ਕੇਜਰੀਵਾਲ-ਭਗਵੰਤ ਮਾਨ ਦੀ ਫੇਰੀ ਨੂੰ ਲੈ ਕੇ ਜਲੰਧਰ ਪੁਲਸ ਨੇ ਜਾਰੀ ਕੀਤਾ ਸਖ਼ਤ ਫਰਮਾਨ

06/14/2022 6:20:21 PM

ਜਲੰਧਰ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰੱਖਿਆ ਵਿਵਸਥਾ ਨੂੰ ਲੈ ਕੇ ਸਵਾਲਾਂ ’ਚ ਘਿਰੀ ਪੰਜਾਬ ਪੁਲਸ ਹੁਣ ਫੂਕ-ਫੂਕ ਕੇ ਕਦਮ ਰੱਖ ਰਹੀ ਹੈ। ਜਲੰਧਰ ਵਿਚ ਸਰਕਾਰੀ ਵਾਲਵੋ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਜਾਣ ਦੀ ਸ਼ੂਰੂਆਤ ਕਰਨ ਲਈ 15 ਜੂਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਪਹੁੰਚ ਰਹੇ ਹਨ। ਬਸ ਸਟੈਂਡ ’ਚ ਹੋਣ ਵਾਲੇ ਇਸ ਸਮਾਗਮ ਨੂੰ ਲੈ ਕੇ ਉਸ ਦੇ ਨੇੜੇ ਦੇ ਇਲਾਕੇ ਵਿਚ ਰਹਿਣ ਵਾਲੇ ਕਾਰੋਬਾਰੀਆਂ ਤੇ ਹੋਰ ਲੋਕਾਂ ਦੇ ਲਾਇਸੈਂਸੀ ਹਥਿਆਰ ਪੁਲਸ ਨੇ ਜਮਾਂ ਕਰਨੇ ਸ਼ੁਰੂ ਕਰ ਦਿੱਤੇ ਹਨ। ਹਥਿਆਰ ਜਮਾਂ ਕਰਵਾਉਣ ਪਿੱਛੇ ਮੁੱਖ ਮੰਤਰੀ ਦੀ ਸੁਰੱਖਿਆ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਉਧਰ 4 ਦਿਨ ਤੋਂ ਥਾਣਾ 6 ਨੰਬਰ ਪੁਲਸ ਲਗਭਗ 70 ਫੀਸਦੀ ਹਥਿਆਰ ਜਮਾਂ ਕਰਵਾ ਚੁੱਕੀ ਹੈ। ਉਥੇ ਹੀ ਪ੍ਰਸ਼ਾਸਨ ਵਲੋਂ ਇਸ ਬਾਰੇ ਵਿਚ ਕੋਈ ਲਿਖਤੀ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਡੀ. ਸੀ. ਪੀ. ਅੰਕੁਰ ਗੁਪਤਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੇਰੀ ਨੂੰ ਲੈ ਕੇ ਸੁਰੱਖਇਆ ਵਧਾਈ ਗਈ ਹੈ।

ਇਹ ਵੀ ਪੜ੍ਹੋ : ਪਤਨੀ ਨੂੰ ਹਰਿਦੁਆਰ ’ਚ ਨਹੀਂ ਮਾਰ ਸਕਿਆ ਤਾਂ ਦਰਗਾਹ ’ਤੇ ਮੱਥਾ ਟੇਕਣ ਬਹਾਨੇ ਦਿੱਤੀ ਦਿਲ ਕੰਬਾਊ ਮੌਤ

ਦਿੱਲੀ ਦੇ ਸੀ. ਐੱਮ. ਆਫਿਸ ਦੀ ਟੀਮ ਨੇ ਆਪਣੇ ਹੱਥ ਵਿਚ ਲਈ ਪ੍ਰੋਗਰਾਮ ਦੀ ਕਮਾਂਡ
ਜਲੰਧਰ (ਪੁਨੀਤ) : ਦਿੱਲੀ ਏਅਰਪੋਰਟ ਲਈ ਕਈ ਸਾਲਾਂ ਤੋਂ ਬੰਦ ਪਈ ਸਰਕਾਰੀ ਵੋਲਵੋ ਬੱਸਾਂ ਦੀ ਆਵਾਜਾਈ 15 ਜੂਨ ਨੂੰ ਸ਼ੁਰੂ ਹੋ ਜਾਵੇਗੀ। ਬੱਸ ਅੱਡੇ ਤੋਂ ਹਰੀ ਝੰਡੀ ਦੇ ਕੇ ਇਸ ਦੀ ਸ਼ੁਰੂਆਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਹੋਣ ਵਾਲੇ ਇਸ ਸੂਬਾ ਪੱਧਰੀ ਪ੍ਰੋਗਰਾਮ ਦੀ ਕਮਾਨ ਦਿੱਲੀ ਸੀ. ਐੱਮ. ਆਫਿਸ ਤੋਂ ਆਈ ਟੀਮ ਨੇ ਆਪਣੇ ਹੱਥਾਂ ਵਿਚ ਲੈ ਲਈ ਹੈ। ਦੂਜੇ ਪਾਸੇ ਯਾਤਰੀਆਂ ਨੂੰ ਸਮਾਰੋਹ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਏਅਰਪੋਰਟ ਜਾਣ ਵਾਲੀ ਪਹਿਲੀ ਵੋਲਵੋ ਨੂੰ ਬੱਸ ਅੱਡੇ ਵਿਚ ਸਥਿਤ ਸ਼ਹੀਦ ਭਗਤ ਸਿੰਘ ਦੀ ਯਾਦਗਾਰ ਦੇ ਸਾਹਮਣਿਓਂ ਰਵਾਨਾ ਕੀਤਾ ਜਾਵੇਗਾ, ਜਦੋਂਕਿ ਇਸ ਤੋਂ ਬਾਅਦ ਵਾਲੀਆਂ ਬੱਸਾਂ ਆਪਣੇ ਨਿਰਧਾਰਿਤ ਕਾਊਂਟਰਾਂ ਤੋਂ ਰਵਾਨਾ ਹੋਣਗੀਆਂ।

ਇਹ ਵੀ ਪੜ੍ਹੋ : ਦੁਕਾਨਦਾਰਾਂ ਵਿਚਾਲੇ ਹੋਈ ਆਪਸੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਲੈ ਕੇ ਦਿੱਲੀ ਸੀ. ਐੱਮ. ਦਫਤਰ ਦੇ ਸੀਨੀਅਰ ਅਧਿਕਾਰੀ ਰਾਮ ਕੁਮਾਰ ਝਾਅ ਦੀ ਅਗਵਾਈ ਵਿਚ ਆਈ ਟੀਮ ਨੇ ਪ੍ਰੋਗਰਾਮ ਦਾ ਸਥਾਨ ਨਿਰਧਾਰਿਤ ਕੀਤਾ। ਜਿਹੜੀ ਯੋਜਨਾ ਬਣਾਈ ਗਈ ਹੈ, ਉਸ ਮੁਤਾਬਕ 15 ਜੂਨ ਨੂੰ ਦੁਪਹਿਰ 1.15 ਵਜੇ ਦੇ ਲਗਭਗ ਬੱਸ ਨੂੰ ਰਵਾਨਾ ਕੀਤਾ ਜਾਵੇਗਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੋਗਰਾਮ ਦੀ ਸ਼ੁਰੂਆਤ ਵਿਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ, ਜਿਸ ਤੋਂ ਬਾਅਦ ਪ੍ਰੋਗਰਾਮ ਸ਼ੁਰੂ ਹੋਵੇਗਾ।

ਇਹ ਵੀ ਪੜ੍ਹੋ : ਪੇਕੇ ਘਰ ਪਿਓ ਨੂੰ ਮਿਲਣ ਆਈ ਭੈਣ ਦਾ ਵੱਡੇ ਭਰਾ ਨੇ ਕੀਤਾ ਬੇਰਹਿਮੀ ਨਾਲ ਕਤਲ

ਟੀਮ ਵੱਲੋਂ ਪਲ-ਪਲ ਦੇ ਪ੍ਰੋਗਰਾਮ ਨੂੰ ਨਿਰਧਾਰਿਤ ਕੀਤਾ ਗਿਆ ਹੈ, ਜਿਸ ਦੇ ਮੁਤਾਬਕ ਪੰਜਾਬ ਸਰਕਾਰ ਦੇ ਮੰਤਰੀ ਅਤੇ ਸਥਾਨਕ ਵਿਧਾਇਕ ਮੰਚ ’ਤੇ ਹਾਜ਼ਰ ਰਹਿਣਗੇ। ਇਸ ਸਬੰਧੀ ਹੋਈ ਉੱਚ ਪੱਧਰੀ ਮੀਟਿੰਗ ਵਿਚ ਚੰਡੀਗੜ੍ਹ ਤੋਂ ਪਹੁੰਚੇ ਡਾਇਰੈਕਟਰ ਟਰਾਂਸਪੋਰਟ ਮੈਡਮ ਅਮਨਦੀਪ ਕੌਰ, ਡੀ. ਸੀ. ਘਨਸ਼ਾਮ ਥੋਰੀ, ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ, ਡਿਪਟੀ ਡਾਇਰੈਕਟਰ ਰੋਡਵੇਜ਼ ਪ੍ਰਨੀਤ ਸਿੰਘ ਮਿਨਹਾਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ। ਪੁਲਸ ਨੂੰ ਪੂਰੇ ਪ੍ਰੋਗਰਾਮ ਸਬੰਧੀ ਰੂਟ ਪਲਾਨ ਦੱਸਿਆ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ। ਬੁੱਧਵਾਰ ਨੂੰ ਹੋਣ ਵਾਲੇ ਪ੍ਰੋਗਰਾਮ ਤੋਂ ਪਹਿਲਾਂ ਮੰਗਲਵਾਰ ਨੂੰ ਅਧਿਕਾਰੀਆਂ ਵੱਲੋਂ ਦੁਬਾਰਾ ਪ੍ਰੋਗਰਾਮ ਸਥਾਨ ਦਾ ਦੌਰਾ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News