ਪੰਜਾਬ ਪੁਲਸ ਦੇ ਮੁਲਾਜ਼ਮ ਹੋ ਜਾਣ Alert! ਕਿਸੇ ਵੇਲੇ ਵੀ ਡਿੱਗ ਸਕਦੀ ਹੈ ਗਾਜ਼

Friday, Jan 03, 2025 - 01:28 PM (IST)

ਪੰਜਾਬ ਪੁਲਸ ਦੇ ਮੁਲਾਜ਼ਮ ਹੋ ਜਾਣ Alert! ਕਿਸੇ ਵੇਲੇ ਵੀ ਡਿੱਗ ਸਕਦੀ ਹੈ ਗਾਜ਼

ਮੋਹਾਲੀ (ਸੰਦੀਪ) : ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਸਖ਼ਤ ਹਦਾਇਤਾਂ ਜਾਰੀ ਹੋ ਗਈਆਂ ਹਨ ਅਤੇ ਇਨ੍ਹਾਂ ਦੀ ਪਾਲਣਾ ਨਾ ਕਰਨ ਵਾਲੇ ਮੁਲਾਜ਼ਮਾਂ 'ਤੇ ਕਿਸੇ ਵੇਲੇ ਵੀ ਗਾਜ਼ ਡਿੱਗ ਸਕਦੀ ਹੈ। ਇਸ ਦੇ ਮੱਦੇਨਜ਼ਰ ਬੀਤੀ ਰਾਤ ਸਮੇਂ ਚੈਕਿੰਗ ਪੋਸਟ ’ਤੇ ਤਾਇਨਾਤ ਇੰਸਪੈਕਟਰ ਡਿਊਟੀ ’ਤੇ ਸੁੱਤਾ ਪਿਆ ਪਾਇਆ ਗਿਆ। ਡਿਊਟੀ ’ਤੇ ਅਜਿਹਾ ਗੈਰ-ਜ਼ਿੰਮੇਵਾਰਾਨਾ ਰਵੱਈਆ ਦੇਖ ਕੇ ਐੱਸ. ਐੱਸ. ਪੀ. ਦੀਪਕ ਪਾਰੀਕ ਨੇ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਠੰਡ ਦੌਰਾਨ ਵੱਡੇ ਖ਼ਤਰੇ ਦੀ ਘੰਟੀ! ਬੇਹੱਦ ਸਾਵਧਾਨ ਰਹਿਣ ਦੀ ਲੋੜ

ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਦੀਪਕ ਪਾਰੀਕ ਨੇ ਤੜਕੇ 3 ਵਜੇ ਅਚਾਨਕ ਮੋਹਾਲੀ ਦੀ ਚੈੱਕ ਪੋਸਟ ਦੀ ਅਚਾਨਕ ਜਾਂਚ ਕੀਤੀ। ਇਸ ਦੌਰਾਨ ਇੰਸਪੈਕਟਰ ਭੁਪਿੰਦਰ ਸਿੰਘ, ਜੋ ਪਹਿਲਾਂ ਹੀ ਪੁਲਸ ਲਾਈਨਜ਼ 'ਚ ਸੇਵਾ ਨਿਭਾਅ ਰਹੇ ਸਨ ਅਤੇ ਚੈੱਕ ਪੋਸਟ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ, ਉਹ ਆਪਣੀ ਕਾਰ 'ਚ ਸੁੱਤੇ ਪਏ ਪਾਏ ਗਏ।

ਇਹ ਵੀ ਪੜ੍ਹੋ : ਪੰਜਾਬ 'ਚ 4 ਤੋਂ 6 ਜਨਵਰੀ ਨੂੰ ਲੈ ਕੇ ਹੋ ਗਈ ਭਵਿੱਖਬਾਣੀ, ਇਨ੍ਹਾਂ ਇਲਾਕਿਆਂ ਲਈ ਚਿਤਾਵਨੀ

ਐੱਸ. ਐੱਸ. ਪੀ. ਨੇ ਕਿਹਾ ਕਿ ਇਸ ਅਣਗਹਿਲੀ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਘਟਨਾ ਤੋਂ ਬਾਅਦ ਪੁਲਸ ਅਧਿਕਾਰੀਆਂ ਨੂੰ ਚੌਕਸ ਰਹਿਣ ਅਤੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


author

Babita

Content Editor

Related News