ਪੰਜਾਬ ਦੇ ਇਸ ਇਲਾਕੇ ਨੂੰ ਸਵੇਰੇ-ਸਵੇਰੇ ਪੈ ਗਿਆ ਘੇਰਾ! ਚਾਰੇ ਪਾਸੇ ਪੁਲਸ ਹੀ ਪੁਲਸ
Saturday, Oct 04, 2025 - 10:44 AM (IST)

ਸਮਰਾਲਾ (ਬਿਪਨ): ਅੱਜ ਤੜਕਸਾਰ ਹੀ ਐੱਸ.ਐੱਸ.ਪੀ. ਜੋਤੀ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸ.ਪੀ. ਤੇਜਵੀਰ ਸਿੰਘ ਅਤੇ ਡੀ.ਐੱਸ.ਪੀ. ਤਰਲੋਚਨ ਸਿੰਘ ਦੀ ਅਗਵਾਈ ਵਿਚ ਸਮਾਰਾਲਾ ਪੁਲਸ ਵੱਲੋਂ ਸਮਰਾਲਾ ਦੇ ਵੱਖ-ਵੱਖ ਸਥਾਨਾਂ 'ਤੇ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੇ ਘਰਾਂ ਦੇ ਅੰਦਰ ਜਾ ਕੇ ਬੜੀ ਬਾਰੀਕੀ ਨਾਲ ਤਲਾਸ਼ੀ ਲਈ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ! ਇਸ ਸ਼ਹਿਰ ਲਈ ਜਾਰੀ ਹੋਏ ਨਵੇਂ ਹੁਕਮ
ਐੱਸ.ਪੀ. ਤੇਜਵੀਰ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਰੇ ਪੰਜਾਬ ਭਰ ਵਿਚ ਨਸ਼ੇ ਦੇ ਖਾਤਮੇ ਲਈ ਪੰਜਾਬ ਪੁਲਸ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਹੈ, ਜਿਸ ਦੇ ਤਹਿਤ ਪੁਲਸ ਜ਼ਿਲ੍ਹਾ ਖੰਨਾ ਦੇ ਸਰਚ ਪੁਲਸ ਜ਼ਿਲ੍ਹਾ ਖੰਨਾ ਦੇ ਅਧੀਨ ਪਾਇਲ , ਮਾਛੀਵਾੜਾ ਸਾਹਿਬ , ਖੰਨਾ ਅਤੇ ਸਮਰਾਲਾ ਵਿਚ ਹੋਟ ਸਪੋਟ ਅਤੇ ਜੋ ਨਸ਼ਾ ਤਸਕਰ ਘਰ ਬੈਠ ਨਸ਼ੇ ਦੀ ਤਸਕਰੀ ਕਰ ਰਹੇ ਹਨ, ਉਨ੍ਹਾਂ ਦੇ ਘਰਾਂ ਵਿਚ ਅੱਜ ਤੜਕਸਾਰ ਹੀ ਕਾਸੋ ਆਪ੍ਰੇਸ਼ਨ ਦੇ ਤਹਿਤ ਸਰਚ ਅਭਿਆਨ ਚਲਾਇਆ ਗਿਆ। ਐੱਸ.ਪੀ. ਤੇਜਵੀਰ ਸਿੰਘ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਹੋਏ ਆਖਿਆ ਕਿ ਨਸ਼ੇ ਦੇ ਵਪਾਰ ਨੂੰ ਛੱਡ ਕੇ ਮੁੱਖ ਧਾਰਾ ਵਿਚ ਵਾਪਸ ਆਉਣ, ਤਾਂ ਜੋ ਪੰਜਾਬ ਮੁੜ ਰੰਗਲਾ ਪੰਜਾਬ ਬਣੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8