ਪੰਜਾਬ 'ਚ ਬੇਰਹਿਮੀ ਦੀ ਹੱਦ, ਵਿਅਕਤੀ ਦਾ ਕਤਲ ਕਰਕੇ ਲਾਸ਼ ਨੂੰ...
Tuesday, Apr 07, 2026 - 03:40 PM (IST)
ਭਵਾਨੀਗੜ੍ਹ (ਕਾਂਸਲ, ਵਿਕਾਸ) : ਸਥਾਨਕ ਸ਼ਹਿਰ 'ਚੋਂ ਲੰਘਦੇ ਬਠਿੰਡਾ ਜ਼ੀਰਕਪੁਰ ਨੈਸ਼ਨਲ ਹਾਈਵੇ ਉੱਪਰ ਪਟਿਆਲਾ ਰੋਡ 'ਤੇ ਸਥਿਤ ਇਕ ਪੈਟਰੋਲ ਪੰਪ ਦੇ ਪਿੱਛੇ ਖਾਲੀ ਪਲਾਟ ਵਿਚ ਨਵੇਂ ਲੱਗ ਰਹੇ ਟਿਊਬਵੈੱਲ ਦੇ ਸਮਾਨ ਦੀ ਰਾਖੀ ਕਰ ਰਹੇ ਇਕ 78 ਸਾਲਾ ਬਜ਼ੁਰਗ ਚੌਂਕੀਦਾਰ ਦਾ ਦੇਰ ਰਾਤ ਅਣਪਛਾਤਿਆਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਘਟਨਾ ਦਾ ਸ਼ਿਕਾਰ ਹੋਏ ਮ੍ਰਿਤਕ ਰਾਮ ਜੀ ਦੇ ਭਤੀਜੇ ਪ੍ਰਗਟ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਚਾਚਾ ਰਾਮ ਜੀ ਜੋ ਕਿ ਭਵਾਨੀਗੜ੍ਹ ਵਿਖੇ ਪਟਿਆਲਾ ਰੋਡ ਉੱਪਰ ਸਥਿਤ ਇਕ ਪੈਟਰੋਲ ਪੰਪ ਨੇੜੇ ਪੈਸਟੀਸਾਈਡ ਦੀ ਦੁਕਾਨ ਦੇ ਪਿੱਛੇ ਖਾਲੀ ਪਲਾਟ ਵਿਚ ਨਵੇਂ ਲੱਗ ਰਹੇ ਟਿਊਬਵੈੱਲ ਦੇ ਸਮਾਨ ਦੀ ਰਾਖੀ ਲਈ ਚੌਂਕੀਦਾਰ ਦੇ ਤੌਰ 'ਤੇ ਤਾਇਨਾਤ ਸੀ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ, ਅੱਜ ਇਹ ਵੱਡਾ ਲੀਡਰ ਅਕਾਲੀ ਦਲ 'ਚ ਕਰੇਗਾ ਵਾਪਸੀ
ਉਕਤ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਸ ਦਾ ਚਾਚਾ ਉਕਤ ਜਗ੍ਹਾ 'ਤੇ ਡਿਊਟੀ ਦੇ ਰਿਹਾ ਸੀ ਤਾਂ ਇੱਥੇ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਉਸ ਦੀ ਲਾਸ਼ ਨੂੰ ਮੰਜੇ ਦੇ ਨਾਲ ਬੰਨ ਕੇ ਇੱਥੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਜਦੋਂ ਟਿਊਬਵੈੱਲ ਲਗਾਉਣ ਵਾਲੀ ਮਸ਼ੀਨ 'ਤੇ ਕੰਮ ਕਰਨ ਵਾਲੇ ਵਿਅਕਤੀ ਪਲਾਟ ਵਿਚ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਰਾਮ ਜੀ ਦੀ ਲਾਸ਼ ਮੰਜੇ ਉੱਪਰ ਪਈ ਸੀ। ਜਿਸ ਦੀ ਸੂਚਨਾ ਉਨ੍ਹਾਂ ਵੱਲੋਂ ਪਰਿਵਾਰ ਨੂੰ ਦਿੱਤੀ ਗਈ ਅਤੇ ਪਰਿਵਾਰ ਵੱਲੋਂ ਇਸ ਦੀ ਸੂਚਨਾ ਸਥਾਨਕ ਪੁਲਸ ਨੂੰ ਦਿੱਤੀ ਗਈ। ਮੌਕੇ 'ਤੇ ਸਹਾਇਕ ਸਬ ਇੰਸਪੈਕਟਰ ਸਤਵੰਤ ਸਿੰਘ ਦੀ ਅਗਵਾਈ ਵਿਚ ਪਹੁੰਚੀ ਪੁਲਸ ਪਾਰਟੀ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਕਈ ਜ਼ਿਲ੍ਹਿਆਂ ਦੀ ਡੀਸੀ ਵੀ ਬਦਲੇ
ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਸਤਵੰਤ ਸਿੰਘ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਦੇ ਪੁੱਤਰ ਸੁਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮੁਲਜ਼ਮਾਂ ਦੀ ਤਲਾਸ਼ ਲਈ ਆਸ ਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
