਵਿੰਗ ਵੀ ਅਲਰਟ ‘ਤੇ ਹੈ। ਲਾਰੈਂਸ ਬਿਸ਼ਨੋਈ ਦਾ ਬੇਹੱਦ ਕਰੀਬੀ ਸੰਪਤ ਨਹਿਰਾ ਅਤੇ ਉਸ ਦੇ ਸਾਥੀ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਹਨ।

ਇਹ ਵੀ ਪੜ੍ਹੋ : ਚੋਣ ਜ਼ਾਬਤਾ ਦੌਰਾਨ ਜਲੰਧਰ 'ਚ ਵੱਡੀ ਵਾਰਦਾਤ, ਸ਼ਰੇਆਮ ਭਰੇ ਬਾਜ਼ਾਰ 'ਚ ਨੌਜਵਾਨ ਦਾ ਕਤਲ

ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਲਾਰੈਂਸ ਗੈਂਗ ਕਈ ਵਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਚੁੱਕੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਕਈ ਵਾਰ ਸਲਮਾਨ ਖਾਨ ਨੂੰ ਸ਼ਰੇਆਮ ਜਾਨੋਂ ਮਾਰਨ ਦੀ ਗੱਲ ਆਖ ਚੁੱਕਾ ਹੈ। ਇਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਵੀ ਉਸ ਨੇ ਖੁੱਲ੍ਹੇ ਆਮ ਕਿਹਾ ਸੀ ਕਿ ਉਸ ਦੀ ਜ਼ਿੰਦਗੀ ਦਾ ਉਦੇਸ਼ ਸਲਮਾਨ ਖਾਨ ਨੂੰ ਮਾਰਨਾ ਸੀ। ਲਾਰੈਂਸ ਗੈਂਗ ਦੀਆਂ ਧਮਕੀਆਂ ਦੇ ਚੱਲਦੇ ਸਲਮਾਨ ਖਾਨ ਨੂੰ Y ਸੁਰੱਖਿਆ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਲਮਾਨ ਖਾਨ ਦੇ ਦਫਤਰ ਨੂੰ ਧਮਕੀ ਭਰੀ ਈਮੇਲ ਵੀ ਭੇਜੀ ਗਈ ਸੀ।  ਜਿਸ ਤੋਂ ਬਾਅਦ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਰੋਹਿਤ ਗਰਗ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਕਾਰ 'ਚ ਜਾ ਰਹੇ ਐੱਸ. ਐੱਚ. ਓ. ਗੱਬਰ ਸਿੰਘ 'ਤੇ ਹਮਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News