ਪੰਜਾਬ ਪੁਲਸ ਵੱਲੋਂ ਪਹਿਲੀ ਸਟੇਕਹੋਲਡਰ ਕਾਨਫਰੰਸ ਦਾ ਆਯੋਜਨ, ਡੀਜੀਪੀ ਨੇ ਦਿੱਤੀ ਜਾਣਕਾਰੀ

Wednesday, Oct 02, 2024 - 11:37 AM (IST)

ਪੰਜਾਬ ਪੁਲਸ ਵੱਲੋਂ ਪਹਿਲੀ ਸਟੇਕਹੋਲਡਰ ਕਾਨਫਰੰਸ ਦਾ ਆਯੋਜਨ, ਡੀਜੀਪੀ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ (ਅੰਕੁਰ) : ਸੂਬੇ ਵਿੱਚ ਨਿੱਜੀ ਸੁਰੱਖਿਆ ਉਦਯੋਗ ਦੀ ਮਜ਼ਬੂਤੀ ਅਤੇ ਇਸਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਸ ਵੱਲੋਂ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਸਾਂਝੇਦਾਰੀ ਜ਼ਰੀਏ ਅੱਜ ਇੱਥੇ ਸੀ.ਆਈ.ਆਈ. ਉੱਤਰੀ ਖੇਤਰ ਦੇ ਮੁੱਖ ਦਫ਼ਤਰ ਵਿਖੇ ਪ੍ਰਾਈਵੇਟ ਸੁਰੱਖਿਆ ਏਜੰਸੀ ਰੈਗੂਲੇਸ਼ਨ (ਪੀ.ਐਸ.ਏ.ਆਰ.) ਐਕਟ ’ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਕਰਵਾਈ ਗਈ। ਇਹ ਕਾਨਫਰੰਸ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਸੀ, ਜਿਸ ਦਾ ਉਦੇਸ਼ ਨਿਜੀ ਸੁਰੱਖਿਆ ਏਜੰਸੀਆਂ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ।

ਇਹ ਵੀ ਪੜ੍ਹੋ - ਵੱਡੀ ਖ਼ਬਰ! ਅਕਤੂਬਰ ਦੇ ਪਹਿਲੇ ਹਫ਼ਤੇ 3 ਦਿਨ ਛੁੱਟੀ ਦਾ ਐਲਾਨ

ਪੰਜਾਬ ਦੇ ਗ੍ਰਹਿ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏਡੀਜੀਪੀ) ਸੁਰੱਖਿਆ ਐਸਐਸ ਸ੍ਰੀਵਾਸਤਵ ਨਾਲ ਇੱਥੇ ਸੀਆਈਆਈ ਉੱਤਰੀ ਖੇਤਰ ਦੇ ਹੈੱਡਕੁਆਰਟਰ ਵਿਖੇ ਕਾਨਫਰੰਸ ਦਾ ਉਦਘਾਟਨ ਕੀਤਾ। ਇਸ ਮੌਕੇ ਸੈਕਟਰੀ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਪੰਜਾਬ ਡੀਪੀਐੱਸ ਖਰਬੰਦਾ, ਏਡੀਜੀਪੀ ਟਰੈਫਿਕ ਏਐੱਸ ਰਾਏ ਅਤੇ ਸੀਆਈਆਈ ਪੰਜਾਬ ਦੇ ਚੇਅਰਮੈਨ ਅਭਿਸ਼ੇਕ ਗੁਪਤਾ ਵੀ ਹਾਜ਼ਰ ਸਨ। ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਐਕਟ ਅਧੀਨ ਲਾਜ਼ਮੀ ਲੋੜਾਂ ਨੂੰ ਯਕੀਨੀ ਬਣਾਉਂਦੇ ਹੋਏ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੀ.ਐਸ.ਏ.ਆਰ. ਐਕਟ ਤਹਿਤ ਨਿਯਮਾਂ ਨੂੰ ਅਪਡੇਟ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ - ਧਿਆਨ ਨਾਲ ਕਰੋ ਬਿਜਲੀ ਦੀ ਵਰਤੋਂ ! 300 ਤੋਂ ਵੱਧ ਯੂਨਿਟ ਹੋਣ 'ਤੇ ਨਹੀਂ ਮਿਲੇਗੀ ਸਬਸਿਡੀ

ਪ੍ਰਮੁੱਖ ਸਕੱਤਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਨਿੱਜੀ ਸੁਰੱਖਿਆ ਏਜੰਸੀਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਏਡੀਜੀਪੀ ਐਸਐਸ ਸ੍ਰੀਵਾਸਤਵ ਨੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਕਾਨਫਰੰਸ ਦਾ ਉਦੇਸ਼ ਆਪਸੀ ਤਾਲਮੇਲ ਜ਼ਰੀਏ ਕੰਮ ਕਰਨ ਲਈ ਜਨਤਕ, ਨਿਜੀ ਸੁਰੱਖਿਆ ਏਜੰਸੀਆਂ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਲਈ ਇੱਕ ਸੁਰੱਖਿਅਤ ਅਤੇ ਉਸਾਰੂ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ। ਕਾਨੂੰਨ ਲਾਗੂ ਕਰਨ ਵਿੱਚ ਸਹਾਇਤਾ ਲਈ ਨਿੱਜੀ ਸੁਰੱਖਿਆ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਪੀ.ਐਸ.ਏ.ਆਰ. ਐਕਟ ਦੇ ਮੁੱਖ ਪਹਿਲੂਆਂ, ਜਿਸ ਵਿੱਚ ਨਿਯਮ ਅਤੇ ਸ਼ਰਤਾਂ ਵੱਡੇ ਪੱਧਰ ‘ਤੇ ਇਸਦੀ ਦੁਰਵਰਤੋਂ ਬਾਰੇ ਚਿੰਤਾਵਾਂ ਸ਼ਾਮਲ ਹਨ, ਨੂੰ ਉਜਾਗਰ ਕੀਤਾ।

ਇਹ ਵੀ ਪੜ੍ਹੋ - ਜਾਣੋ ਕਿਹੜੀਆਂ ਸ਼ਰਤਾਂ 'ਤੇ ਰਾਮ ਰਹੀਮ ਨੂੰ ਮਿਲੀ ਪੈਰੋਲ, ਇਸ ਤੋਂ ਪਹਿਲਾਂ ਕਿੰਨੀ ਵਾਰ ਆ ਚੁੱਕੇ ਨੇ ਬਾਹਰ

ਏਡੀਜੀਪੀ ਨੇ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਿੱਜੀ ਸੁਰੱਖਿਆ ਅਤੇ ਸੁਰੱਖਿਆ ਢਾਂਚੇ ਵਿੱਚ ਉਨ੍ਹਾਂ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਰੇ (ਨਿੱਜੀ ਸੁਰੱਖਿਆ ਬਲ) ਆਪਸੀ ਤਾਲਮੇਲ ਨਾਲ ਕੰਮ ਕਰੋ ਅਤੇ ਸਾਡਾ ਉਦੇਸ਼ ਤੁਹਾਨੂੰ ਸਹਿਯੋਗ ਦੇਣਾ ਹੈ। ਇਸ ਤੋਂ ਬਾਅਦ ਦਿਨ ਭਰ ਚੱਲੀ ਇਸ ਕਾਨਫਰੰਸ ਵਿੱਚ ਵੱਖ-ਵੱਖ ਵਿਸ਼ਿਆਂ ’ਤੇ ਵੱਖ-ਵੱਖ ਸੈਸ਼ਨ ਕਰਵਾਏ ਗਏ ਜਿਨ੍ਹਾਂ ਵਿੱਚ ਪ੍ਰਾਈਵੇਟ ਸੁਰੱਖਿਆ: ਉਭਰਦੇ ਰੁਝਾਨ ਅਤੇ ਅੱਗੇ ਦੀਆਂ ਚੁਣੌਤੀਆਂ; ਸਿਖਲਾਈ ਅਤੇ ਹੁਨਰ ਵਿਕਾਸ; ਨਿੱਜੀ ਸੁਰੱਖਿਆ ਖੇਤਰ ਵਿੱਚ ਔਰਤਾਂ ਦੀ ਭੂਮਿਕਾ; ਕਰਮਚਾਰੀਆਂ ਦੇ ਅਧਿਕਾਰ ਅਤੇ ਭਲਾਈ ਸਬੰਧੀ ਮੁੱਦੇ; ਨਿੱਜੀ ਸੁਰੱਖਿਆ ਉਦਯੋਗ ਵਿੱਚ ਸੰਭਾਵੀ ਚੁਣੌਤੀਆਂ ਬਾਰੇ ਚਿੰਤਾਵਾਂ; ਉਦਯੋਗਿਕ ਸਹਿਯੋਗ ਅਤੇ ਭਾਈਵਾਲੀ ਦੇ ਮੌਕੇ ਅਤੇ ਨਿਜੀ ਸੁਰੱਖਿਆ ਖੇਤਰ ਵਿੱਚ ਨਵੀਨਤਾਵਾਂ ਅਤੇ ਤਕਨਾਲੋਜੀ ਦਾ ਵਿਕਾਸ ਸ਼ਾਮਲ ਹਨ। 

ਇਹ ਵੀ ਪੜ੍ਹੋ - ਦੀਵਾਲੀ-ਛੱਠ ਪੂਜਾ ਦੌਰਾਨ ਰੇਲ ਗੱਡੀ 'ਚ ਸਫ਼ਰ ਕਰਨ ਵਾਲੇ ਯਾਤਰੀ ਜ਼ਰੂਰ ਪੜ੍ਹਨ ਇਹ ਖ਼ਬਰ

ਨਿੱਜੀ ਸੁਰੱਖਿਆ ਉਦਯੋਗ, ਕਾਨੂੰਨ ਲਾਗੂ ਕਰਨ ਵਾਲਿਆਂ ਅਤੇ ਸਰਕਾਰੀ ਏਜੰਸੀਆਂ ਦੇ ਮਾਹਿਰਾਂ ਨੇ ਚੁਣੌਤੀਆਂ ਅਤੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਦੇ ਹੋਏ ਆਪਣੀ-ਆਪਣੀ ਮੁਹਾਰਤ ਸਾਂਝੀ ਕੀਤੀ। ਇਹ ਪਹਿਲਕਦਮੀ ਪ੍ਰਾਈਵੇਟ ਸੁਰੱਖਿਆ ਸੈਕਟਰ ਨੂੰ ਨਿਯਮਤ ਅਤੇ ਉਤਸ਼ਾਹਿਤ ਕਰਨ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ - ਭਿਆਨਕ ਹਾਦਸੇ 4 ਦੋਸਤਾਂ ਦੀ ਇਕੱਠਿਆਂ ਮੌਤ, ਪਲਟੀਆਂ ਖਾਂਦੀ ਕਾਰ ਦੇ ਉੱਡੇ ਪਰਖੱਚੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News